14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਭਾਈ ਬਗੀਚਾ ਸਿੰਘ ਵੜੈਚ ਨੇ ਬਾਪੂ ਤਰਸੇਮ ਸਿੰਘ ਨਾਲ ਕੀਤੀ ਮੁਲਾਕਾਤ

ਸਮਾਣਾ, 13 ਅਕਤੂਬਰ (ਪ੍ਰੀਤਮ ਸਿੰਘ ਨਾਗੀ)- ਕੌਮੀ ਮਸਲਿਆਂ ਲਈ ਕਈ ਵਾਰ ਜੇਲ੍ਹ ਜਾ ਚੁੱਕੇ ਭਾਈ ਬਗੀਚਾ ਸਿੰਘ ਵੜੈਚ ਨੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਟਿਕਟ ਲਈ ਹਲਕਾ ਸਮਾਣੇ ਤੋਂ ਮੰਗ ਕੀਤੀ ਹੈ। ਭਾਈ ਵੜੈਚ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਸਿੱਖ ਕੌਮ ਦੇ ਮਸਲਿਆਂ ਲਈ ਸੰਘਰਸ਼ ਕਰਦੇ ਆ ਰਹੇ ਹਨ।

ਬਾਪੂ ਤਰਸੇਮ ਸਿੰਘ ਨਾਲ ਮੁਲਾਕਾਤ ਦੌਰਾਨ ਭਾਈ ਬਗੀਚਾ ਸਿੰਘ ਵੜੈਚ। ਤਸਵੀਰ : ਪ੍ਰੀਤਮ ਸਿੰਘ ਨਾਗੀ 14-10-2026
ਸਮਾਣਾ, 13 ਅਕਤੂਬਰ (ਪ੍ਰੀਤਮ ਸਿੰਘ ਨਾਗੀ)- ਕੌਮੀ ਮਸਲਿਆਂ ਲਈ ਕਈ ਵਾਰ ਜੇਲ੍ਹ ਜਾ ਚੁੱਕੇ ਭਾਈ ਬਗੀਚਾ ਸਿੰਘ ਵੜੈਚ ਨੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਟਿਕਟ ਲਈ ਹਲਕਾ ਸਮਾਣੇ ਤੋਂ ਮੰਗ ਕੀਤੀ ਹੈ। ਭਾਈ ਵੜੈਚ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਸਿੱਖ ਕੌਮ ਦੇ ਮਸਲਿਆਂ ਲਈ ਸੰਘਰਸ਼ ਕਰਦੇ ਆ ਰਹੇ ਹਨ। ਵੱਖ-ਵੱਖ ਸਮੇਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾਂਦੇ ਸੰਘਰਸ਼ਾਂ ਵਿਚ ਸ਼ਾਮਿਲ ਹੁੰਦੇ ਹਨ ਅਤੇ ਬੰਦੀ ਸਿੰਘਾਂ ਦੇ ਪਰਿਵਾਰਾਂ ਦੀ ਹਰ ਪੱਖੋਂ ਸਹਾਇਤਾ ਵੀ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੂੰ ਮਿਲ ਕੇ ਉਨ੍ਹਾਂ ਨੇ ਹਲਕਾ ਸਮਾਣੇ ਤੋਂ ਟਿਕਟ ਦੀ ਮੰਗ ਕੀਤੀ ਹੈ ਅਤੇ ਬਾਪੂ ਤਰਸੇਮ ਸਿੰਘ ਨੇ ਉਨ੍ਹਾਂ ਨੂੰ ਪੂਰਾ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਨੂੰ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਪਾਰਟੀ ਦੇ ਉਮੀਦਵਾਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਜਾਏਗਾ ਜਿਸ ਦਾ ਐਲਾਨ ਪਾਰਟੀ ਦੀ ਵਰਕਿੰਗ ਕਮੇਟੀ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਕੀਤਾ ਜਾਏਗਾ।
ਪਿਛਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਵਿਖੇ ‘ਕਰੀਅਰ ਫੇਅਰ–2026’ ਕਰਵਾਇਆ ਅਗਲੀ ਖ਼ਬਰ ਸਰਕਾਰੀ ਸਕੂਲ ’ਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਬਲਾਕ ਪੱਧਰੀ ਖੇਡਾਂ ਕਰਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।