06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਵਿਸ਼ਵ ਅਧਿਆਪਕ ਦਿਵਸ ਮੌਕੇ ਵਿਸ਼ਵ ’ਵਰਸਿਟੀ ਵਲੋਂ ਪ੍ਰਿੰਸੀਪਲਾਂ ਦਾ ਵਿਸ਼ੇਸ਼ ਸਨਮਾਨ ‘ ਸਕੂਲ ਕੁਨੈਕਟ’ ਪਹਿਲਕਦਮੀ ਦੀ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 5 ਅਕਤੂਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਸੈਕੰਡਰੀ ਸਿੱਖਿਆ ਦੇ ਸਹਿਯੋਗ ਨਾਲ ਵਿਸ਼ਵ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਿੱਖਿਆ ਦੇ ਖੇਤਰ ਵਿਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਸਕੂਲ ਪ੍ਰਿੰਸੀਪਲਾਂ ਤੇ ਸਿੱਖਿਆਕਾਰਾਂ ਦਾ ਸਨਮਾਨ ਕੀਤਾ ਗਿਆ ਅਤੇ ਯੂਨੀਵਰਸਿਟੀ ਦੀ ‘ਸਕੂਲ ਕਨੈਕਟ’ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦੇਸ਼ ਸਕੂਲਾਂ ਤੇ ਉੱਚ ਸਿੱਖਿਆ ਸੰਸਥਾਵਾਂ ਵਿਚਕਾਰ ਸਹਿਯੋਗ ਨੂੰ ਮਜ਼ਬੂਤ ਕਰਨਾ ਹੈ।

ਵਿਸ਼ਵ ਅਧਿਆਪਕ ਦਿਵਸ ਮੌਕੇ ਉਪ ਕੁਲਪਤੀ ਡਾ. ਪਰਿਤ ਪਾਲ ਸਿੰਘ, ਡਾ. ਸੋਨਾ ਥਿੰਦ ਡਿਪਟੀ ਕਮਿਸ਼ਨਰ ਦਾ ਸਨਮਾਨ ਕਰਦੇ ਹੋਏ। ਅਜੀਤ ਤਸਵੀਰ 06-10-2026
ਫ਼ਤਹਿਗੜ੍ਹ ਸਾਹਿਬ, 5 ਅਕਤੂਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਸੈਕੰਡਰੀ ਸਿੱਖਿਆ ਦੇ ਸਹਿਯੋਗ ਨਾਲ ਵਿਸ਼ਵ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਿੱਖਿਆ ਦੇ ਖੇਤਰ ਵਿਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਸਕੂਲ ਪ੍ਰਿੰਸੀਪਲਾਂ ਤੇ ਸਿੱਖਿਆਕਾਰਾਂ ਦਾ ਸਨਮਾਨ ਕੀਤਾ ਗਿਆ ਅਤੇ ਯੂਨੀਵਰਸਿਟੀ ਦੀ ‘ਸਕੂਲ ਕਨੈਕਟ’ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦੇਸ਼ ਸਕੂਲਾਂ ਤੇ ਉੱਚ ਸਿੱਖਿਆ ਸੰਸਥਾਵਾਂ ਵਿਚਕਾਰ ਸਹਿਯੋਗ ਨੂੰ ਮਜ਼ਬੂਤ ਕਰਨਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪ੍ਰਿੰਸੀਪਲਾਂ, ਮੁਖੀਆਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਕਰਦਿਆਂ ਵਿਦਿਆਰਥੀਆਂ ਦੀ ਸਰਵਪੱਖੀ ਭਲਾਈ ਤੇ ਵਿਕਾਸ ਲਈ ਗੁਣਵੱਤਾਪੂਰਨ ਸਿੱਖਿਆ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਜ਼ਿਲ੍ਹੇ ਵਿਚ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਪ੍ਰਸ਼ਾਸਨਿਕ ਸਹਾਇਤਾ ਦਾ ਭਰੋਸਾ ਦਿੱਤਾ। ਉਪ ਕੁਲਪਤੀ ਡਾ. ਪਰਿਤ ਪਾਲ ਸਿੰਘ ਨੇ ਕਿਹਾ ਕਿ ਗੁਣਵੱਤਾਪੂਰਨ ਸਿੱਖਿਆ ਲਈ ਸਕੂਲਾਂ, ਯੂਨੀਵਰਸਿਟੀਆਂ ਅਤੇ ਪ੍ਰਸ਼ਾਸਨ ਵਿਚਕਾਰ ਨਿਰੰਤਰ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ‘ਸਕੂਲ ਕਨੈਕਟ’ ਵਿਦਿਆਰਥੀਆਂ ਲਈ ਨਵੇਂ ਅਕਾਦਮਿਕ ਅਤੇ ਵਿਕਾਸਮੁਖੀ ਮੌਕੇ ਪੈਦਾ ਕਰੇਗਾ। ਡਾ. ਸੁਖਵਿੰਦਰ ਸਿੰਘ ਬਿਲਿੰਗ ਡੀਨ ਅਕਾਦਮਿਕ ਮਾਮਲੇ ਨੇ ਸਵਾਗਤੀ ਭਾਸ਼ਣ ਦਿੰਦਿਆਂ ਸਿੱਖਿਆਕਾਰਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਸਕੂਲਾਂ ਤੇ ਯੂਨੀਵਰਸਿਟੀ ਵਿਚਕਾਰ ਨਜ਼ਦੀਕੀ ਸਹਿਯੋਗ ਦੀ ਲੋੜ ’ਤੇ ਜ਼ੋਰ ਦਿੱਤਾ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਵਿੰਦਰ ਕੌਰ ਨੇ ਜ਼ਿਲ੍ਹੇ ਦੇ ਵਿਦਿਆਰਥੀਆਂ ਦੀ ਜੇ.ਈ.ਈ. ਅਤੇ ਨੀਟ ਵਿਚ ਸ਼ਾਨਦਾਰ ਕਾਰਗੁਜ਼ਾਰੀ ਅਤੇ ਸਕੂਲਾਂ ਦੇ 100 ਫ਼ੀਸਦੀ ਨਤੀਜਿਆਂ ਨੂੰ ਉਜਾਗਰ ਕੀਤਾ। ਡਾ. ਹਰਨੀਤ ਬਿਲਿੰਗ ਡੀਨ ਫੈਕਲਟੀ ਆਫ਼ ਐਜੂਕੇਸ਼ਨ ਐਂਡ ਇਨਫਰਮੇਸ਼ਨ ਸਾਇੰਸਿਜ਼ ਨੇ ਦੱਸਿਆ ਕਿ ‘ਸਕੂਲ ਕਨੈਕਟ’ ਦੇ ਪੰਜ ਮੁੱਖ ਵਰਟੀਕਲ—ਸਕੂਲ ਕਨੈਕਟ, ਟੀਚਰ ਕਨੈਕਟ, ਰਿਸਰਚ ਕਨੈਕਟ, ਕੈਂਪਸ ਕਨੈਕਟ ਅਤੇ ਕਲਾਸਾਂ ਲਈ ਅੱਠ ਹਫ਼ਤਿਆਂ ਦਾ ਸਰਟੀਫਿਕੇਟ ਕੋਰਸ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਅਕਾਦਮਿਕ ਉੱਤਮਤਾ, ਅਧਿਆਪਕ ਵਿਕਾਸ, ਖੋਜ, ਨਵੀਨਤਾ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਤੇ ਕੇਂਦਰਿਤ ਹੋਵੇਗੀ। ਸਮਾਗਮ ਵਿਚ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀਆਂ, ਸਿੱਖਿਆ ਵਿਭਾਗ ਦੇ ਨੁਮਾਇੰਦਿਆਂ, ਸਕੂਲ ਪ੍ਰਿੰਸੀਪਲਾਂ, ਅਧਿਆਪਕਾਂ ਤੇ ਵਿਦਿਆਰਥੀਆਂ ਨੇ ਭਾਗ ਲਿਆ।
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਵਿਗਿਆਨ ਤੇ ਗਣਿਤ ਮੇਲਾ ਕਰਵਾਇਆ ਅਗਲੀ ਖ਼ਬਰ ਪਰਗਟ ਸਿੰਘ ਦੇ ਪੰਜਾਬ ਪ੍ਰਧਾਨ ਬਣਨ ’ਤੇ ਬਸੀ ਪਠਾਣਾਂ ਹਲਕੇ ’ਚ ਕਾਂਗਰਸ ਵਰਕਰਾਂ ’ਚ ਖ਼ੁਸ਼ੀ ਦਾ ਮਾਹੌਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।