08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 7 ਅਕਤੂਬਰ (ਬਲਜਿੰਦਰ ਸਿੰਘ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਪ੍ਰਧਾਨ ਹਰਜੀਤ ਸਿੰਘ ਤਰਖਾਣ ਮਾਜਰਾ ਦੀ ਪ੍ਰਧਾਨਗੀ ਹੇਠ ਪੈਨਸ਼ਨ ਭਵਨ ਵਿਖੇ ਹੋਈ, ਜਿਸ ਵਿਚ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਧਰਮ ਪਾਲ ਆਜ਼ਾਦ ਜਨਰਲ ਸਕੱਤਰ ਨੇ ਨਿਭਾਈ। ਜਿਸ ਦੌਰਾਨ ਮੈਂਬਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 08-10-2026
ਫ਼ਤਹਿਗੜ੍ਹ ਸਾਹਿਬ, 7 ਅਕਤੂਬਰ (ਬਲਜਿੰਦਰ ਸਿੰਘ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਪ੍ਰਧਾਨ ਹਰਜੀਤ ਸਿੰਘ ਤਰਖਾਣ ਮਾਜਰਾ ਦੀ ਪ੍ਰਧਾਨਗੀ ਹੇਠ ਪੈਨਸ਼ਨ ਭਵਨ ਵਿਖੇ ਹੋਈ, ਜਿਸ ਵਿਚ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਧਰਮ ਪਾਲ ਆਜ਼ਾਦ ਜਨਰਲ ਸਕੱਤਰ ਨੇ ਨਿਭਾਈ। ਜਿਸ ਦੌਰਾਨ ਮੈਂਬਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਇਸ ਮਹੀਨੇ ਦੇ ਜਨਮ ਦਿਨ ਵਾਲੇ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ ਗਈ ਤੇ ਲੰਮੀ ਉਮਰ ਦੀ ਕਾਮਨਾ ਕੀਤੀ ਗਈ। ਇਸ ਮੌਕੇ ਐਸੋਸੀਏਸ਼ਨ ਪ੍ਰਧਾਨ ਹਰਜੀਤ ਸਿੰਘ ਤਰਖਾਣ ਮਾਜਰਾ ਨੇ ਕੋਰਟ ਕੇਸਾਂ ਸਬੰਧੀ ਜਾਣਕਾਰੀ ਦਿੱਤੀ। ਪ੍ਰੀਤਮ ਸਿੰਘ ਨਾਗਰਾ ਨੇ ਪਿਛਲੇ ਮਹੀਨੇ ਦਾ ਹਿਸਾਬ ਕਿਤਾਬ ਮੈਂਬਰਾਂ ਨੂੰ ਦੱਸਿਆ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਦੀ ਪੈਨਸ਼ਨਰ ਤੇ ਮੁਲਾਜ਼ਮ ਮਾਰੂ ਨੀਤੀ ਦੀ ਸਖ਼ਤ ਅਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਪੈਨਸ਼ਨਰਾਂ ਦੀਆਂ ਲੰਬਿਤ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਜਿਸ ਕਰਕੇ ਪੈਨਸ਼ਨਰ ਤੇ ਮੁਲਾਜ਼ਮ ਕੋਰਟ ਵਿਚ ਧੱਕੇ ਖਾ ਰਹੇ ਹਨ। ਸਰਕਾਰ ਪੈਨਸ਼ਨਰਾਂ ਨੂੰ 2.59 ਦਾ ਗੁਣਾਕ ਲਾਗੂ ਕਰਨ ਲਈ ਧੱਕਾ ਕਰ ਰਹੀ ਹੈ, ਉਨ੍ਹਾਂ ਮੰਗ ਕੀਤੀ ਕਿ ਮੈਡੀਕਲ ਭੱਤਾ 2 ਹਜ਼ਾਰ ਪ੍ਰਤੀ ਮਹੀਨਾ ਕੀਤਾ ਜਾਵੇ। ਪ੍ਰਧਾਨ ਤਰਖਾਣ ਮਾਜਰਾ ਨੇ 10 ਅਕਤੂਬਰ ਨੂੰ ਸੰਗਰੂਰ ਵਿਖੇ ਮੁਲਾਜ਼ਮਾਂ/ਪੈਨਸ਼ਨਰਾਂ ਵਲੋਂ ਕੀਤੇ ਜਾ ਰਹੇ ਵੱਡੇ ਇਕੱਠ (ਮਹਾਂ ਰੈਲੀ) ਵਿਚ ਸਮੂਹ ਪੈਨਸ਼ਨਰ ਸਾਥੀਆਂ ਨੂੰ ਸ਼ਾਮਿਲ ਹੋਣ ਦੀ ਅਪੀਲ ਕੀਤੀ। ਮੀਟਿੰਗ ਨੂੰ ਸੰਬੋਧਨ ਕਰਨ ਵਾਲਿਆਂ ਵਿਚ ਹਰਚੰਦ ਸਿੰਘ ਪੰਜੋਲੀ, ਜਸਵਿੰਦਰ ਸਿੰਘ ਆਹਲੂਵਾਲੀਆ, ਕੁਲਵੰਤ ਸਿੰਘ ਢਿੱਲੋਂ, ਕਰਨੈਲ ਸਿੰਘ ਬਸੀ ਪਠਾਣਾਂ, ਕੁਲਵੰਤ ਸਿੰਘ ਨੰਦਪੁਰ, ਕਰਨੈਲ ਸਿੰਘ ਵਜ਼ੀਰਾਬਾਦ, ਕਿ੍ਰਸ਼ਨ ਲਾਲ ਚਨਾਰਥਲ, ਰਾਮ ਮੂਰਤੀ ਖਮਾਣੋਂ, ਬਲਵਿੰਦਰ ਸਿੰਘ ਸੋਹੀ, ਹਰਪਾਲ ਸਿੰਘ, ਸ਼ਿਵ ਨਾਥ ਕੁਰਾਲੀ, ਭਗਵੰਤ ਰਾਏ ਖਰੜ ਨੇ ਪ੍ਰਮੁੱਖ ਤੌਰ ’ਤੇ ਸ਼ਾਮਿਲ ਹਨ। ਇਸ ਮੀਟਿੰਗ ਵਿਚ ਮੱਘਰ ਸਿੰਘ ਅਮਲੋਹ, ਅਵਤਾਰ ਸਿੰਘ, ਜੋਧ ਸਿੰਘ, ਸ਼ਿੰਗਾਰ ਸਿੰਘ ਭੜੀ, ਸਤਪਾਲ ਸਿੰਘ, ਇਕਬਾਲ ਸਿੰਘ ਕਲੌਂਦੀ, ਭੁਪਿੰਦਰ ਸਿੰਘ, ਦਿਲਬਾਰਾ ਸਿੰਘ ਹਰਬੰਸਪੁਰ, ਖੇਮ ਸਿੰਘ, ਅਮਰ ਸਿੰਘ, ਦਿਲਾਬਾਰਾ ਸਿੰਘ ਮੋਰਿੰਡਾ, ਚਰਨ ਸਿੰਘ, ਨਾਜ਼ਰ ਸਿੰਘ, ਗੁਰਮੁੱਖ ਸਿੰਘ, ਦਿਲਾਬਾਰਾ ਸਿੰਘ ਸਰਹਿੰਦ, ਅਜੈਬ ਸਿੰਘ, ਗੁਰਚਰਨ ਸਿੰਘ, ਅਵਤਾਰ ਸਿੰਘ ਤੇ ਬਲਰਾਮ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਸੇਵਕ ਵਜੋਂ 25 ਸਾਲ ਪੂਰੇ ਹੋਣ ’ਤੇ ਸਰਹਿੰਦ ਵਿਚ ‘ਸੇਵਾ ਜੋਤੀ ਯਾਤਰਾ’ ਦਾ ਆਯੋਜਨ ਅਗਲੀ ਖ਼ਬਰ ਈ.ਡੀ. ਤੇ ਸੀ. ਬੀ. ਆਈ. ਦੀਆਂ ਰੇਡਾਂ ਨੇ ਭਗਵੰਤ ਮਾਨ ਸਰਕਾਰ ਦਾ ਭ੍ਰਿਸ਼ਟਾਚਾਰੀ ਚਿਹਰਾ ਨੰਗਾ ਕੀਤਾ- ਰਾਜੂ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।