16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

ਫ਼ਤਹਿਗੜ੍ਹ ਸਾਹਿਬ,15 ਅਕਤੂਬਰ (ਮਨਪ੍ਰੀਤ ਸਿੰਘ)- ਚੌਕੀ ਨਬੀਪੁਰ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰ ਉਨ੍ਹਾਂ ਪਾਸੋਂ 100 ਗ੍ਰਾਮ ਹੈਰੋਇਨ ਬਰਾਮਦ ਕਰ ਥਾਣਾ ਸਰਹਿੰਦ ਵਿਖੇ ਮੁਕੱਦਮਾ ਦਰਜ਼ ਕੀਤਾ ਹੈ। ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਹਰਮਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੁਆਰਾ ਸਰਹਿੰਦ ਜੀ.

ਅਜੀਤ ਡੈਸਕ 16-10-2026
ਫ਼ਤਹਿਗੜ੍ਹ ਸਾਹਿਬ,15 ਅਕਤੂਬਰ (ਮਨਪ੍ਰੀਤ ਸਿੰਘ)- ਚੌਕੀ ਨਬੀਪੁਰ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰ ਉਨ੍ਹਾਂ ਪਾਸੋਂ 100 ਗ੍ਰਾਮ ਹੈਰੋਇਨ ਬਰਾਮਦ ਕਰ ਥਾਣਾ ਸਰਹਿੰਦ ਵਿਖੇ ਮੁਕੱਦਮਾ ਦਰਜ਼ ਕੀਤਾ ਹੈ। ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਹਰਮਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੁਆਰਾ ਸਰਹਿੰਦ ਜੀ.ਟੀ ਰੋਡ ਤੇ ਪਿੰਡ ਸ਼ਾਮਪੁਰ ਪਾਸ ਨਾਕੇਬੰਦੀ ਦੌਰਾਨ ਮਾਰੂਤੀ ਕਾਰ ਨੰਬਰ ਪੀ.ਬੀ 10 ਬੀ.ਬੀ 4784 ਨੂੰ ਰੋਕਿਆ ਗਿਆ ਤਾਂ ਕਾਰ ਵਿਚ ਸਵਾਰ ਦੋ ਨੌਜਵਾਨ ਪੁਲਿਸ ਪਾਰਟੀ ਨੂੰ ਵੇਖ ਘਬਰਾ ਗਏ ਤੇ ਪਿੰਡ ਸ਼ਾਮਪੁਰ ਵੱਲ ਨੂੰ ਕਾਰ ਮੋੜਨ ਲੱਗੇ, ਜਿਨ੍ਹਾਂ ਨੂੰ ਪੁਲਿਸ ਨੇ ਮੁਸ਼ਤੈਦੀ ਨਾਲ ਕਾਬੂ ਕਰ ਦੋਵੇਂ ਨੌਜਵਾਨਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੀਆ ਜੇਬਾਂ ਚੋਂ ਕਥਿਤ ਤੌਰ ਤੇ 50, 50 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੂੰ ਉਕਤ ਨੌਜਵਾਨਾਂ ਦੀ ਪਹਿਚਾਣ ਬਲਵੰਤ ਸਿੰਘ ਵਾਸੀ ਪਿੰਡ ਛੀਨੀਵਾਲ ਖ਼ੁਰਦ, ਥਾਣਾ ਟੱਲੇਵਾਲ ਜ਼ਿਲ੍ਹਾ ਬਰਨਾਲਾ ਤੇ ਸੁਖਦੀਪ ਸਿੰਘ ਵਾਸੀ ਪਿੰਡ ਹਠੂਰ, ਰਾਇਆ ਪੱਤੀ, ਜ਼ਿਲ੍ਹਾ ਜਗਰਾਓ ਵਜੋਂ ਹੋਈ ਹੈ। ਪੁਲਿਸ ਨੇ ਉਕਤ ਨੌਜਵਾਨਾਂ ਤੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ਼ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਰਾਜੂ ਖੰਨਾ ਵਲੋਂ ਨਿੰਦਾ ਅਗਲੀ ਖ਼ਬਰ ਭਾਕਿਯੂ ਏਕਤਾ ਆਜ਼ਾਦ ਵਲੋ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।