20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਅਮਲੋਹ ਵਿਖੇ ਨਰਾਤਿਆਂ ਦਾ ਤਿਉਹਾਰ ਮਨਾਇਆ

ਅਮਲੋਹ, 19 ਅਕਤੂਬਰ (ਕੇਵਲ ਸਿੰਘ)- ਲਾਲਾ ਫੂਲ ਚੰਦ ਬਾਂਸਲ ਸਰਵਹਿੱਤਕਾਰੀ ਵਿੱਦਿਆ ਮੰਦਿਰ ਸਕੂਲ ਅਮਲੋਹ ਵਿਖੇ ਸਕੂਲ ਦੇ ਚੀਫ਼ ਪੈਟਰਨ ਪ੍ਰਦੀਪ ਬਾਂਸਲ ਦੀ ਸਰਪ੍ਰਸਤੀ ਹੇਠ ਨਰਾਤਿਆਂ ਦੇ ਸ਼ੁੱਭ ਮੌਕੇ ’ਤੇ ਸ਼ਰਧਾ ਅਤੇ ਉਤਸ਼ਾਹ ਨਾਲ ਕੰਨਿਆ ਪੂਜਨ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸੱਭਿਆਚਾਰ, ਪਰੰਪਰਾਵਾਂ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਸੀ।

ਅਜੀਤ ਡੈਸਕ 20-10-2026
ਅਮਲੋਹ, 19 ਅਕਤੂਬਰ (ਕੇਵਲ ਸਿੰਘ)- ਲਾਲਾ ਫੂਲ ਚੰਦ ਬਾਂਸਲ ਸਰਵਹਿੱਤਕਾਰੀ ਵਿੱਦਿਆ ਮੰਦਿਰ ਸਕੂਲ ਅਮਲੋਹ ਵਿਖੇ ਸਕੂਲ ਦੇ ਚੀਫ਼ ਪੈਟਰਨ ਪ੍ਰਦੀਪ ਬਾਂਸਲ ਦੀ ਸਰਪ੍ਰਸਤੀ ਹੇਠ ਨਰਾਤਿਆਂ ਦੇ ਸ਼ੁੱਭ ਮੌਕੇ ’ਤੇ ਸ਼ਰਧਾ ਅਤੇ ਉਤਸ਼ਾਹ ਨਾਲ ਕੰਨਿਆ ਪੂਜਨ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸੱਭਿਆਚਾਰ, ਪਰੰਪਰਾਵਾਂ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਸੀ। ਸਮਾਗਮ ਦੌਰਾਨ ਬੱਚੀਆਂ ਨੂੰ ਤਿਲਕ ਲਗਾ ਕੇ ਅਤੇ ਫੁੱਲ ਭੇਟ ਕਰਕੇ ਸਵਾਗਤ ਕੀਤਾ ਗਿਆ। ਇਸ ਉਪਰੰਤ ਵਿਧੀਵਤ ਪੂਜਾ ਕਰਕੇ ਉਨ੍ਹਾਂ ਨੂੰ ਭੋਜਨ ਅਤੇ ਤੋਹਫ਼ੇ ਦਿੱਤੇ ਗਏ। ਮਾਂ ਦੁਰਗਾ ਅੱਗੇ ਸਕੂਲ, ਵਿਦਿਆਰਥੀਆਂ ਤੇ ਸਮਾਜ ਦੀ ਖੁਸ਼ਹਾਲੀ ਤੇ ਤਰੱਕੀ ਲਈ ਪ੍ਰਾਰਥਨਾ ਕੀਤੀ ਗਈ। ਇਸ ਮੌਕੇ ਸਕੂਲ ਦੇ ਮੈਨੇਜਰ ਰਾਕੇਸ਼ ਕੁਮਾਰ ਗਰਗ ਨੇ ਕਿਹਾ ਕਿ ਬੱਚੀਆਂ ਮਾਂ ਦੁਰਗਾ ਦਾ ਰੂਪ ਹਨ ਅਤੇ ਸਾਨੂੰ ਉਨ੍ਹਾਂ ਦਾ ਹਮੇਸ਼ਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਬਰਾਬਰ ਦੇ ਮੌਕੇ, ਪਿਆਰ ਅਤੇ ਚੰਗੇ ਸੰਸਕਾਰ ਦੇਣੇ ਜ਼ਰੂਰੀ ਹਨ। ਸਕੂਲ ਦੀ ਪ੍ਰਿੰਸੀਪਲ ਅੰਚਲ ਰਾਣੀ ਨੇ ਵਿਦਿਆਰਥੀਆਂ ਨੂੰ ਭਾਰਤੀ ਸੱਭਿਆਚਾਰ ਅਤੇ ਪਰੰਪਰਾਵਾਂ ਨਾਲ ਜੁੜੇ ਰਹਿਣ ਅਤੇ ਜੀਵਨ ਵਿਚ ਸੇਵਾ, ਸਤਿਕਾਰ ਤੇ ਚੰਗੇ ਸੰਸਕਾਰ ਅਪਣਾਉਣ ਲਈ ਪ੍ਰੇਰਿਤ ਕੀਤਾ। ਅੰਤ ਵਿਚ ਸਾਰਿਆਂ ਦੇ ਸੁਖੀ ਜੀਵਨ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ।
ਪਿਛਲੀ ਖ਼ਬਰ ਇਨਸਾਫ਼ ਕਮੇਟੀ ਤੇ ਜਥੇਬੰਦੀਆਂ ਵਲੋਂ ਵਿਧਾਇਕ ਗੈਰੀ ਬੜਿੰਗ ਦੀ ਕੋਠੀ ਅੱਗੇ ਰੋਸ ਧਰਨਾ ਅਗਲੀ ਖ਼ਬਰ ਮਨਜਿੰਦਰ ਸਿੰਘ ਰੋਮੀ ਨੂੰ ਐਨ. ਜੀ. ਓ. ਸੈੱਲ ਸੂਬਾ ਕਨਵੀਨਰ ਭਾਜਪਾ ਬਣਨ ’ਤੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।