08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਸੇਵਕ ਵਜੋਂ 25 ਸਾਲ ਪੂਰੇ ਹੋਣ ’ਤੇ ਸਰਹਿੰਦ ਵਿਚ ‘ਸੇਵਾ ਜੋਤੀ ਯਾਤਰਾ’ ਦਾ ਆਯੋਜਨ

ਫ਼ਤਹਿਗੜ੍ਹ ਸਾਹਿਬ, 7 ਅਕਤੂਬਰ (ਬਲਜਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਸੇਵਕ ਵਜੋਂ 25 ਸਾਲ ਪੂਰੇ ਹੋਣ ਦੇ ਵਿਸ਼ੇਸ਼ ਮੌਕੇ ’ਤੇ ਸਰਹਿੰਦ ਵਿਚ ‘ਸੇਵਾ ਜੋਤੀ ਯਾਤਰਾ’ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 08-10-2026
ਫ਼ਤਹਿਗੜ੍ਹ ਸਾਹਿਬ, 7 ਅਕਤੂਬਰ (ਬਲਜਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਸੇਵਕ ਵਜੋਂ 25 ਸਾਲ ਪੂਰੇ ਹੋਣ ਦੇ ਵਿਸ਼ੇਸ਼ ਮੌਕੇ ’ਤੇ ਸਰਹਿੰਦ ਵਿਚ ‘ਸੇਵਾ ਜੋਤੀ ਯਾਤਰਾ’ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਸੇਵਾ ਜੋਤੀ ਯਾਤਰਾ ਵਿਚ ਜ਼ਿਲ੍ਹੇ ਦੇ ਸਾਰੇ ਮੰਡਲ ਪ੍ਰਧਾਨਾਂ ਸਮੇਤ ਪਾਰਟੀ ਦੇ ਜੁਝਾਰੂ ਵਰਕਰਾਂ ਨੇ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਵਜੋਂ ਜਨ ਸੇਵਾ ਦੇ 25 ਸਾਲ ਪੂਰੇ ਕਰਨ ਮੌਕੇ ਦੇਸ਼ ਭਰ ਵਿਚ ‘ਵਿਕਸਿਤ ਭਾਰਤ’ ਦੇ ਸੰਕਲਪ ਨੂੰ ਲੈ ਕੇ ਸਮਾਗਮ ਕਰਵਾਏ ਜਾ ਰਹੇ ਹਨ ਅਤੇ 2047 ਤੱਕ ਭਾਰਤ ਨੂੰ ਵਿਕਸਿਤ ਦੇਸ਼ ਬਣਾਉਣ ਲਈ 140 ਕਰੋੜ ਦੇਸ਼ ਵਾਸੀਆਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਹੋਵੇਗਾ। ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਆਪਣੀ ਰਣਨੀਤੀ ਨੂੰ ਸਮੇਂ ਤੋਂ ਪਹਿਲਾਂ ਜਨਤਕ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਜਦੋਂ ਭਾਜਪਾ ਦਾ ਸੰਕਲਪ ਪੱਤਰ ਆਵੇਗਾ ਤਾਂ ਉਸ ਵਿਚ ਨੌਜਵਾਨਾਂ, ਮਹਿਲਾਵਾਂ, ਕਿਸਾਨਾਂ, ਵਪਾਰੀਆਂ, ਉਦਯੋਗ ਅਤੇ ਸਮਾਜ ਦੇ ਹਰ ਵਰਗ ਲਈ ਪਾਰਟੀ ਦਾ ਰੋਡਮੈਪ ਤੇ ਬਲੂਪ੍ਰਿੰਟ ਸਪਸ਼ਟ ਤੌਰ ’ਤੇ ਸਾਹਮਣੇ ਆਵੇਗਾ। ਈ. ਡੀ. ਅਤੇ ਸੀ. ਬੀ. ਆਈ. ਦੀ ਕਾਰਵਾਈ ਬਾਰੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜੇਕਰ ‘ਆਪ’ ਸਰਕਾਰ ਆਪਣੇ ਆਪ ਨੂੰ ਇਮਾਨਦਾਰ ਮੰਨਦੀ ਹੈ ਤਾਂ ਫਿਰ ਜਾਂਚ ਏਜੰਸੀਆਂ ਦੀ ਕਾਰਵਾਈ ਤੋਂ ਘਬਰਾਹਟ ਕਿਉਂ ਹੈ?। