11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਅਮਲੋਹ ਸ਼ਹਿਰ ਦੇ ਵਾਰਡ ਨੰਬਰ 12 ਵਿਖੇ ਅਕਾਲੀ ਦਲ (ਬ) ਦੀ ਮੀਟਿੰਗ ਅੱਜ- ਗਿੱਲ, ਸੰਧੂ

ਅਮਲੋਹ, 10 ਅਕਤੂਬਰ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਮਜ਼ਬੂਤੀ ਲਈ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਮੀਟਿੰਗਾਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਨ੍ਹਾਂ ਮੀਟਿੰਗਾਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਅਜੀਤ ਡੈਸਕ 11-10-2026
ਅਮਲੋਹ, 10 ਅਕਤੂਬਰ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਮਜ਼ਬੂਤੀ ਲਈ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਮੀਟਿੰਗਾਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਨ੍ਹਾਂ ਮੀਟਿੰਗਾਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਦੇ ਮੈਂਬਰ ਕਮਲਜੀਤ ਸਿੰਘ ਗਿੱਲ ਅਤੇ ਸੂਬਾ ਜਥੇਬੰਦਕ ਸਕੱਤਰ ਨੰਬਰਦਾਰ ਪਰਮਿੰਦਰ ਸਿੰਘ ਨੀਟਾ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ 11 ਅਕਤੂਬਰ ਨੂੰ ਸ਼ਾਮ 4 ਵਜੇ ਦੇ ਕਰੀਬ ਅਮਲੋਹ ਸ਼ਹਿਰ ਦੇ ਵਾਰਡ ਨੰਬਰ 12 ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿਚ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਸ਼ਿਰਕਤ ਕਰੇਗੀ।
ਪਿਛਲੀ ਖ਼ਬਰ ਖੇਤੀਬਾੜੀ ਡਾਇਰੈਕਟਰ ਨੇ ਭੋਲੀਆ ਵਿਖੇ ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਪ੍ਰਦਰਸ਼ਨੀ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਖਨਿਆਣ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।