06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਬਾਬਾ ਬੰਦਾ ਸਿੰਘ ਬਹਾਦਰ ਮਿਊਜ਼ੀਅਮ ਦੇ ਨਿਰਮਾਣ ਕਾਰਜਾਂ ਦਾ ਜੋਗਾ ਸਿੰਘ ਬਾਠ ਨੇ ਲਿਆ ਜਾਇਜ਼ਾ

ਫ਼ਤਹਿਗੜ੍ਹ ਸਾਹਿਬ, 5 ਅਕਤੂਬਰ (ਬਲਜਿੰਦਰ ਸਿੰਘ)- ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿਚ ਫ਼ਤਹਿਗੜ੍ਹ ਸਾਹਿਬ ਦੀ ਧਰਤੀ ’ਤੇ ਉਸਾਰੇ ਜਾ ਰਹੇ ਬਾਬਾ ਬੰਦਾ ਸਿੰਘ ਬਹਾਦਰ ਮਿਊਜ਼ੀਅਮ ‘ਖੰਡਾ ਪ੍ਰੋਜੈਕਟ’ ਦੇ ਨਿਰਮਾਣ ਕਾਰਜ ਜੰਗੀ ਪੱਧਰ ’ਤੇ ਸ਼ੁਰੂ ਹੋ ਗਏ ਹਨ। ਇਹ ਕਾਰਜ ਐਨ.

ਸਾਹਿਬ-ਏ-ਕਮਾਲ ਫਾਊਂਡੇਸ਼ਨ ਦੇ ਚੇਅਰਮੈਨ ਜੋਗਾ ਸਿੰਘ ਬਾਠ ਅਜਾਇਬ ਘਰ ਦੇ ਦੌਰੇ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ: ਕਰਨ 06-10-2026
ਫ਼ਤਹਿਗੜ੍ਹ ਸਾਹਿਬ, 5 ਅਕਤੂਬਰ (ਬਲਜਿੰਦਰ ਸਿੰਘ)- ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿਚ ਫ਼ਤਹਿਗੜ੍ਹ ਸਾਹਿਬ ਦੀ ਧਰਤੀ ’ਤੇ ਉਸਾਰੇ ਜਾ ਰਹੇ ਬਾਬਾ ਬੰਦਾ ਸਿੰਘ ਬਹਾਦਰ ਮਿਊਜ਼ੀਅਮ ‘ਖੰਡਾ ਪ੍ਰੋਜੈਕਟ’ ਦੇ ਨਿਰਮਾਣ ਕਾਰਜ ਜੰਗੀ ਪੱਧਰ ’ਤੇ ਸ਼ੁਰੂ ਹੋ ਗਏ ਹਨ। ਇਹ ਕਾਰਜ ਐਨ. ਆਰ. ਆਈਜ਼. ਦੁਆਰਾ ਚਲਾਈ ਜਾ ਰਹੀ ਸੰਸਥਾ ਵਨ ਵੀਟ ਮੈਡੀਕਲ ਗਰੁੱਪ ਅਤੇ ਸਾਹਿਬ-ਏ-ਕਮਾਲ ਫਾਊਂਡੇਸ਼ਨ ਵਲੋਂ ਕੀਤਾ ਜਾ ਰਿਹਾ ਹੈ। ਇਸੇ ਸੰਬੰਧੀ ਅੱਜ ਸਾਹਿਬ-ਏ-ਕਮਾਲ ਫਾਊਂਡੇਸ਼ਨ ਦੇ ਸਰਪ੍ਰਸਤ ਜੋਗਾ ਸਿੰਘ ਬਾਠ ਅਮਰੀਕਾ ਨੇ ਇੱਥੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਪ੍ਰਬੰਧਕਾਂ ਨਾਲ ਕਾਰਜ ਦੀ ਪ੍ਰਗਤੀ ਸੰਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਜੋਗਾ ਸਿੰਘ ਬਾਠ ਨੇ ਕਿਹਾ ਕਿ ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਗੁਰੂ ਸਾਹਿਬਾਨ ਵਲੋਂ ਸੌਂਪੀ ਗਈ ਸੇਵਾ ਰੂਪੀ ਜ਼ਿੰਮੇਵਾਰੀ ਨੂੰ ਉਨ੍ਹਾਂ ਦੀ ਟੀਮ ਵਲੋਂ ਪੂਰੀ ਤਨਦੇਹੀ ਅਤੇ ਸ਼ਰਧਾ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਸਿਰਫ਼ ਇਕ ਅਜਾਇਬ ਘਰ ਵਜੋਂ ਨਹੀਂ, ਸਗੋਂ ਸਿੱਖ ਇਤਿਹਾਸ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੀ ਮਹਾਨ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਇੱਕ ਵਿਰਾਸਤੀ ਮਾਰਗ ਬਣਾਇਆ ਜਾਵੇਗਾ। ਇਹ ਕੋਰੀਡੋਰ ਇਸ ਪਵਿੱਤਰ ਧਰਤੀ ਦੀ ਵਿਲੱਖਣਤਾ ਅਤੇ ਇਤਿਹਾਸਕ ਮਹੱਤਤਾ ਨੂੰ ਹੋਰ ਉਜਾਗਰ ਕਰੇਗਾ। ਉਨ੍ਹਾਂ ਕਿਹਾ ਕਿ ਅਜਾਇਬ ਘਰ ਦੀ ਉਸਾਰੀ ਤੋਂ ਪਹਿਲਾਂ ਇਸ ਸਥਾਨ ਤੇ ਆਲੇ-ਦੁਆਲੇ ਦੀ ਜਗ੍ਹਾ ਨੂੰ ਸੁੰਦਰ ਪਾਰਕ ਦਾ ਰੂਪ ਦਿੱਤਾ ਜਾਵੇਗਾ, ਜਿਸ ਨਾਲ ਇੱਥੇ ਆਉਣ ਵਾਲੀ ਸੰਗਤ ਲਈ ਵਾਤਾਵਰਨ ਹੋਰ ਸੁੰਦਰ ਅਤੇ ਸੁਖਦਾਇਕ ਬਣੇਗਾ। ਸ. ਬਾਠ ਨੇ ਦੱਸਿਆ ਕਿ ਇਹ ਸਥਾਨ ਨੀਵਾਂ ਹੋਣ ਕਾਰਨ ਇੱਥੇ ਵੱਡੀ ਮਾਤਰਾ ਵਿਚ ਮਿੱਟੀ ਦੀ ਲੋੜ ਪਵੇਗੀ। ਉਨ੍ਹਾਂ ਇਲਾਕੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਕਾਰਜ ਵਿਚ ਵੱਧ ਤੋਂ ਵੱਧ ਮਿੱਟੀ ਦੀ ਸੇਵਾ ਕਰਨ ਅਤੇ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਸੰਗਤ ਦੇ ਸਹਿਯੋਗ ਨਾਲ ਇਸ ਇਤਿਹਾਸਕ ਪ੍ਰਾਜੈਕਟ ਨੂੰ ਹੋਰ ਤੇਜ਼ੀ ਨਾਲ ਮੁਕੰਮਲ ਕੀਤਾ ਜਾ ਸਕੇਗਾ। ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੰਸਥਾ ਦੇ ਸਮੂਹ ਮੈਂਬਰਾਂ ਵਲੋਂ ਇਸ ਇਤਿਹਾਸਕ ਕਾਰਜ ਨੂੰ ਸਿਰੇ ਚੜ੍ਹਾਉਣ ਲਈ ਪੂਰੀ ਤਨਦੇਹੀ ਨਾਲ ਮਿਹਨਤ ਕੀਤੀ ਜਾ ਰਹੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਪ੍ਰਾਜੈਕਟ ਆਉਣ ਵਾਲੇ ਸਮੇਂ ਵਿਚ ਸਿੱਖ ਇਤਿਹਾਸ ਅਤੇ ਵਿਰਾਸਤ ਨੂੰ ਸਮਝਣ ਲਈ ਮਹੱਤਵਪੂਰਨ ਕੇਂਦਰ ਵਜੋਂ ਉੱਭਰੇਗਾ। ਇਸ ਮੌਕੇ ਐਡਵੋਕੇਟ ਸ਼ਹਿਜਪਾਲ ਰੰਧਾਵਾ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਜਿੰਦਰ ਸਿੰਘ, ਤੇਜੀ ਸੰਧੂ, ਗੋਵਿੰਦ ਸਿੰਘ, ਐਡਵੋਕੇਟ ਬਿਕਰਮ ਸਿੰਘ, ਜਸਪ੍ਰੀਤ ਸਿੰਘ ਧਰਮਗੜ੍ਹ, ਸਤਵੀਰ ਸਿੰਘ, ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ , ਕਰਮਜੀਤ ਢਿੱਲੋਂ, ਰਣਜੀਤ ਸਿੰਘ, ਮਨਿੰਦਰਜੀਤ ਚੀਮਾ, ਕਰਮਜੀਤ ਬੱਬੂ ਅਤੇ ਬਾਬਾ ਫਤਿਹ ਸਿੰਘ ਫੁੱਟਬਾਲ ਕਲੱਬ ਦੇ ਸਮੂਹ ਅਹੁਦੇਦਾਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਵਿਜ਼ਨ-2027 ’ਚ ਵਪਾਰ ਉਦਯੋਗ ਰੁਜ਼ਗਾਰ ਤੇ ਬੁਨਿਆਦੀ ਢਾਂਚੇ ਨੂੰ ਮਿਲੇਗੀ ਨਵੀਂ ਦਿਸ਼ਾ- ਐਨ.... ਅਗਲੀ ਖ਼ਬਰ ਭਾਕਿਯੂ (ਰਾਜੇਵਾਲ) ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।