ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜਾਗਰੂਕਤਾ ਮੁਹਿੰਮ ਜਾਰੀ
ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਰਾਜਿੰਦਰ ਸਿੰਘ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਅਸ਼ੋਕ ਕੁਮਾਰ ਚੌਹਾਨ ਨੇ ਦੱਸਿਆ ਕਿ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨਿਰਭਾਉ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿਚ 31 ਅਕਤੂਬਰ ਤੱਕ ‘ਕਪਰਿਹੈਂਸਿਵ ਯੂਥ ਰਿਕਵਰੀ ਐਂਡ ਰੀਹੈਬਲੀਟੇਸ਼ਨ ਕੈਂਪੇਨ’ ਵਿਆਪਕ ਨੌਜਵਾਨ ਸੁਧਾਰ ਅਤੇ ਮੁੜ-ਵਸੇਬਾ ਮੁਹਿੰਮ ਨਾਮਕ ਰਾਜ-ਪੱਧਰੀ ਜਾਗਰੂਕਤਾ ਡਰਾਈਵ ਬੜੀ ਸਰਗਰਮੀ ਨਾਲ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਨਸ਼ਿਆਂ ਦੀ ਮਾੜੀ ਅਲਾਮਤ ਨੂੰ ਖ਼ਤਮ ਕਰਨ ਦੇ ਨਾਲ-ਨਾਲ ਨਸ਼ਿਆਂ ਤੋਂ ਪੀੜਤ ਨੌਜਵਾਨਾਂ ਦੇ ਮੁੜ-ਵਸੇਬੇ, ਮਾਨਸਿਕ ਸਿਹਤ ਵਿਚ ਸੁਧਾਰ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਹੈ।
ਅਜੀਤ ਡੈਸਕ
15-10-2026