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਗ਼ੈਰਕਾਨੂੰਨੀ ਮਾਈਨਿੰਗ ਅਤੇ ਨਸ਼ਿਆਂ ਦਾ ਕਾਰੋਬਾਰ ਲਗਾਤਾਰ ਚੱਲ ਰਿਹਾ ਹੈ ਜਿਸ ਨਾਲ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਹੁੰਦੇ ਹਨ। ਅਸ਼ਵਨੀ ਸ਼ਰਮਾ ਨੇ ਦੋਸ਼ ਲਾਇਆ ਕਿ ਜੇਕਰ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਮੁੱਖ ਮੰਤਰੀ ਦਫ਼ਤਰ ਤੱਕ ਜਾਂਚ ਦੀਆਂ ਗੱਲਾਂ ਪਹੁੰਚ ਰਹੀਆਂ ਹਨ ਤਾਂ ਸਰਕਾਰ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ’ਤੇ ਵੀ ਭ੍ਰਿਸ਼ਟਾਚਾਰ ਦੇ ਦੋਸ਼ ਲੱਗ ਰਹੇ ਹਨ ਅਤੇ ਜੇਕਰ ਸਰਕਾਰ ਨੂੰ ਹਾਈ ਕੋਰਟ ਤੇ ਦੇਸ਼ ਦੇ ਸੰਵਿਧਾਨ ’ਤੇ ਭਰੋਸਾ ਹੈ ਤਾਂ ਜਾਂਚ ਦਾ ਸਾਹਮਣਾ ਕਰਨਾ ਚਾਹੀਦਾ ਹੈ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਪ੍ਰੋਗਰਾਮ ਵਿਚ ਸ਼ਾਮਿਲ ਸ਼ਖ਼ਸੀਅਤਾਂ ਅਤੇ ਪਾਰਟੀ ਦੇ ਜੁਝਾਰੂ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ, ਅਜੈਬ ਸਿੰਘ ਜਖਵਾਲੀ, ਸਰਬਜੀਤ ਸਿੰਘ ਮੱਖਣ, ਤਰਲੋਚਨ ਸਿੰਘ ਲਾਲੀ, ਗੁਰਮੀਤ ਸਿੰਘ ਸੋਨੂੰ ਚੀਮਾ ਸੂਬਾ ਬੁਲਾਰਾ ਕਿਸਾਨ ਮੋਰਚਾ, ਕੁਲਦੀਪ ਸਿੰਘ ਸਿੱਧੂਪੁਰ, ਜਸਪਾਲ ਸਿੰਘ ਅਨੈਤਪੁਰਾ, ਡਾ. ਹਰਬੰਸ ਲਾਲ, ਮੋਹਨ ਸਿੰਘ ਚੁੰਨੀ ਕਲਾਂ, ਦਵਿੰਦਰ ਕੁਮਾਰ ਭੱਟ, ਗੁਰਵਿੰਦਰ ਸਿੰਘ ਸੋਹੀ, ਬਲਵੀਰ ਸਿੰਘ ਧਾਰਨੀ, ਸੰਦੀਪ ਗਾਬਾ, ਪਰਵਿੰਦਰ ਦਿਓਲ, ਗੁਰਮੁਖ ਸਿੰਘ, ਜਸਵਿੰਦਰ ਸਿੰਘ ਬਰਾਸ, ਹਰਚਰਨ ਸਿੰਘ ਬਧੌਛੀ, ਨਰਿੰਦਰ ਸਿੰਘ ਰਸੀਦਪੁਰ, ਰਜਿੰਦਰ ਕੁਮਾਰ ਗੋਗੀ, ਕੁਲਦੀਪ ਸਿੰਘ ਸਹੋਤਾ, ਹਰੀਸ਼ ਅਗਰਵਾਲ, ਗੁਰਬਖਸ਼ ਸਿੰਘ ਬਖ਼ਸ਼ੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ਵਿੱਦਿਅਕ ਦੌਰਾ ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।