10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

‘ ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਕੀਤੀਆਂ ਗਤੀਵਿਧੀਆਂ

ਫ਼ਤਹਿਗੜ੍ਹ ਸਾਹਿਬ, 9 ਅਕਤੂਬਰ (ਮਨਪ੍ਰੀਤ ਸਿੰਘ)- ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦਪਾਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਅਧੀਨ ਆਉਂਦੇ ਮੋਟਰ ਵਰਕਸ਼ਾਪ, ਟਾਇਰ ਦੀਆਂ ਦੁਕਾਨਾਂ ਤੇ ਪੁਲਿਸ ਸਟੇਸ਼ਨਾਂ ’ਚ ‘ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ’ ਤਹਿਤ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ।

ਸਿਹਤ ਵਿਭਾਗ ਦੀ ਟੀਮ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਸਮੇਂ ਦਿਖਾਈ ਦਿੰਦੀ ਹੋਈ। ਅਜੀਤ ਤਸਵੀਰ 10-10-2026
ਫ਼ਤਹਿਗੜ੍ਹ ਸਾਹਿਬ, 9 ਅਕਤੂਬਰ (ਮਨਪ੍ਰੀਤ ਸਿੰਘ)- ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦਪਾਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਅਧੀਨ ਆਉਂਦੇ ਮੋਟਰ ਵਰਕਸ਼ਾਪ, ਟਾਇਰ ਦੀਆਂ ਦੁਕਾਨਾਂ ਤੇ ਪੁਲਿਸ ਸਟੇਸ਼ਨਾਂ ’ਚ ‘ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ’ ਤਹਿਤ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਪ੍ਰਭਜੋਤ ਕੌਰ ਵਲੋਂ ਟਾਇਰ ਵਰਕਸ਼ਾਪ ਨੇੜੇ ਹੋਟਲ ਨੂਰ ਮਹਿਲ, ਜ਼ਿਲ੍ਹਾ ਸਕੂਲ ਹੈਲਥ ਮੈਡੀਕਲ ਅਫ਼ਸਰ ਡਾ. ਨਵਨੀਤ ਕੌਰ ਵਲੋਂ ਫ਼ਤਹਿਗੜ੍ਹ ਸਾਹਿਬ ਪੁਲਿਸ ਸਟੇਸ਼ਨ, ਐਪੀਡੀਮੋਲੋਜਿਸਟ ਡਾ. ਸ਼ੁਭਮ ਸੋਰੀ ਵਲੋਂ ਅਨੰਤ ਇੰਜੀਨੀਅਰਿੰਗ ਵਰਕਸ ਨੇੜੇ ਰੋਪੜ ਬੱਸ ਅੱਡਾ ਸਰਹਿੰਦ ਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਵਲੋਂ ਆਪੋ-ਆਪਣੇ ਖੇਤਰਾਂ ’ਚ ਡੇਂਗੂ ਵਿਰੋਧੀ ਟੀਮਾਂ ਵਲੋਂ ਮੱਛਰਾਂ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ, ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਓ ਸਬੰਧੀ ਜਾਗਰੂਕ ਕੀਤਾ ਗਿਆ ਤੇ ਚੈਕਿੰਗ ਦੌਰਾਨ ਮਿਲੇ ਮੱਛਰ ਦੇ ਲਾਰਵੇ ਨੂੰ ਮੌਕੇ ਤੇ ਨਸ਼ਟ ਕਰਵਾਇਆ ਗਿਆ। ਡਾ. ਪ੍ਰਭਜੋਤ ਕੌਰ ਨੇ ਡੇਂਗੂ ਬੁਖ਼ਾਰ ਦੇ ਲੱਛਣ, ਬਚਾਅ ਅਤੇ ਇਸ ਦੇ ਇਲਾਜ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਡੇਂਗੂ ਏਡੀਜ ਅਜਿਪਟੀ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਡੇਂਗੂ ਮੱਛਰ ਦਾ ਲਾਰਵਾ ਸਾਫ਼ ਖੜੇ ਪਾਣੀ ’ਚ ਪੈਦਾ ਹੁੰਦਾ ਹੈ ਅਤੇ ਇਹ ਦਿਨ ਵੇਲੇ ਕੱਟਦਾ ਹੈ। ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਘਰਾਂ ਦੇ ਆਲ਼ੇ ਦੁਆਲੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਸਾਫ਼ ਸਫ਼ਾਈ ਦਾ ਵੀ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ। ਸਾਰੇ ਸਰਕਾਰੀ ਹਸਪਤਾਲਾਂ ਵਿਚ ਡੇਂਗੂ ਦਾ ਟੈੱਸਟ ਅਤੇ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ ਅਤੇ ਲੋੜ ਪੈਣ ਤੇ ਸਾਨੂੰ ਇਸੇ ਦਾ ਵੱਧ ਤੋਂ ਵੱਧ ਫ਼ਾਇਦਾ ਉਠਾਉਣਾ ਚਾਹੀਦਾ ਹੈ। ਇਸ ਮੌਕੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਸੁਖਵਿੰਦਰ ਸਿੰਘ, ਜਗਰੂਪ ਸਿੰਘ , ਲਖਵੀਰ ਕੁਮਾਰ, ਚਰਨਜੀਤ ਵਰਮਾ, ਇੰਸੇਕਟ ਕਲੈਕਟਰ ਮਨਦੀਪ ਕੌਰ ਤੇ ਹਰਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਕਾਲਜ ਲੜਕੀਆਂ ਵਿਖੇ ਤਿੰਨ ਰੋਜ਼ਾ ‘ਰੰਗਲਾ ਪੰਜਾਬ’ ਚਿੱਤਰਕਾਰੀ ਵਰਕਸ਼ਾਪ ਸਮਾਪਤ ਨਾਮਵਰ ਕਲਾਕਾਰਾਂ ਨੇ ਵਿਦਿਆਰਥਣ... ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੀ ਕੰਪਿਊਟਰ ਸਾਇੰਸ ਸਟੂਡੈਂਟ ਵੈੱਲਫੇਅਰ ਐਸੋਸੀਏਸ਼ਨ ਵਲੋਂ ‘ਫਨ ਗੇਮਜ਼’ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।