20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

2027 ’ ਚ ਸਰਕਾਰ ਬਣਨ ’ਤੇ ਹਰ ਵਰਗ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ- ਰਾਜੂ ਖੰਨਾ

ਅਮਲੋਹ, 19 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਸ਼੍ਰੋਮਣੀ ਅਕਾਲੀ ਦਲ (ਬ) ਦੀ ਪੰਜਾਬ ਬਚਾਓ ਮੁਹਿੰਮ ਤਹਿਤ ਪਾਰਟੀ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਅਮਲੋਹ ਸ਼ਹਿਰ ਦੇ ਵਾਰਡ ਨੰ. 4 ਅਤੇ 5 ਦੀ ਇਕ ਅਹਿਮ ਮੀਟਿੰਗ ਤੱਕਿਆ ਮੁਹੱਲਾ ਵਿਖੇ ਕੀਤੀ ਗਈ।

ਅਜੀਤ ਡੈਸਕ 20-10-2026
ਅਮਲੋਹ, 19 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਸ਼੍ਰੋਮਣੀ ਅਕਾਲੀ ਦਲ (ਬ) ਦੀ ਪੰਜਾਬ ਬਚਾਓ ਮੁਹਿੰਮ ਤਹਿਤ ਪਾਰਟੀ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਅਮਲੋਹ ਸ਼ਹਿਰ ਦੇ ਵਾਰਡ ਨੰ. 4 ਅਤੇ 5 ਦੀ ਇਕ ਅਹਿਮ ਮੀਟਿੰਗ ਤੱਕਿਆ ਮੁਹੱਲਾ ਵਿਖੇ ਕੀਤੀ ਗਈ। ਇਹ ਵੱਡੀ ਮੀਟਿੰਗ ਸੀਨੀਅਰ ਅਕਾਲੀ ਆਗੂ ਸੁਖਵਿੰਦਰ ਸਿੰਘ ਕਾਲਾ ਅਰੋੜਾ ਅਤੇ ਐਡਵੋਕੇਟ ਸੀਤਲ ਸ਼ਰਮਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਔਰਤਾਂ ਨੇ ਜਿੱਥੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ, ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਮਛਰਾਈ, ਸੂਬਾ ਜਥੇਬੰਦਕ ਸਕੱਤਰ ਪਰਮਿੰਦਰ ਸਿੰਘ ਨੀਟਾ ਸੰਧੂ, ਐਸ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਅਰਜਨ ਸਿੰਘ, ਹਲਕਾ ਆਬਜ਼ਰਵਰ ਹਰਬੰਸ ਸਿੰਘ ਬਡਾਲੀ, ਜਥੇ. ਹਰਵਿੰਦਰ ਸਿੰਘ ਬਿੰਦਾ ਮਾਜਰੀ, ਸੁਖਵਿੰਦਰ ਸਿੰਘ ਕਾਲਾ ਅਰੋੜਾ ਅਤੇ ਐਡਵੋਕੇਟ ਸ਼ੀਤਲ ਸ਼ਰਮਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ। ਰਾਜੂ ਖੰਨਾ ਨੇ ਸੂਬੇ ਦੀ ਮੌਜੂਦਾ ਅਮਨ-ਕਾਨੂੰਨ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਲੁੱਟਾਂ-ਖੋਹਾਂ, ਚੋਰੀਆਂ ਤੇ ਨਸ਼ਿਆਂ ਨਾਲ ਜੁੜੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਆਮ ਆਦਮੀ ਪਾਰਟੀ ਦੇ ਵਿਧਾਇਕ ਜਾਂ ਆਗੂ ਉਨ੍ਹਾਂ ਦੇ ਇਲਾਕਿਆਂ ਵਿਚ ਆਉਂਦੇ ਹਨ ਤਾਂ ਉਨ੍ਹਾਂ ਕੋਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਸੰਬੰਧੀ ਸਵਾਲ ਜ਼ਰੂਰ ਪੁੱਛੇ ਜਾਣ। ਉਨ੍ਹਾਂ ਭਰੋਸਾ ਦਿਵਾਇਆ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਸੁਖਵਿੰਦਰ ਸਿੰਘ ਕਾਲਾ ਅਰੋੜਾ ਅਤੇ ਐਡਵੋਕੇਟ ਸੀਤਲ ਸ਼ਰਮਾ ਦੀ ਅਗਵਾਈ ਹੇਠ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੀਟਿੰਗ ਵਿਚ ਸ਼ਾਸਤਰੀ ਗੁਰੂ ਦੱਤ ਸ਼ਰਮਾ, ਮਿੰਟੂ ਅਰੋੜਾ, ਨੀਰਜ ਜਿੰਦਲ, ਯੂਥ ਆਗੂ ਕਰਮਜੀਤ ਸਿੰਘ ਮਿੱਠੂ, ਰਾਜਿੰਦਰ ਸਿੰਘ, ਭੂਸ਼ਨ ਗਰਗ, ਸਵਰਨ ਸਿੰਘ, ਰਾਮ ਸਿੰਘ, ਸੁਦੇਸ਼ ਕੁਮਾਰੀ, ਕੁਸਮ ਲਤਾ, ਮੰਜੂ ਰਾਣੀ, ਅਮਰਜੀਤ ਕੌਰ, ਰਾਜੇਸ਼ਵਰੀ ਦੱਤ, ਮੁਕੇਸ਼ ਕੁਮਾਰੀ, ਦੀਪੀ ਗੋਇਲ, ਭੁਪਿੰਦਰ ਕੌਰ, ਮਨਜੀਤ ਕੌਰ , ਚੰਦਾ ਦੇਵੀ, ਸਰਬਜੀਤ ਕੌਰ, ਸੰਗੀਤਾ, ਪ੍ਰੇਮ ਲਤਾ, ਮਿਨਾਕਸ਼ੀ, ਗੁਰਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਾਰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਛੋਟੇ ਤਸਕਰਾਂ ਤੇ ਨਸ਼ੇ ਦੀ ਲਤ ਦੇ ਸ਼ਿਕਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਨਾਲ ਪੰਜਾਬ ਨੂੰ ਨਸ਼ਾ ਮੁਕਤ ਨਹੀਂ ਕੀਤਾ ਜਾ ਸਕਦਾ... ਅਗਲੀ ਖ਼ਬਰ ਵਿਸ਼ਵ ’ਵਰਸਿਟੀ ਵਿਖੇ ‘ਔਰਤਾਂ ਲਈ ਨੈਤਿਕਤਾ, ਕਦਰਾਂ-ਕੀਮਤਾਂ ਤੇ ਆਚਰਣ’ ਵਿਸ਼ੇ ’ਤੇ ਭਾਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।