ਮੰਗਾਂ ਦਾ ਨਿਪਟਾਰਾ ਨਾ ਹੋਣ ਦੀ ਸੂਰਤ ’ਚ 3 ਨੂੰ ਧੂਰੀ ਵਿਖੇ ਹੋਵੇਗਾ ਰੋਸ ਪ੍ਰਦਰਸ਼ਨ- ਪੰਜੋਲਾ
ਫ਼ਤਹਿਗੜ੍ਹ ਸਾਹਿਬ, 18 ਅਕਤੂਬਰ (ਬਲਜਿੰਦਰ ਸਿੰਘ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਸੂਬਾ ਪੱਧਰੀ ਮੀਟਿੰਗ ਯੂਨੀਅਨ ਦੀ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਯੂਨੀਅਨ ਦੀਆਂ ਪਿਛਲੀਆਂ ਸਰਗਰਮੀਆਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਭਖਦੀਆਂ ਮੰਗਾਂ ਤੇ ਵਿਭਾਗ ਨਾਲ ਸਬੰਧਿਤ ਵੱਖ-ਵੱਖ ਸਮੱਸਿਆਵਾਂ ’ਤੇ ਚਰਚਾ ਕੀਤੀ ਗਈ।
ਅਜੀਤ ਡੈਸਕ
19-10-2026