ਮਾਨ ਸਰਕਾਰ ਦੇ ਕਿਸਾਨ ਵਿਰੋਧੀ ਫੈਸਲੇ ਕਿਸਾਨਾਂ ਲਈ ਨਵੀਂ ਮੁਸੀਬਤ ਬਣੇ- ਰਛਪਾਲ ਸਿੰਘ
ਸਮਾਣਾ, 21 ਅਕਤੂਬਰ (ਸਾਹਿਬ ਸਿੰਘ)- ਪੰਜਾਬ ਸਰਕਾਰ ਦੇ ਸਹਿਕਾਰਤਾ ਵਿਭਾਗ ਵਲੋਂ ਕਿਸਾਨਾਂ ਨੂੰ ਦੋ ਲੱਖ ਰੁਪਏ ਤੋਂ ਵੱਧ ਦੇ ਹੱਦ ਕਰਜ਼ੇ ਲਈ ਜ਼ਮੀਨ ਗਹਿਣੇ ਰੱਖਣ ਦੀ ਲਾਗੂ ਕੀਤੀ ਸ਼ਰਤ ਦੀ ਆਲੋਚਨਾ ਕਰਦਿਆਂ ਕਾਂਗਰਸ ਪਾਰਟੀ ਦੇ ਕਿਸਾਨ ਸੈੱਲ ਦੇ ਸੰਯੋਜਕ ਰਛਪਾਲ ਸਿੰਘ ਜੌੜਾਮਾਜਰਾ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਹੱਕ ਵਿਚ ਫੈਸਲੇ ਲੈਣ ਦੇ ਦਾਅਵਿਆਂ ਦਰਮਿਆਨ ਸਹਿਕਾਰੀ ਸਭਾਵਾਂ ਤੋਂ ਕਰਜ਼ਾ ਲੈਣ ਸੰਬੰਧੀ ਲਾਗੂ ਕੀਤੀਆਂ ਜਾ ਰਹੀਆਂ ਸ਼ਰਤਾਂ ਕਿਸਾਨ ਵਿਰੋਧੀ ਹਨ। ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਆਏ ਦਿਨ ਕਿਸਾਨੀ ਲਈ ਨਵੀਆਂ ਮੁਸ਼ਕਲਾਂ ਖੜ੍ਹੀਆਂ ਕਰ ਰਹੀ ਹੈ।
ਅਜੀਤ ਡੈਸਕ
22-10-2026