22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਹਲਕਾ ਬਸੀ ਪਠਾਣਾਂ ਵਿਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਨ ਲਈ ਆਉਣ ਵਾਲੇ ਦਿਨਾਂ ਵਿਚ ਕੀਤੀਆਂ ਜਾਣਗੀਆਂ ਮੀਟਿੰਗਾਂ

ਖਮਾਣੋਂ, 21 ਅਕਤੂਬਰ (ਜੋਗਿੰਦਰ ਪਾਲ)- ਸ਼੍ਰੋਮਣੀ ਅਕਾਲੀ ਦਲ ਦੀ ਆਗੂ ਡਾ. ਰਣਜੀਤ ਕੌਰ ਗੁਰੂ ਵਲੋਂ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਵਿਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਅਜੀਤ ਡੈਸਕ 22-10-2026
ਖਮਾਣੋਂ, 21 ਅਕਤੂਬਰ (ਜੋਗਿੰਦਰ ਪਾਲ)- ਸ਼੍ਰੋਮਣੀ ਅਕਾਲੀ ਦਲ ਦੀ ਆਗੂ ਡਾ. ਰਣਜੀਤ ਕੌਰ ਗੁਰੂ ਵਲੋਂ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਵਿਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿਚ ਮੀਟਿੰਗਾਂ ਕੀਤੀਆਂ ਜਾਣਗੀਆਂ, ਜਿਸ ਦੌਰਾਨ ਪਾਰਟੀ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਰਣਨੀਤੀ ਉਲੀਕੀ ਜਾਵੇਗੀ। ਡਾ. ਰਣਜੀਤ ਕੌਰ ਗੁਰੂ ਨੇ ਕਿਹਾ ਕਿ ਪੰਜਾਬ ਵਿਚ ਵਿਕਾਸ ਦੇ ਅਹਿਮ ਕਾਰਜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਸਨ। ਉਸ ਸਮੇਂ ਲੋਕਾਂ ਦੀਆਂ ਸਹੂਲਤਾਂ ਨੂੰ ਧਿਆਨ ਵਿਚ ਰੱਖਦਿਆਂ ਸੜਕਾਂ, ਬੁਨਿਆਦੀ ਢਾਂਚੇ ਤੇ ਲੋਕ ਭਲਾਈ ਨਾਲ ਸਬੰਧਿਤ ਕਈ ਮਹੱਤਵਪੂਰਨ ਕੰਮ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹਿਤਾਂ ਅਤੇ ਲੋਕਾਂ ਦੀ ਭਲਾਈ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਮੌਜੂਦਾ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ ਹੈ। ਉਨ੍ਹਾਂ ਅਨੁਸਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਹੋਣ ਕਾਰਨ ਲੋਕਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹਲਕਾ ਬਸੀ ਪਠਾਣਾਂ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਮੀਟਿੰਗਾਂ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਇਆ ਜਾਵੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਇੱਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ।
ਪਿਛਲੀ ਖ਼ਬਰ ਜੀ. ਪੀ. ਸੀ. ਵਿਚ ‘ਰੀਲਾਂ ਦੀ ਦੁਨੀਆ ਤੋਂ ਜੀਵਨ ਦੇ ਅਸਲ ਮਕਸਦ ਵੱਲ ‘ਵਿਸ਼ੇ’ ਤੇ ਭਾਸ਼ਨ ਕਰਵਾਇਆ ਅਗਲੀ ਖ਼ਬਰ ਜ਼ਿਲ੍ਹੇ ’ਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਉਪਰੰਤ 2 ਨਵੇਂ ਪੋਲਿੰਗ ਸਟੇਸ਼ਨ ਬਣਾਉਣ ਦੀ ਤਜਵੀਜ- ਜ਼ਿਲ੍ਹਾ ਚੋਣ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।