08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪੰਜਾਬ ਸਰਕਾਰ ਨੂੰ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ’ਚ ਜਾਣ ਦੀ ਬਜਾਏ ਸੱਚ ਦਾ ਸਾਹਮਣਾ ਕਰਨਾ ਚਾਹੀਦਾ ਹੈ- ਚੰਦੂਮਾਜਰਾ

ਫ਼ਤਹਿਗੜ੍ਹ ਸਾਹਿਬ, 7 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਈ. ਡੀ.

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਪੱਤਰਕਾਰਾਂ ਨਾਲ ਗੱਲਬਾਤ ਕਰਨ ਸਮੇਂ। ਤਸਵੀਰ: ਕਰਨ 08-10-2026
ਫ਼ਤਹਿਗੜ੍ਹ ਸਾਹਿਬ, 7 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਈ.ਡੀ. ਦੇ ਛਾਪਿਆਂ ਦੌਰਾਨ ਸਰਕਾਰ ਦੀ ਮਾੜੀ ਕਾਰਗੁਜ਼ਾਰੀ, ਸਰਕਾਰੀ ਕੰਮਕਾਜ ਵਿਚ ਕੁਤਾਹੀਆਂ ਜਾਂ ਭ੍ਰਿਸ਼ਟਾਚਾਰ ਦੇ ਦਸਤਾਵੇਜ਼ ਤੇ ਤੱਥ ਸਾਹਮਣੇ ਆਉਣ ਦੇ ਡਰੋਂ ਘਬਰਾਹਟ ਵਿਚ ਆ ਕੇ ਪੰਜਾਬ ਸਰਕਾਰ ਵਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਫ਼ੈਸਲੇ ਨੂੰ ਜੋ ਚੁਨੌਤੀ ਦੇਣ ਦੀ ਨਵੀਂ ਪਿਰਤ ਪਾਈ ਗਈ ਹੈ, ਉਸ ਨਾਲ ਲੋਕਾਂ ਵਿਚ ਵੀ ਅਦਾਲਤਾਂ ਪ੍ਰਤੀ ਵਿਸ਼ਵਾਸ ਪ੍ਰਭਾਵਿਤ ਹੋਵੇਗਾ। ਸਾਬਕਾ ਸੰਸਦ ਮੈਂਬਰ ਚੰਦੂਮਾਜਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਵਿਚ ਜਾਣ ਦੀ ਬਜਾਏ ਸੱਚ ਦਾ ਸਾਹਮਣਾ ਕਰਨਾ ਚਾਹੀਦਾ ਹੈ ਅਤੇ ਜੇਕਰ ਸਰਕਾਰਾਂ ਖ਼ੁਦ ਹੀ ਅਦਾਲਤਾਂ ਦੇ ਫ਼ੈਸਲੇ ਨੂੰ ਮੰਨਣ ਤੋਂ ਇਨਕਾਰੀ ਹੋ ਜਾਣ ਜਾਂ ਚੁਨੌਤੀ ਦੇਣ ਦੇ ਰਾਹ ਤੇ ਤੁਰ ਪੈਣ ਤਾਂ ਲੋਕਾਂ ਵਿਚ ਅਦਾਲਤਾਂ ਦੇ ਫ਼ੈਸਲੇ ਪ੍ਰਤੀ ਕੀ ਅਸਰ ਪਵੇਗਾ? ਪ੍ਰੋ. ਚੰਦੂਮਾਜਰਾ ਨੇ ਸਵਾਲ ਕੀਤਾ ਕਿ ਜਦੋਂ ਆਰ.ਡੀ.ਐਫ ਦਾ ਫ਼ੈਸਲਾ, ਪੰਜਾਬ ਵਿਚ ਬੀ.ਬੀ.ਐਮ.