13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਵਿਸ਼ਵ ’ਵਰਸਿਟੀ ਵਲੋਂ ‘ਜਸਟਿਸ ਐਟ ਦਾ ਡੋਰਸਟੈੱਪ’ ਕੈਂਪ ਰਾਹੀਂ ਕਾਨੂੰਨੀ ਹੱਕਾਂ ਬਾਰੇ ਕੀਤਾ ਜਾਗਰੂਕ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਦੀ ਲੀਗਲ ਏਡ ਸੁਸਾਇਟੀ ਵਲੋਂ ਸਥਾਨਕ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਕੋਟਲਾ ਭਾਈ ਕਾ ਵਿਖੇ ‘ਜਸਟਿਸ ਐਟ ਦਾ ਡੋਰਸਟੈੱਪ’ ਨਾਂਅ ਹੇਠ ਕਾਨੂੰਨੀ ਜਾਗਰੂਕਤਾ ਕੈਂਪ ਲਗਾਇਆ ਗਿਆ। ਯੂਨੀਵਰਸਿਟੀ ਦੇ ਉਪ ਕੁਲਪਤੀ ਡਾ.

ਸਨਿਚਰਵਾਰ, 1 ਅਗਸਤ, 2026 13-10-2026
ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਦੀ ਲੀਗਲ ਏਡ ਸੁਸਾਇਟੀ ਵਲੋਂ ਸਥਾਨਕ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਕੋਟਲਾ ਭਾਈ ਕਾ ਵਿਖੇ ‘ਜਸਟਿਸ ਐਟ ਦਾ ਡੋਰਸਟੈੱਪ’ ਨਾਂਅ ਹੇਠ ਕਾਨੂੰਨੀ ਜਾਗਰੂਕਤਾ ਕੈਂਪ ਲਗਾਇਆ ਗਿਆ। ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਹ ਕੈਂਪ ਯੂਨੀਵਰਸਿਟੀ ਸਕੂਲ ਆਫ਼ ਲਾਅ ਦੇ ਮੁਖੀ ਤੇ ਡੀਨ ਡਾ. ਅਮਿਤਾ ਕੌਸ਼ਲ ਦੀ ਅਗਵਾਈ ਹੇਠ ਲਗਾਇਆ ਗਿਆ। ਕੈਂਪ ਦੇ ਪ੍ਰਬੰਧਾਂ ਦੀ ਜ਼ਿੰਮੇਵਾਰੀ ਲੀਗਲ ਏਡ ਕਲੀਨਿਕ ਦੀ ਇੰਚਾਰਜ ਤੇ ਕਨਵੀਨਰ ਡਾ. ਨਵਨੀਤ ਕੌਰ ਨੇ ਨਿਭਾਈ। ਇਸ ਕਾਰਜ ਵਿਚ ਫੈਕਲਟੀ ਤਾਲਮੇਲਕਾਰ ਨੂਰਕਮਲ ਕੌਰ ਅਤੇ ਅਸ਼ਵੀਰ ਕੌਰ ਸਰਾਓ ਨੇ ਵੀ ਸਹਿਯੋਗ ਦਿੱਤਾ। ਕੈਂਪ ਵਿਚ ਲਗਪਗ 25 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ਅਤੇ ਭਾਰਤੀ ਸੰਵਿਧਾਨ ਦੀਆਂ ਧਾਰਾਵਾਂ 14, 21 ਅਤੇ 22 ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਸਮਾਨਤਾ ਦੇ ਹੱਕ, ਜੀਵਨ ਤੇ ਨਿੱਜੀ ਆਜ਼ਾਦੀ ਦੇ ਹੱਕ ਅਤੇ ਮਨਮਾਨੀ ਗ੍ਰਿਫ਼ਤਾਰੀ ਤੇ ਹਿਰਾਸਤ ਤੋਂ ਬਚਾਅ ਲਈ ਸੰਵਿਧਾਨਕ ਸੁਰੱਖਿਆ ਬਾਰੇ ਪਿੰਡ ਵਾਸੀਆਂ ਨੂੰ ਜਾਣੂ ਕਰਵਾਇਆ। ਇਸ ਤੋਂ ਇਲਾਵਾ ਸਿੱਖਿਆ ਦੇ ਹੱਕ, ਰੁਜ਼ਗਾਰ ਦੇ ਹੱਕ, ਵਿਹਲੇ ਸਮੇਂ ਦੇ ਹੱਕ, ਮੁਫ਼ਤ ਕਾਨੂੰਨੀ ਸਹਾਇਤਾ ਤੇ ਲੋਕ ਅਦਾਲਤਾਂ ਦੀ ਮਹੱਤਤਾ ਬਾਰੇ ਵੀ ਚਾਨਣਾ ਪਾਇਆ ਗਿਆ। ਪਿੰਡ ਵਾਸੀਆਂ ਨੇ ਕੈਂਪ ਵਿਚ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਵਿਦਿਆਰਥੀਆਂ ਨਾਲ ਵਿਚਾਰ-ਚਰਚਾ ਕਰਦਿਆਂ ਆਪਣੇ ਕਾਨੂੰਨੀ ਹੱਕਾਂ ਅਤੇ ਉਨ੍ਹਾਂ ਦੀ ਰਾਖੀ ਲਈ ਉਪਲਬਧ ਢੰਗਾਂ ਬਾਰੇ ਸਵਾਲ ਪੁੱਛੇ। ਇਸ ਗੱਲਬਾਤ ਨੇ ਲੋਕਾਂ ਨੂੰ ਸੰਵਿਧਾਨਕ ਹੱਕਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦੇ ਤਰੀਕਿਆਂ ਬਾਰੇ ਜਾਣਕਾਰੀ ਹਾਸਲ ਕਰਨ ਦਾ ਮੌਕਾ ਦਿੱਤਾ। ਪ੍ਰਬੰਧਕਾਂ ਨੇ ਪਿੰਡ ਕੋਟਲਾ ਭਾਈ ਦੀ ਸਰਪੰਚ ਚਰਨਜੀਤ ਕੌਰ, ਪੰਚਾਇਤ ਮੈਂਬਰ ਸਿਮਰਜੀਤ ਕੌਰ ਅਤੇ ਸਮੁੱਚੀ ਗ੍ਰਾਮ ਪੰਚਾਇਤ ਦਾ ਕੈਂਪ ਦੀ ਸਫਲਤਾ ਲਈ ਦਿੱਤੇ ਸਹਿਯੋਗ ਬਦਲੇ ਧੰਨਵਾਦ ਕੀਤਾ। ਇਹ ਉਪਰਾਲਾ ਪੇਂਡੂ ਖੇਤਰਾਂ ਵਿਚ ਕਾਨੂੰਨੀ ਜਾਗਰੂਕਤਾ ਫੈਲਾਉਣ, ਲੋਕਾਂ ਦੀ ਨਿਆਂ ਤੱਕ ਪਹੁੰਚ ਸੁਖਾਲੀ ਬਣਾਉਣ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਪ੍ਰਤੀ ਯੂਨੀਵਰਸਿਟੀ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਪਿਛਲੀ ਖ਼ਬਰ ਸਿਹਤ ਵਿਭਾਗ ਨੇ ਸਤੰਬਰ ਮਹੀਨੇ ਦੌਰਾਨ ਵੱਖ-ਵੱਖ ਖ਼ਾਧ ਪਦਾਰਥਾਂ ਤੇ ਮਠਿਆਈਆਂ ਦੇ 23 ਸੈਂਪਲ ਲਏ ਅਗਲੀ ਖ਼ਬਰ ਪੰਜਾਬ ਸਟੇਟ ਕਰਮਚਾਰੀ ਦਲ ਭਗੜਾਣਾ ਦੀ ਸੂਬਾ ਪੱਧਰੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।