10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਯੂਥ ਕਾਂਗਰਸ ਰੈਲੀਆਂ ਲਈ ਬਸੀ ਪਠਾਣਾਂ ਹਲਕੇ ਦੇ ਪਿੰਡਾਂ ਵਿਚ ਭਾਰੀ ਉਤਸ਼ਾਹ- ਤਾਂਗੜੀ, ਢੀਂਡਸਾ

ਬਸੀ ਪਠਾਣਾਂ, 9 ਅਕਤੂਬਰ (ਰਾਜਿੰਦਰ ਸ਼ਰਮਾ, ਐਚ. ਐਸ.

ਓਮ ਪ੍ਰਕਾਸ਼ ਤਾਂਗੜੀ 10-10-2026
ਬਸੀ ਪਠਾਣਾਂ, 9 ਅਕਤੂਬਰ (ਰਾਜਿੰਦਰ ਸ਼ਰਮਾ, ਐਚ.ਐਸ.ਗੌਤਮ)- ਵਿਧਾਨ ਸਭਾ ਹਲਕਾ ਬਸੀ ਪਠਾਣਾਂ ਯੂਥ ਕਾਂਗਰਸ ਦੇ ਸਹਿਯੋਗ ਨਾਲ ਹੋਣ ਵਾਲੀਆਂ ਚੁੰਨੀ ਤੇ ਖਮਾਣੋਂ ਰੈਲੀਆਂ ਦੀ ਤਿਆਰੀਆਂ ਮੁਕੰਮਲ ਕਰ ਲਈ ਗਈਆਂ ਹਨ ਤੇ ਕਾਂਗਰਸ ਪਾਰਟੀ ਵਰਕਰਾਂ ਤੇ ਆਮ ਲੋਕਾਂ ਅੰਦਰ ਰੈਲੀਆਂ ਪ੍ਰਤੀ ਭਾਰੀ ਉਤਸ਼ਾਹ ਹੈ। ਸੂਬਾ ਸਕੱਤਰ ਓਮ ਪ੍ਰਕਾਸ਼ ਤਾਂਗੜੀ ਤੇ ਜ਼ਿਲ੍ਹਾ ਇੰਟਕ ਫੈਡਰੇਸ਼ਨ ਪ੍ਰਧਾਨ ਕਰਮਜੀਤ ਸਿੰਘ ਢੀਂਡਸਾ ਨੇ ਆਖਿਆ ਕਿ ਇਸ ਰੈਲੀ ਲਈ ਜਿੱਥੇ ਕਾਂਗਰਸ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਉੱਥੇ ਆਮ ਲੋਕਾਂ ਨੂੰ ਸ਼ਾਮਿਲ ਹੋਣ ਦਾ ਸੱਦਾ ਵੀ ਦਿੱਤਾ ਜਾ ਰਿਹਾ ਹੈ। ਇਸ ਮੌਕੇ ਭਾਰਤ ਦੇਸ਼ ਅੰਦਰ ਵਿਰੋਧੀ ਪਾਰਟੀਆਂ ਖ਼ਾਸ ਕਰ ਵਿਰੋਧੀ ਧਿਰ ਨੇਤਾ ਰਾਹੁਲ ਗਾਂਧੀ ਵਲੋਂ ਸ਼ੁਰੂ ਕੀਤੇ ‘ਵੋਟ ਚੋਰ ਗੱਦੀ ਛੋੜ’ ਅਭਿਆਨ ਤਹਿਤ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਪਾਰਟੀ ਦੇ ਵਰਕਰ, ਅਹੁਦੇਦਾਰ, ਇੰਟਕ ਫੈਡਰੇਸ਼ਨ ਆਗੂ ਅਤੇ ਖ਼ਾਸ ਕਰਕੇ ਹਲਕਾ ਯੂਥ ਕਾਂਗਰਸ ਦੇ ਸਾਰੇ ਸੀਨੀਅਰ ਪਾਰਟੀ ਆਗੂ ਹਾਜ਼ਰ ਰਹਿਣਗੇ ਅਤੇ ਇਹ ਰੈਲੀ ਸੀਨੀਅਰ ਆਗੂ ਤੇ ਪੰਜਾਬ ਇੰਟਕ ਫੈਡਰੇਸ਼ਨ ਪ੍ਰਧਾਨ ਡਾ. ਮਨੋਹਰ ਸਿੰਘ ਦੀ ਅਗਵਾਈ ਹੇਠ ਹੋਵੇਗੀ। ਹਲਕਾ ਬਸੀ ਪਠਾਣਾਂ ਦੇ ਯੂਥ ਪ੍ਰਧਾਨ ਹਰਮਨ ਸਿੰਘ ਸਿੱਧੂ, ਜ਼ਿਲ੍ਹਾ ਸੀਨੀਅਰ ਵਾਈਸ ਪ੍ਰਧਾਨ ਸ਼ਗਨਪ੍ਰੀਤ ਸਿੰਘ ਔਜਲਾ, ਬਲਾਕ ਬਸੀ ਮੀਤ ਪ੍ਰਧਾਨ ਦਲਜੀਤ ਸਿੰਘ ਤੇ ਖਮਾਣੋਂ ਪ੍ਰਧਾਨ ਹਰਜਸ ਸਿੰਘ ਸਮਸ਼ਪੁਰ ਦੇ ਸਹਿਯੋਗ ਨਾਲ ਯੂਥ ਕਾਂਗਰਸ ਅਤੇ ਹਲਕੇ ਦੇ ਸੀਨੀਅਰ ਆਗੂ ਇਸ ਰੈਲੀਆਂ ਨੂੰ ਕਾਮਯਾਬ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ। ਚੁੰਨੀ ਰੈਲੀ ਦਾ ਆਯੋਜਨ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਿਹਾਰ ਸਿੰਘ ਅਤੇ ਪਿੰਕੂ ਰਾਣਾ ਦੀ ਦੇਖ ਰੇਖ ਹੇਠ ਕੀਤਾ ਜਾ ਰਿਹਾ ਹੈ। ਖਮਾਣੋਂ ਰੈਲੀ ਜੋ ਬਾਬਾ ਪੂਰਨਾਗਿਰ ਦੇ ਮੇਲੇ ਤੇ ਅਯੋਜਿਤ ਕੀਤੀ ਜਾ ਰਹੀ ਹੈ, ਦਾ ਪ੍ਰਬੰਧ ਸਾਬਕਾ ਕੌਂਸਲ ਪ੍ਰਧਾਨ ਡਾ. ਅਮਰਜੀਤ ਸੋਹਲ, ਪੰਜਾਬ ਕਾਂਗਰਸ ਰੂਰਲ ਡਿਵੈਲਪਮੈਂਟ ਡਿਪਾਰਟਮੈਂਟ ਡਾਇਰੈਕਟਰ ਰਵਿੰਦਰ ਰਾ ਣਾ ਮਨੈਲਾ, ਸਾਬਕਾ ਕੌਂਸਲ ਪ੍ਰਧਾਨ ਬਲਮਜੀਤ ਸਿੰਘ ਪ੍ਰਿੰਸੀ ਅਤੇ ਇੰਟਕ ਸੂਬਾ ਮੀਤ ਪ੍ਰਧਾਨ ਭੀਮ ਚੰਦ ਸ਼ੁਕਲਾ ਵਲੋਂ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੇਵਾ ਸਾਸਨ ਦੇ 25 ਸਾਲ ਪੂਰੇ ਹੋਣ ’ਤੇ ਕੋਟਲਾ ਬਜਵਾੜਾ ’ਚ ਸਮਾਗਮ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਅਮਰਜੀਤ ਸਿੰਘ ਭੰਗੂ ਨੇ ਰੈਲੀਆਂ ਨੂੰ ਲੈ ਕੇ ਖੜ੍ਹੇ ਕੀਤੇ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।