07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਖੇਡਾਂ ਵਤਨ ਪੰਜਾਬ ਦੀਆਂ ’ਚ ਪਾਈਨ ਗਰੋਵ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਬਸੀ ਪਠਾਣਾਂ, 6 ਅਕਤੂਬਰ (ਰਾਜਿੰਦਰ ਸ਼ਰਮਾ)- ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਪਾਈਨ ਗਰੋਵ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਮੱਲਾਂ ਮਾਰੀਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਖਿਡਾਰੀਆਂ ਦੀ ਸਖ਼ਤ ਮਿਹਨਤ, ਲਗਨ ਤੇ ਖੇਡਾਂ ਪ੍ਰਤੀ ਸਮਰਪਣ ਸਦਕਾ ਉਨ੍ਹਾਂ ਨੇ ਰਾਜ ਪੱਧਰੀ ਮੁਕਾਬਲਿਆਂ ਲਈ ਆਪਣੀ ਥਾਂ ਪੱਕੀ ਕਰ ਲਈ ਹੈ।

ਅਜੀਤ ਡੈਸਕ 07-10-2026
ਬਸੀ ਪਠਾਣਾਂ, 6 ਅਕਤੂਬਰ (ਰਾਜਿੰਦਰ ਸ਼ਰਮਾ)- ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਪਾਈਨ ਗਰੋਵ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਮੱਲਾਂ ਮਾਰੀਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਖਿਡਾਰੀਆਂ ਦੀ ਸਖ਼ਤ ਮਿਹਨਤ, ਲਗਨ ਤੇ ਖੇਡਾਂ ਪ੍ਰਤੀ ਸਮਰਪਣ ਸਦਕਾ ਉਨ੍ਹਾਂ ਨੇ ਰਾਜ ਪੱਧਰੀ ਮੁਕਾਬਲਿਆਂ ਲਈ ਆਪਣੀ ਥਾਂ ਪੱਕੀ ਕਰ ਲਈ ਹੈ। ਅੰਡਰ-17 ਸ਼ਤਰੰਜ ਮੁਕਾਬਲੇ ਵਿਚ ਸਕੂਲ ਦੇ ਵਿਦਿਆਰਥੀ ਅਬੀਰ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-21 ਹਾਈ ਜੰਪ ਵਿਚ ਅਰਸ਼ਪ੍ਰੀਤ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਦੇ ਖੇਡ ਅਧਿਆਪਕ ਹਰਵਿੰਦਰ ਸਿੰਘ ਨੇ ਵੀ ਹਾਈ ਜੰਪ (ਅੰਡਰ-30-40) ਮੁਕਾਬਲੇ ਵਿਚ ਭਾਗ ਲੈਂਦਿਆਂ ਪਹਿਲਾ ਸਥਾਨ ਹਾਸਲ ਕੀਤਾ। ਜ਼ਿਲ੍ਹਾ ਪੱਧਰ ’ਤੇ ਮਿਲੀ ਇਸ ਕਾਮਯਾਬੀ ਤੋਂ ਬਾਅਦ ਪਾਈਨ ਗਰੋਵ ਪਬਲਿਕ ਸਕੂਲ ਦੇ ਇਹ ਹੋਣਹਾਰ ਖਿਡਾਰੀ ਹੁਣ ਰਾਜ ਪੱਧਰੀ ਮੁਕਾਬਲਿਆਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਤਿਆਰ ਹਨ। ਸਕੂਲ ਪ੍ਰੈਜ਼ੀਡੈਂਟ ਵਿਜੇ ਕੌਸ਼ਲ, ਡਾਇਰੈਕਟਰ ਵਿਕਾਸ ਕੌਸ਼ਲ, ਚੇਅਰਪਰਸਨ ਵੀਣਾ ਕੌਸ਼ਲ ਅਤੇ ਪ੍ਰਿੰਸੀਪਲ ਨੀਤੂ ਕੁਮਾਰ ਨੇ ਜੇਤੂ ਖਿਡਾਰੀਆਂ, ਖੇਡ ਅਧਿਆਪਕ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਆਪਣੀ ਪ੍ਰਤਿਭਾ ਨਿਖਾਰਨ ਲਈ ਸਕੂਲ ਵਲੋਂ ਹਰ ਸੰਭਵ ਉਤਸ਼ਾਹ ਅਤੇ ਸਹਿਯੋਗ ਦਿੱਤਾ ਜਾ ਰਿਹਾ ਹੈ। ਸਕੂਲ ਪ੍ਰਬੰਧਕਾਂ ਨੇ ਆਸ ਪ੍ਰਗਟਾਈ ਕਿ ਇਹ ਹੋਣਹਾਰ ਖਿਡਾਰੀ ਰਾਜ ਪੱਧਰੀ ਮੁਕਾਬਲਿਆਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਤੇ ਇਲਾਕੇ ਦਾ ਨਾਂਅ ਹੋਰ ਉੱਚਾ ਕਰਨਗੇ।
ਪਿਛਲੀ ਖ਼ਬਰ ਸਪੈਸ਼ਲ ਬੱਚਿਆਂ ਨਾਲ ਪਿਆਰ ਤੇ ਸਤਿਕਾਰਤ ਵਿਵਹਾਰ ਜ਼ਰੂਰੀ- ਪੰਕਜ ਪ੍ਰੀਤ ਸਿੰਘ ਅਗਲੀ ਖ਼ਬਰ ਯੂਥ ਕਾਂਗਰਸ ਆਗੂ ਡਾ. ਸੁਖਜੋਤ ਸਿੰਘ ਨੇ ਪੰਜਾਬ ਇੰਚਾਰਜ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।