09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪਿੰਡ ਬੋਸਰ ਖੁਰਦ ਤੇ ਸਲੇਮਪੁਰ ਜੱਟਾਂ ਦੇ ਵਸਨੀਕਾਂ ਨੂੰ ਮਿਲੇ ਜਾਇਦਾਦਾਂ ਦੇ ਮਾਲਕੀ ਹੱਕ

ਸਨੌਰ, 8 ਅਕਤੂਬਰ (ਸੋਖਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਦੇ ਵਸਨੀਕਾਂ ਨੂੰ ਜਾਇਦਾਦਾਂ ਦੇ ਕਾਨੂੰਨੀ ਹੱਕ ਦੇਣ ਦੇ ਮੰਤਵ ਨਾਲ ਵਿੱਢੀ ਮੁਹਿੰਮ ‘ਮੇਰਾ ਘਰ ਮੇਰੇ ਨਾਮ’ ਤਹਿਤ ਹਲਕਾ ਸਨੌਰ ਦੇ ਪਿੰਡ ਬੋਸਰ ਖੁਰਦ ਅਤੇ ਸਲੇਮਪੁਰ ਜੱਟਾਂ ਵਿਖੇ ਕਰਵਾਏ ਸਾਦੇ ਪ੍ਰੋਗਰਾਮ ਦੌਰਾਨ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਸੌਂਪੇ। ਇਸ ਦੌਰਾਨ ਸਨੌਰ ਦੇ ਪਿੰਡ ਬੋਸਰ ਖੁਰਦ ਵਿਖੇ 95 ਪਰਿਵਾਰਾਂ ਅਤੇ ਸਲੇਮਪੁਰ ਜੱਟਾਂ ਵਿਖੇ 108 ਯੋਗ ਲਾਭਪਾਤਰੀਆਂ ਨੂੰ ਮਾਲਕੀ ਅਧਿਕਾਰ ਵਾਲੇ ਕਾਰਡ ਤਕਸੀਮ ਕੀਤੇ ਗਏ।

ਅਜੀਤ ਡੈਸਕ 09-10-2026
ਸਨੌਰ, 8 ਅਕਤੂਬਰ (ਸੋਖਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਦੇ ਵਸਨੀਕਾਂ ਨੂੰ ਜਾਇਦਾਦਾਂ ਦੇ ਕਾਨੂੰਨੀ ਹੱਕ ਦੇਣ ਦੇ ਮੰਤਵ ਨਾਲ ਵਿੱਢੀ ਮੁਹਿੰਮ ‘ਮੇਰਾ ਘਰ ਮੇਰੇ ਨਾਮ’ ਤਹਿਤ ਹਲਕਾ ਸਨੌਰ ਦੇ ਪਿੰਡ ਬੋਸਰ ਖੁਰਦ ਅਤੇ ਸਲੇਮਪੁਰ ਜੱਟਾਂ ਵਿਖੇ ਕਰਵਾਏ ਸਾਦੇ ਪ੍ਰੋਗਰਾਮ ਦੌਰਾਨ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਸੌਂਪੇ। ਇਸ ਦੌਰਾਨ ਸਨੌਰ ਦੇ ਪਿੰਡ ਬੋਸਰ ਖੁਰਦ ਵਿਖੇ 95 ਪਰਿਵਾਰਾਂ ਅਤੇ ਸਲੇਮਪੁਰ ਜੱਟਾਂ ਵਿਖੇ 108 ਯੋਗ ਲਾਭਪਾਤਰੀਆਂ ਨੂੰ ਮਾਲਕੀ ਅਧਿਕਾਰ ਵਾਲੇ ਕਾਰਡ ਤਕਸੀਮ ਕੀਤੇ ਗਏ। ਇਸ ਮੌਕੇ ਚੇਅਰਮੈਨ ਹੈਪੀ ਪਹਾੜੀਪੁਰ , ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਲਾਲ ਲਕੀਰ ਅੰਦਰ ਪੀੜ੍ਹੀਆਂ ਤੋਂ ਵੱਸ ਰਹੇ ਪਰਿਵਾਰ ਆਪਣੇ ਹੀ ਘਰਾਂ ਦੇ ਕਾਨੂੰਨੀ ਦਸਤਾਵੇਜ਼ਾਂ ਤੋਂ ਵਾਂਝੇ ਸਨ, ਜਿਸ ਕਾਰਨ ਉਨ੍ਹਾਂ ਨੂੰ ਜਾਇਦਾਦ ਦੇ ਵਿਵਾਦਾਂ ਅਤੇ ਬੈਂਕ ਕਰਜ਼ਿਆਂ ਸਬੰਧੀ ਵੱਡੀਆਂ ਦਿੱਕਤਾਂ ਝੱਲਣੀਆਂ ਪੈਂਦੀਆਂ ਸਨ। ਮਾਨ ਸਰਕਾਰ ਨੇ ਜ਼ਮੀਨੀ ਪੱਧਰ ‘ਤੇ ਪ੍ਰਾਪਰਟੀ ਕਾਰਡ ਦੇ ਕੇ ਲੋਕਾਂ ਨੂੰ ਅਸਲ ਮਾਲਕੀ ਹੱਕ ਦਿਵਾਏ ਹਨ, ਜਿਸ ਨਾਲ ਹੁਣ ਲੋਕ ਬਿਨਾਂ ਕਿਸੇ ਅੜਚਣ ਦੇ ਬੈਂਕ ਸਹੂਲਤਾਂ ਹਾਸਲ ਕਰ ਸਕਣਗੇ ਅਤੇ ਜਾਇਦਾਦ ਸਬੰਧੀ ਝਗੜਿਆਂ ਦਾ ਵੀ ਸਥਾਈ ਹੱਲ ਹੋਵੇਗਾ। ਇਸ ਦੌਰਾਨ ਪਿੰਡ ਵਾਸੀਆਂ ਤੇ ਪੰਚਾਇਤਾਂ ਨੇ ਇਸ ਲੋਕ-ਪੱਖੀ ਉਪਰਾਲੇ ਲਈ ਪੰਜਾਬ ਸਰਕਾਰ ਅਤੇ ਹਲਕਾ ਇੰਚਾਰਜ ਦਾ ਵਿਸ਼ੇਸ਼ ਧੰਨਵਾਦ ਪ੍ਰਗਟਾਇਆ। ਪ੍ਰੋਗਰਾਮ ਦੌਰਾਨ ਪਾਰਟੀ ਅਹੁਦੇਦਾਰ, ਬਲਾਕ ਪ੍ਰਧਾਨ, ਬੂਥ ਇੰਚਾਰਜ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਦੁਕਾਨਦਾਰ ਨਾਲ ਹੱਥੋਪਾਈ, ਗਾਲੀ-ਗਲੋਚ ਤੇ ਜਾਤੀਸੂਚਕ ਸ਼ਬਦ ਬੋਲਣ ਦਾ ਮਾਮਲਾ ਦਰਜ ਅਗਲੀ ਖ਼ਬਰ ਘੱਟ ਗਿਣਤੀ ਤੇ ਦਲਿਤ ਦਲ ਦੀ ਕੱਲ੍ਹ ਹੋਣ ਵਾਲੀ ਮੀਟਿੰਗ ਮੁਲਤਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।