ਬੀ ’ਤੇ ਕੇਂਦਰ ਦਾ ਕੰਟਰੋਲ ਅਤੇ ਚੰਡੀਗੜ੍ਹ ਦੀ 60-40 ਦੀ ਰੇਸ਼ੋ ਖ਼ਤਮ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ ਤਾਂ ਉਸ ਨੂੰ ਪੰਜਾਬ ਸਰਕਾਰ ਵਲੋਂ ਮਾਨਯੋਗ ਸੁਪਰੀਮ ਕੋਰਟ ਵਿਚ ਚੈਲੰਜ ਨਹੀਂ ਕੀਤਾ ਗਿਆ ਤਾਂ ਫਿਰ ਹੁਣ ਕੀ ਪੰਜਾਬ ਸਰਕਾਰ, ਜੋ ਸੱਚ ਹੈ, ਉਸ ਨੂੰ ਸਭ ਦੇ ਸਾਹਮਣੇ ਆਉਣ ਤੋਂ ਰੋਕਣ ਲਈ ਹੀ ਸੁਪਰੀਮ ਕੋਰਟ ਵਿਚ ਮਾਮਲੇ ਦੀ ਜਾਂਚ ਨੂੰ ਚਣੌਤੀ ਦੇ ਰਹੀ ਹੈ? ਚੰਦੂਮਾਜਰਾ ਨੇ ਮੰਡੀਆਂ ਵਿਚ ਪਏ ਝੋਨੇ ਦੀ ਫ਼ਸਲ ਦੀ ਖ਼ਰੀਦ ਨਾ ਹੋਣ ’ਤੇ ਵੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜੇ ਕੀਤੇ। ਉਨ੍ਹਾਂ ਕਿਹਾ ਕਿ ਨਾ ਹੀ ਮੰਡੀਆਂ ਵਿਚ ਪੂਰਾ ਬਰਦਾਨਾ ਪਹੁੰਚਿਆ ਹੈ ਅਤੇ ਨਾ ਹੀ ਖ਼ਰੀਦ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੀ ਸ਼ੈਲਰਾਂ ਵਿਚ ਪਈ ਫ਼ਸਲ ਦੀ ਚੁਕਾਈ ਨਾ ਹੋਣ ਦਾ ਖ਼ਮਿਆਜ਼ਾ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭੁਗਤਣਾ ਪੈ ਰਿਹਾ ਹੈ। ਇਸ ਮੌਕੇ ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਮਨਦੀਪ ਸਿੰਘ ਤਰਖਾਣ ਮਾਜਰਾ ਜ਼ਿਲ੍ਹਾ ਪ੍ਰਧਾਨ, ਦਰਬਾਰਾ ਸਿੰਘ ਰੰਧਾਵਾ, ਬਲਵਿੰਦਰ ਸਿੰਘ ਸਹਾਰਨ, ਜੈ ਸਿੰਘ ਬਾੜਾ, ਹਰਦੇਵ ਸਿੰਘ ਹਰਪਾਲਪੁਰ, ਮਨਜੀਤ ਸਿੰਘ ਸੁਹਾਗਹੇੜੀ, ਗੁਰਦੇਵ ਸਿੰਘ ਵਿਰਕ, ਬਲਜੀਤ ਸਿੰਘ ਬਧੌਛੀ, ਸੁਰਿੰਦਰ ਸਿੰਘ ਸੁਹਾਗਹੇੜੀ, ਗੁਰਦਰਸ਼ਨ ਸਿੰਘ, ਸ਼ਮਸ਼ੇਰ ਸਿੰਘ, ਲਖਬੀਰ ਸਿੰਘ, ਹਰਚੰਦ ਸਿੰਘ ਜਖਵਾਲੀ, ਹਰਮੇਲ ਸਿੰਘ ਰੰਘੇੜਾ, ਹਰਪਾਲ ਸਿੰਘ ਖੇੜਾ, ਗੁਰਕਰਨ ਸਿੰਘ, ਲਵਲੀ ਸਿੰਘ, ਨਰਿੰਦਰ ਸਿੰਘ ਅਤੇ ਰਵਿੰਦਰ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਐਸ. ਡੀ. ਐਮ. ਦੀਪਜੋਤ ਕੌਰ ਨੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਜੱਜਾਂ ਤੇ ਮੁੱਖ ਜੱਜਾਂ ਦੀਆਂ ਨਿਯੁਕਤੀਆਂ ਸਮੇਂ ਹੁਕਮਰਾਨਾਂ ਦੇ ਪ੍ਰਭਾਵ ਹੇਠ ਕੋਲੋਜੀਅਮ ਵਲੋਂ ਸਿੱਖ ਕੌਮ ਨਾਲ ਵਿਤਕਰਾ ਨਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।