19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਕਾਂਗਰਸ ਆਗੂਆਂ ਦੀ ਮੀਟਿੰਗ ਹੋਈ

ਬਸੀ ਪਠਾਣਾਂ, 18 ਅਕਤੂਬਰ (ਰਾਜਿੰਦਰ ਸ਼ਰਮਾ, ਐਚ. ਐਸ.

ਅਜੀਤ ਡੈਸਕ 19-10-2026
ਬਸੀ ਪਠਾਣਾਂ, 18 ਅਕਤੂਬਰ (ਰਾਜਿੰਦਰ ਸ਼ਰਮਾ, ਐਚ.ਐਸ.ਗੌਤਮ)- ਸੂਬੇ ’ਚ ਕਾਨੂੰਨ ਵਿਵਸਥਾ ਬਹੁਤ ਖ਼ਰਾਬ ਹੈ ਤੇ ਸੂਬੇ ਵਿਚ ਰੋਜ਼ਾਨਾ ਕਤਲ, ਫਿਰੌਤੀਆਂ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਕੇ ਆਮ ਲੋਕਾਂ ਵਿਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਵਧ ਰਹੀ ਹੈ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ, ਸਰਬਜੀਤ ਸਿੰਘ ਅਤੇ ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਸੇਵਕ ਸਿੰਘ ਸਮੇਤ ਹੋਰਨਾਂ ਆਗੂਆਂ ਨੇ ਬਸੀ ਪਠਾਣਾਂ ਵਿਖੇ ਕਾਂਗਰਸ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੀਤਾ। ਆਗੂਆਂ ਨੇ ਮੀਟਿੰਗ ’ਚ ਪੰਜਾਬ ਸਰਕਾਰ ’ਤੇ ਸਵਾਲ ਖੜ੍ਹੇ ਕਰਦਿਆਂ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਬਸੀ ਪਠਾਣਾਂ ਵਿਖੇ ਕੈਂਡਲ ਮਾਰਚ ਵੀ ਕੱਢਿਆ। ਰਣਜੀਤ ਸਿੰਘ ਤਰਖਾਣ ਮਾਜਰਾ ਨੇ ਕਿਹਾ ਕਿ ਜੇਕਰ ਲੋਕਾਂ ਨੂੰ ਆਪਣੀ ਜਾਨ ਤੇ ਜਾਇਦਾਦ ਦੀ ਸੁਰੱਖਿਆ ਬਾਰੇ ਹੀ ਚਿੰਤਾ ਸਤਾਉਣ ਲੱਗ ਪਵੇ ਤਾਂ ਇਹ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਸ਼ਹਿਰੀ ਕਾਂਗਰਸ ਦੇ ਪ੍ਰਧਾਨ ਕ੍ਰਿਸ਼ਨ ਵਧਵਾ ਨੇ ਮੰਗ ਕੀਤੀ ਕਿ ਕਤਲ ਦੀ ਘਟਨਾ ਵਿਚ ਸ਼ਾਮਲ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਕੈਂਡਲ ਮਾਰਚ ਵਿਚ ਕਾਂਗਰਸ ਪ੍ਰਧਾਨ ਕ੍ਰਿਸ਼ਨ ਵਧਵਾ, ਪ੍ਰੇਮ ਸਿੰਘ ਖ਼ਾਬੜਾ, ਪਰਮਿੰਦਰ ਸਿੰਘ, ਕੁਲਵੰਤ ਸਿੰਘ ਕਲੌੜ, ਲਖਵਿੰਦਰ ਸਿੰਘ, ਅਸ਼ੋਕ ਗੌਤਮ, ਨਿਰੰਜਨ ਕੁਮਾਰ, ਜਰਨੈਲ ਸਿੰਘ ਭੰਗੂ, ਇਕਬਾਲ ਸਿੰਘ, ਗੁਰਦੀਪ ਸਿੰਘ, ਦਲਬੀਰ ਸਿੰਘ, ਬਲਜੀਤ ਸਿੰਘ, ਹਰਜੀਤ ਸਿੰਘ, ਰਾਮਪਾਲ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਮੰਡੀ ਗੋਬਿੰਦਗੜ੍ਹ ਦੀਆਂ ਦੋ ਵਾਤਾਵਰਨ ਪੱਖੀ ਪਹਿਲਕਦਮੀਆਂ ਨੂੰ ਮਿਲੀ ਕੌਮੀ ਮਾਨਤਾ ਆਧੁਨਿਕ ਤੇ ਵਾਤਾਵਰਨ ਪੱਖੀ ਤਕਨੀਕਾਂ... ਅਗਲੀ ਖ਼ਬਰ ਸਿਆਲੂ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਜਨਤਕ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।