09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਦੁਕਾਨਦਾਰ ਨਾਲ ਹੱਥੋਪਾਈ, ਗਾਲੀ-ਗਲੋਚ ਤੇ ਜਾਤੀਸੂਚਕ ਸ਼ਬਦ ਬੋਲਣ ਦਾ ਮਾਮਲਾ ਦਰਜ

ਸਨੌਰ, 8 ਅਕਤੂਬਰ (ਮੋਹਨ ਸਿੰਘ ਭੱਟੀ)- ਸਨੌਰ ਥਾਣੇ ਅਧੀਨ ਪੈਂਦੇ ਪਿੰਡ ਖੁੱਡਾ ਵਿਖੇ ਇਕ ਦੁਕਾਨਦਾਰ ਨੂੰ ਘੇਰ ਕੇ ਹੱਥੋਪਾਈ ਕਰਨ, ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਜਾਤੀਸੂਚਕ ਸ਼ਬਦ ਬੋਲਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪੀੜਤ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਜੀਤ ਡੈਸਕ 09-10-2026
ਸਨੌਰ, 8 ਅਕਤੂਬਰ (ਮੋਹਨ ਸਿੰਘ ਭੱਟੀ)- ਸਨੌਰ ਥਾਣੇ ਅਧੀਨ ਪੈਂਦੇ ਪਿੰਡ ਖੁੱਡਾ ਵਿਖੇ ਇਕ ਦੁਕਾਨਦਾਰ ਨੂੰ ਘੇਰ ਕੇ ਹੱਥੋਪਾਈ ਕਰਨ, ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਜਾਤੀਸੂਚਕ ਸ਼ਬਦ ਬੋਲਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪੀੜਤ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜਦੀਪ ਸਿੰਘ ਪੁੱਤਰ ਰਾਮ ਚੰਦ, ਵਾਸੀ ਪਿੰਡ ਖੁੱਡਾ, ਥਾਣਾ ਸਨੌਰ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਉਸਦੀ ਫਤਿਹਪੁਰ ਰਾਜਪੂਤਾਂ ਰੋਡ ’ਤੇ ਦੁਕਾਨ ਹੈ, ਜਿਸ ਦੇ ਬਿਲਕੁਲ ਨਾਲ ਹੀ ਮੁਲਜ਼ਮ ਦੀ ਦੁਕਾਨ ਹੈ। ਬੀਤੀ 3 ਅਕਤੂਬਰ 2026 ਦੀ ਸ਼ਾਮ ਨੂੰ ਨਿਰਮਲ ਸਿੰਘ, ਵਾਸੀ ਭਾਂਖਰ ਰੋਡ, ਸਨੌਰ ਨੇ ਉਸ ਨੂੰ ਰਸਤੇ ਵਿਚ ਘੇਰ ਲਿਆ ਅਤੇ ਹੱਥੋਪਾਈ ਕੀਤੀ। ਇਸ ਦੌਰਾਨ ਮੁਲਜ਼ਮ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਤੇ ਜਾਤੀ ਸੰਬੰਧੀ ਭੱਦੇ ਤੇ ਅਪਮਾਨਜਨਕ ਸ਼ਬਦ ਵੀ ਬੋਲੇ। ਇਸ ਮਾਮਲੇ ਸੰਬੰਧੀ ਥਾਣਾ ਸਨੌਰ ਵਿਖੇ ਐੱਫ.ਆਈ.ਆਰ. ਨੰਬਰ 107, ਮਿਤੀ 07-10-2026, ਅਧੀਨ ਧਾਰਾ 115(2), 126(2), 351(2) ਬੀ.ਐੱਨ.ਐੱਸ. ਅਤੇ ਐੱਸ.ਸੀ./ਐੱਸ.ਟੀ. ਐੈਕਟ ਦੀ ਧਾਰਾ 3 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਘਟਨਾ ਕਾਰਨ ਇਲਾਕੇ ਦੇ ਵਪਾਰੀਆਂ ਅਤੇ ਪਤਵੰਤਿਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਤਵੰਤਿਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੇ ਅਨਸਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਆਪਸੀ ਭਾਈਚਾਰਕ ਸਾਂਝ ਅਤੇ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰਹਿ ਸਕੇ।
ਪਿਛਲੀ ਖ਼ਬਰ ਪੰਜਾਬ ਸਰਕਾਰ ਕਿਸਾਨਾਂ ਦੀ ਜਿਣਸ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ- ਚੇਅਰਮੈਨ ਲਿਬੜਾ ਅਗਲੀ ਖ਼ਬਰ ਪਿੰਡ ਬੋਸਰ ਖੁਰਦ ਤੇ ਸਲੇਮਪੁਰ ਜੱਟਾਂ ਦੇ ਵਸਨੀਕਾਂ ਨੂੰ ਮਿਲੇ ਜਾਇਦਾਦਾਂ ਦੇ ਮਾਲਕੀ ਹੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।