07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਆਰ. ਓ. ਬੀ. ਨਿਰਮਾਣ ਨੂੰ ਲੈ ਕੇ ਸੰਘਰਸ਼ ਕਮੇਟੀ ਦੀ ਰੇਲਵੇ ਤੇ ਪੀ. ਡਬਲਯੂ. ਡੀ. ਅਧਿਕਾਰੀਆਂ ਨਾਲ ਮੀਟਿੰਗ

ਮੰਡੀ ਗੋਬਿੰਦਗੜ੍ਹ, 6 ਅਕਤੂਬਰ (ਰਾਜੇਸ਼ ਸ਼ਰਮਾ, ਇਕਬਾਲਦੀਪ ਸੰਧੂ)– ਮੰਡੀ ਗੋਬਿੰਦਗੜ੍ਹ ਵਿਖੇ ਰੇਲਵੇ ਓਵਰਬ੍ਰਿਜ ਦੀ ਉਸਾਰੀ ਦੀ ਮੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਆਰ. ਓ.

ਅਜੀਤ ਡੈਸਕ 07-10-2026
ਮੰਡੀ ਗੋਬਿੰਦਗੜ੍ਹ, 6 ਅਕਤੂਬਰ (ਰਾਜੇਸ਼ ਸ਼ਰਮਾ, ਇਕਬਾਲਦੀਪ ਸੰਧੂ)– ਮੰਡੀ ਗੋਬਿੰਦਗੜ੍ਹ ਵਿਖੇ ਰੇਲਵੇ ਓਵਰਬ੍ਰਿਜ ਦੀ ਉਸਾਰੀ ਦੀ ਮੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਆਰ. ਓ. ਬੀ. ਸੰਘਰਸ਼ ਕਮੇਟੀ ਦੀ ਰੇਲਵੇ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਡਿਪਟੀ ਕਮਿਸ਼ਨਰ ਸੋਨਾ ਥਿੰਦ ਅਤੇ ਐਸ. ਡੀ. ਐਮ. ਹਰਵੀਰ ਬਰਾੜ ਵੀ ਮੌਜੂਦ ਸਨ। ਮੀਟਿੰਗ ਦੌਰਾਨ ਰੇਲਵੇ ਅਤੇ ਪੀ. ਡਬਲਯੂ. ਡੀ. ਅਧਿਕਾਰੀਆਂ ਵਲੋਂ ਪ੍ਰਾਜੈਕਟ ਨਾਲ ਸਬੰਧਿਤ ਸਥਿਤੀ ਬਾਰੇ ਜਾਣਕਾਰੀ ਦਿੱਤੀ ਗਈ। ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਆਰ. ਓ. ਬੀ. ਦੇ ਨਿਰਮਾਣ ਸਬੰਧੀ ਭਰੋਸੇ ਦਿੱਤੇ ਜਾ ਰਹੇ ਹਨ, ਪਰ ਅਜੇ ਤੱਕ ਮੌਕੇ ’ਤੇ ਉਸਾਰੀ ਦਾ ਕੰਮ ਸ਼ੁਰੂ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਿਰਫ਼ ਕਾਗ਼ਜ਼ੀ ਕਾਰਵਾਈ ਅਤੇ ਮੀਟਿੰਗਾਂ ਦੀ ਬਜਾਏ ਪ੍ਰਾਜੈਕਟ ਨੂੰ ਜ਼ਮੀਨੀ ਪੱਧਰ ’ਤੇ ਅਮਲੀ ਰੂਪ ਦੇਣਾ ਜ਼ਰੂਰੀ ਹੈ। ਕਮੇਟੀ ਮੈਂਬਰਾਂ ਨੇ ਕਿਹਾ ਕਿ ਰੇਲਵੇ ਕਰਾਸਿੰਗ ’ਤੇ ਵਾਰ-ਵਾਰ ਲੱਗਣ ਵਾਲੇ ਜਾਮ ਕਾਰਨ ਸ਼ਹਿਰ ਵਾਸੀਆਂ, ਉਦਯੋਗਪਤੀਆਂ, ਕਾਰੋਬਾਰੀਆਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਲੰਬੇ ਸਮੇਂ ਤੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਆਰ. ਓ. ਬੀ. ਦੀ ਉਸਾਰੀ ਨੂੰ ਹੋਰ ਦੇਰੀ ਤੋਂ ਬਿਨਾਂ ਅੱਗੇ ਵਧਾਉਣ ਦੀ ਮੰਗ ਕੀਤੀ ਗਈ। ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਸੰਘਰਸ਼ ਕਮੇਟੀ, ਰੇਲਵੇ ਅਤੇ ਪੀ.ਡਬਲਯੂ.ਡੀ. ਦੇ ਅਧਿਕਾਰੀ ਸਾਂਝੇ ਤੌਰ ’ਤੇ ਆਰ.ਓ.ਬੀ. ਵਾਲੀ ਥਾਂ ਦਾ ਦੌਰਾ ਕਰਨਗੇ। ਐਸ. ਡੀ. ਐਮ. ਹਰਵੀਰ ਬਰਾੜ ਨੂੰ ਇਸ ਸਾਂਝੇ ਸਾਈਟ ਦੌਰੇ ਦੇ ਤਾਲਮੇਲ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਦੌਰਾਨ ਪ੍ਰਾਜੈਕਟ ਦੀ ਮੌਜੂਦਾ ਸਥਿਤੀ, ਬਾਕੀ ਰਹਿੰਦੇ ਕੰਮ ਅਤੇ ਉਸਾਰੀ ਸ਼ੁਰੂ ਕਰਨ ਵਿਚ ਆ ਰਹੀਆਂ ਰੁਕਾਵਟਾਂ ਦਾ ਜਾਇਜ਼ਾ ਲਿਆ ਜਾਵੇਗਾ। ਮੀਟਿੰਗ ਉਪਰੰਤ ਸੰਘਰਸ਼ ਕਮੇਟੀ ਨੇ ਸਪਸ਼ਟ ਕੀਤਾ ਕਿ ਜਦੋਂ ਤੱਕ ਆਰ.ਓ.ਬੀ. ਦੀ ਅਸਲ ਉਸਾਰੀ ਸ਼ੁਰੂ ਨਹੀਂ ਹੁੰਦੀ, ਉਦੋਂ ਤੱਕ ਧਰਨਾ-ਪ੍ਰਦਰਸ਼ਨ ਸਬੰਧੀ ਆਪਣਾ ਸੱਦਾ ਵਾਪਸ ਨਹੀਂ ਲਿਆ ਜਾਵੇਗਾ। ਕਮੇਟੀ ਨੇ ਉਮੀਦ ਜਤਾਈ ਕਿ ਸਾਂਝੇ ਸਾਈਟ ਦੌਰੇ ਤੋਂ ਬਾਅਦ ਪ੍ਰਾਜੈਕਟ ਨੂੰ ਅਮਲੀ ਰੂਪ ਦੇਣ ਲਈ ਠੋਸ ਕਾਰਵਾਈ ਅੱਗੇ ਵਧੇਗੀ ਅਤੇ ਸ਼ਹਿਰ ਵਾਸੀਆਂ ਨੂੰ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਤੋਂ ਰਾਹਤ ਮਿਲੇਗੀ।
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਵਿਖੇ ‘ਰਿਸਰਚ ਟੂਲਕਿੱਟ’ ਸੰਬੰਧੀ ਸਿਖਲਾਈ ਵਰਕਸ਼ਾਪ ਲਗਾਈ ਅਗਲੀ ਖ਼ਬਰ ਸ੍ਰੀ ਰਾਮ-ਲੀਲ੍ਹਾ ਕਮੇਟੀ ਨੇ ਅਗਰਵਾਲ ਧਰਮਸ਼ਾਲਾ ਵਿਖੇ ਝੰਡੇ ਦੀ ਰਸਮ ਕੀਤੀ ਅਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।