ਸਰਕਾਰੀ ਹਾਈ ਸਮਾਰਟ ਸਕੂਲ ਡਡਹੇੜੀ ਵਿਖੇ ਮਾਨਸਿਕ ਸਿਹਤ ਤੇ ਪ੍ਰੀਖਿਆ ਤਣਾਅ ਸੰਬੰਧੀ ਵਿਸ਼ੇਸ਼ ਲੈਕਚਰ
ਮੰਡੀ ਗੋਬਿੰਦਗੜ੍ਹ, 14 ਅਕਤੂਬਰ (ਇਕਬਾਲਦੀਪ ਸੰਧੂ)- ਸਰਕਾਰੀ ਹਾਈ ਸਮਾਰਟ ਸਕੂਲ ਡਡਹੇੜੀ ਵਿਖੇ ਵਿਭਾਗੀ ਹਦਾਇਤਾਂ ਅਨੁਸਾਰ ਗਾਈਡੈਂਸ ਐਂਡ ਕੌਂਸਲਿੰਗ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਤੇ ਪ੍ਰੀਖਿਆਵਾਂ ਦੌਰਾਨ ਹੋਣ ਵਾਲੇ ਤਣਾਅ ਸਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਵਿਚ ਨੌਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਸਰਕਾਰੀ ਹਾਈ ਸਮਾਰਟ ਸਕੂਲ ਡਡਹੇੜੀ ਵਿਖੇ ਮਾਨਸਿਕ ਸਿਹਤ ਅਤੇ ਪ੍ਰੀਖਿਆ ਤਣਾਅ ਸੰਬੰਧੀ ਵਿਸ਼ੇਸ਼ ਲੈਕਚਰ ਦੌਰਾਨ ਮਹਿਮਾਨਾਂ ਨੂੰ ਸਨਮਾਨਿਤ ਕਰਦੇ ਮੁੱਖ ਅਧਿਆਪਕਾ ਸਰਿਤਾ ਸਿੰਗਲਾ। ਅਜੀਤ ਤਸਵੀਰ
15-10-2026