08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਜੱਜਾਂ ਤੇ ਮੁੱਖ ਜੱਜਾਂ ਦੀਆਂ ਨਿਯੁਕਤੀਆਂ ਸਮੇਂ ਹੁਕਮਰਾਨਾਂ ਦੇ ਪ੍ਰਭਾਵ ਹੇਠ ਕੋਲੋਜੀਅਮ ਵਲੋਂ ਸਿੱਖ ਕੌਮ ਨਾਲ ਵਿਤਕਰਾ ਨਿੰਦਣਯੋਗ- ਮਾਨ

ਫ਼ਤਹਿਗੜ੍ਹ ਸਾਹਿਬ, 7 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜੱਜਾਂ ਅਤੇ ਮੁੱਖ ਜੱਜਾਂ ਦੀਆਂ ਨਿਯੁਕਤੀਆਂ ਸਮੇਂ ਹੁਕਮਰਾਨਾਂ ਦੇ ਪ੍ਰਭਾਵ ਹੇਠ ਕੋਲੋੋਜੀਅਮ ਵਲੋਂ ਸਿੱਖ ਕੌਮ ਨਾਲ ਵਿਤਕਰਾ ਅਤੇ ਬੇਇਨਸਾਫ਼ੀ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ.

ਅਜੀਤ ਡੈਸਕ 08-10-2026
ਫ਼ਤਹਿਗੜ੍ਹ ਸਾਹਿਬ, 7 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜੱਜਾਂ ਅਤੇ ਮੁੱਖ ਜੱਜਾਂ ਦੀਆਂ ਨਿਯੁਕਤੀਆਂ ਸਮੇਂ ਹੁਕਮਰਾਨਾਂ ਦੇ ਪ੍ਰਭਾਵ ਹੇਠ ਕੋਲੋੋਜੀਅਮ ਵਲੋਂ ਸਿੱਖ ਕੌਮ ਨਾਲ ਵਿਤਕਰਾ ਅਤੇ ਬੇਇਨਸਾਫ਼ੀ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ. ਮਾਨ ਨੇ ਮੰਗ ਕੀਤੀ ਕਿ ਵੱਖ-ਵੱਖ ਸੂਬਿਆਂ ਵਿਚ ਬਹੁਤ ਹੀ ਕਾਬਲ ਅਤੇ ਤਜਰਬੇਕਾਰ ਸਿੱਖ ਵਕੀਲ ਅਤੇ ਜੱਜ ਅਦਾਲਤਾਂ ਵਿਚ ਆਪਣੀਆਂ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ। ਜਿਨ੍ਹਾਂ ਨੂੰ ਸੁਪਰੀਮ ਕੋਰਟ ਅਤੇ ਹਾਈਕੋਰਟਾਂ ਦੇ ਮੁੱਖ ਜੱਜ ਵਜੋਂ ਸੀਨੀਅਰਤਾ ਤੇ ਤਜਰਬੇ ਦੇ ਆਧਾਰ ਤੇ ਨਿਯੁਕਤ ਕਰਨਾ ਕਲੋਜੀਅਮ ਦਾ ਨਿਰਪੱਖਤਾ ਵਾਲਾ ਫ਼ਰਜ਼ ਬਣ ਜਾਂਦਾ ਹੈ। ਪਰ ਲੰਮੇ ਸਮੇਂ ਤੋਂ ਹੁੰਦੇ ਆ ਰਹੇ ਇਸ ਵਿਤਕਰੇ ਨੇ ਸਿੱਖ ਐਡਵੋਕੇਟਸ ਤੇ ਸਿੱਖ ਜੱਜਾਂ ਦੇ ਮਨਾਂ ਵਿਚ ਵੱਡਾ ਰੋਹ ਪੈਦਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਹੋਣ ਵਾਲੀਆਂ ਪੱਖਪਾਤੀ ਨਿਯੁਕਤੀਆਂ ਦੀ ਪ੍ਰਕਿਰਿਆ ਨੂੰ ਬੰਦ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਜਿਥੇ ਅਦਾਲਤਾਂ ਦੇ ਫ਼ੈਸਲਿਆਂ ਵਿਚ ਵੀ ਪੱਖਪਾਤੀ ਅਮਲ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ, ਉੱਥੇ ਹੀ ਸਿੱਖ ਕੌਮ ਵਿਚ ਪੈਦਾ ਹੋ ਰਹੇ ਵੱਡੇ ਰੋਸ ਦੇ ਨਤੀਜਿਆਂ ਤੋਂ ਵੀ ਹੁਕਮਰਾਨ ਇੱਥੋਂ ਦੇ ਪ੍ਰਬੰਧ ਨੂੰ ਬਚਾਅ ਨਹੀਂ ਸਕਣਗੇ। ਇਸ ਲਈ ਇਹ ਜ਼ਰੂਰੀ ਹੈ ਕਿ ਨਿਰਪੱਖਤਾ ਨਾਲ ਸੁਪਰੀਮ ਕੋਰਟ ਅਤੇ ਹਾਈ-ਕੋਰਟਾਂ ਦੇ ਚੀਫ਼ ਜਸਟਿਸ ਤੇ ਜੱਜ ਨਿਯੁਕਤ ਕਰਦੇ ਸਮੇਂ ਕਾਬਲ ਸਿੱਖਾਂ ਨੂੰ ਬਣਦਾ ਸਤਿਕਾਰ ਦਿੱਤਾ ਜਾਵੇ।
ਪਿਛਲੀ ਖ਼ਬਰ ਪੰਜਾਬ ਸਰਕਾਰ ਨੂੰ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ’ਚ ਜਾਣ ਦੀ ਬਜਾਏ ਸੱਚ ਦਾ ਸਾਹਮਣਾ ਕਰਨਾ ਚਾਹੀਦਾ ਹੈ- ਚੰ... ਅਗਲੀ ਖ਼ਬਰ ਡੀਅਰ ਪਾਰਕ ਪੁੱਜੇ ਸਨੌਰ ਸਕੂਲ ਦੇ ਸਾਇੰਸ ਦੇ ਵਿਦਿਆਰਥੀ, ਚਾਰ ਬਲੈਕਬੱਕ ਇਕ ਮਹੀਨੇ ਲਈ ਕੀਤੇ ਅਡੋਪਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।