ਨਸ਼ਿਆਂ ਵਿਰੁੱਧ ਪੁਲਿਸ ਦੀ ਵੱਡੀ ਕਾਰਵਾਈ ਦੌਰਾਨ ਕਿਰਾਏਦਾਰ ਰੱਖਣ ਵਾਲੇ ਮਾਲਕ ’ਤੇ ਵੀ ਪਰਚਾ ਦਰਜ
ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਮਨਪ੍ਰੀਤ ਸਿੰਘ)-ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਇਕ ਸੈਮੀਨਾਰ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ ਛਾਪੇਮਾਰੀ ਦੌਰਾਨ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.
ਡ
ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਕੁਲਬੀਰ ਸਿੰਘ।
11-10-2026
ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਮਨਪ੍ਰੀਤ ਸਿੰਘ)-ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਇਕ ਸੈਮੀਨਾਰ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ ਛਾਪੇਮਾਰੀ ਦੌਰਾਨ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਕੁਲਬੀਰ ਸਿੰਘ ਨੇ ਦੱਸਿਆ ਕਿ ਵਾਰਡ ਨੰਬਰ 9, ਰੇਲਵੇ ਰੋਡ ਸਰਹਿੰਦ ਵਿਖੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਸੀ। ਇਸ ਸੈਮੀਨਾਰ ਦੌਰਾਨ ਮੁਹੱਲਾ ਵਾਸੀਆਂ ਨੇ ਪੁਲਿਸ ਨੂੰ ਸੂਚਿਤ ਕੀਤਾ ਕਿ ਇਲਾਕੇ ਵਿਚ ਸਥਿਤ ਇਕ ਬੰਦ ਪਏ ਖੱਟੜਾ ਸਕੂਲ ਇਮਾਰਤ ਵਿਚ ਲਗਭਗ 20-25 ਕਮਰੇ ਹਨ, ਵੱਖ-ਵੱਖ ਰਾਜਾਂ ਤੋਂ ਆਏ ਕਿਰਾਏਦਾਰ ਬਿਨਾਂ ਕਿਸੇ ਪੁਲਿਸ ਵੈਰੀਫਿਕੇਸ਼ਨ ਤੋਂ ਰਹਿ ਰਹੇ ਹਨ। ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਗਠਿਤ ਕਰਕੇ ਉਕਤ ਥਾਂ ’ਤੇ ਰੇਡ ਕੀਤੀ ਗਈ। ਰੇਡ ਦੌਰਾਨ ਮੋਮੀਨਾ ਵਾਸੀ ਅਲੀਪੁਰ ਸੋਢੀਆਂ ਅਤੇ ਮਨਵੀਰ ਸਿੰਘ ਵਾਸੀ ਭੱਲਮਾਜਰਾ ਨੂੰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਗਿਆ। ਜਿਸ ਤੋਂ ਬਾਅਦ ਉਨ੍ਹਾਂ ਦੀ ਪੁੱਛਗਿੱਛ ਅਤੇ ਅੱਗੇ ਦੀ ਕਾਰਵਾਈ ਦੌਰਾਨ ਪਿੰਕੀ ਨਾਂ ਦੀ ਔਰਤ ਕੋਲੋਂ 52 ਕਿੱਲੋ ਭੁੱਕੀ ਬਰਾਮਦ ਕੀਤਾ ਗਿਆ, ਜਿਸ ਸਬੰਧੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬਿਨਾਂ ਵੈਰੀਫਿਕੇਸ਼ਨ ਕਿਰਾਏਦਾਰ ਰੱਖਣ ’ਤੇ ਪੁਲਿਸ ਨੇ ਖੱਟੜਾ ਸਕੂਲ ਦੀ ਬਿਲਡਿੰਗ ਦੇ ਮਾਲਿਕ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਡੀ.ਐਸ.ਪੀ. ਨੇ ਸਮੂਹ ਇਮਾਰਤ ਮਾਲਕਾਂ ਅਤੇ ਪੀ.ਜੀ. ਸੰਚਾਲਕਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਆਪਣੇ ਕਿਰਾਏਦਾਰਾਂ ਦੀ ਪੁਲਿਸ ਵੈਰੀਫਿਕੇਸ਼ਨ ਲਾਜ਼ਮੀ ਕਰਵਾਉਣ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦਿਆਂ ਸ਼ਹਿਰ ਵਿਚ ਹਰ ਐਤਵਾਰ ਚੈਕਿੰਗ ਮੁਹਿੰਮ ਚਲਾਈ ਜਾਵੇਗੀ ਅਤੇ ਨਸ਼ਾ ਤਸਕਰਾਂ ਜਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।