15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਦਾ ਕਤਲ ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ- ਨਾਗਰਾ

ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਬਲਜਿੰਦਰ ਸਿੰਘ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਵਿਰੁੱਧ ਆਵਾਜ਼ ਉਠਾਉਂਦਾ ਸੀ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯਤਨਸ਼ੀਲ ਸੀ।

ਅਜੀਤ ਡੈਸਕ 15-10-2026
ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਬਲਜਿੰਦਰ ਸਿੰਘ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਵਿਰੁੱਧ ਆਵਾਜ਼ ਉਠਾਉਂਦਾ ਸੀ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯਤਨਸ਼ੀਲ ਸੀ। ਅਜਿਹੇ ਵਿਅਕਤੀ ਦੇ ਕਤਲ ਦੀ ਘਟਨਾ ਨੇ ਸੂਬੇ ਵਿਚ ਲੋਕਾਂ ਦੀ ਸੁਰੱਖਿਆ ਅਤੇ ਸਰਕਾਰ ਦੀ ਕਾਨੂੰਨ ਵਿਵਸਥਾ ਸੰਭਾਲਣ ਦੀ ਸਮਰੱਥਾ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਪਹਿਲਾਂ ਹੀ ਗੰਭੀਰ ਹੈ ਤੇ ਇਸ ਵਿਰੁੱਧ ਲੜਨ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਵਾਈ ਜਾਵੇ। ਇਸ ਮੌਕੇ ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਅਤਾਪੁਰ, ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਸਾਬਕਾ ਸਰਪੰਚ ਜਗਦੀਪ ਸਿੰਘ ਨੰਬਰਦਾਰ, ਸਾਬਕਾ ਬਲਾਕ ਸੰਮਤੀ ਮੈਂਬਰ ਲਖਵਿੰਦਰ ਸਿੰਘ ਲੱਖੀ, ਸਾਬਕਾ ਸਰਪੰਚ ਹਰਭਿੰਦਰ ਸਿੰਘ ਖਰੌੜੀ, ਸਾਬਕਾ ਸਰਪੰਚ ਸੁਖਦੇਵ ਸਿੰਘ, ਕਰਨੈਲ ਸਿੰਘ ਬਾਲੂ, ਕੁਲਵਿੰਦਰ ਸਿੰਘ, ਸੰਜੂ ਰੁੜਕੀ, ਗੁਰਸੇਵਕ ਸਿੰਘ ਸੋਨੀ, ਭੁਪਿੰਦਰ ਸਿੰਘ ਬਾਲਪੁਰ, ਲਖਵਿੰਦਰ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਨਾਮੁਰਾਦ ਬਿਮਾਰੀ ਕੈਂਸਰ ਨੇ ਪੇਂਡੂ ਖੇਤਰ ’ਚ ਪਸਾਰੇ ਪੈਰ ਹਰਗਣਾ ’ਚ ਤਿੰਨ ਮਹੀਨੇ ਦੌਰਾਨ 4 ਮਰੀਜ਼ਾਂ ਦੀ ਮੌਤ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਇਨਸਾਫ਼ ਲਈ 15 ਨੂੰ ਪੰਜਾਬ ਬੰਦ ਦੇ ਸੱਦੇ ਦਾ ਭਾਜਪਾ ਵਲੋਂ ਸਮਰਥਨ- ਜਗਦੀਪ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।