15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਖੜ੍ਹੇ ਕੀਤੇ ਸਵਾਲ- ਹੈਪੀ, ਕਮਲ

ਅਮਲੋਹ, 14 ਅਕਤੂਬਰ (ਕੇਵਲ ਸਿੰਘ)- ਸਮਾਜਿਕ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕੀਤੇ ਕਤਲ ਤੋਂ ਬਾਅਦ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਆਗੂ ਹੈਪੀ ਟਿੱਬੀ ਅਤੇ ਨੌਜਵਾਨ ਆਗੂ ਕਮਲ ਮਾਲੋਵਾਲ ਨੇ ਪੰਜਾਬ ਸਰਕਾਰ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਉਠਾਏ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ।

ਹੈਪੀ ਟਿੱਬੀ, ਕਮਲ ਮਾਲੋਵਾਲ। 15-10-2026
ਅਮਲੋਹ, 14 ਅਕਤੂਬਰ (ਕੇਵਲ ਸਿੰਘ)- ਸਮਾਜਿਕ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕੀਤੇ ਕਤਲ ਤੋਂ ਬਾਅਦ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਆਗੂ ਹੈਪੀ ਟਿੱਬੀ ਅਤੇ ਨੌਜਵਾਨ ਆਗੂ ਕਮਲ ਮਾਲੋਵਾਲ ਨੇ ਪੰਜਾਬ ਸਰਕਾਰ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਉਠਾਏ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰ ਰਿਹਾ ਸੀ। ਉਸ ਦਾ ਕਤਲ ਸੂਬੇ ਦੀ ਮਾੜੀ ਕਾਨੂੰਨ-ਵਿਵਸਥਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਾ ਤਸਕਰਾਂ ਦੇ ਹੌਸਲੇ ਵਧ ਰਹੇ ਹਨ ਅਤੇ ਲੋਕਾਂ ਵਿਚ ਡਰ ਦਾ ਮਾਹੌਲ ਹੈ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਨ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸਹਿਯੋਗ ਜ਼ਰੂਰ ਕਰਨ।
ਪਿਛਲੀ ਖ਼ਬਰ ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬੇਕਾਬੂ, ਭਗਵੰਤ ਮਾਨ ਤੁਰੰਤ ਅਸਤੀਫ਼ਾ ਦੇਣ- ਰਾਜੂ ਖੰਨਾ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦਾ ਸ਼ਰੇਆਮ ਕਤਲ ਕੀਤਾ ਜਾਣਾ ਬੇਹੱਦ ਚਿੰਤਾਜਨਕ- ਐਡ. ਧਾਰਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।