22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਰਗਬੀ ਸੂਬਾਈ ਮੁਕਾਬਲਿਆਂ ਵਿਚ ਵਿਸ਼ਵ ’ਵਰਸਿਟੀ ਦੇ ਵਿਦਿਆਰਥੀਆਂ ਨੇ ਜਿੱਤੇ ਸੋਨ ਤਗਮੇ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਗਬੀ ਸੂਬਾਈ ਮੁਕਾਬਲਿਆਂ ਵਿਚ ਫ਼ਰੀਦਕੋਟ ਜ਼ਿਲ੍ਹੇ ਦੀ ਟੀਮ ਵਲੋਂ ਖੇਡਦਿਆਂ ਸੋਨ ਤਗਮੇ ਜਿੱਤ ਕੇ ਯੂਨੀਵਰਸਿਟੀ ਦਾ ਮਾਣ ਵਧਾਇਆ। 21 ਤੋਂ 30 ਸਾਲ ਉਮਰ ਵਰਗ ਵਿਚ ਸਰੀਰਕ ਸਿੱਖਿਆ ਤੇ ਖੇਡ ਤਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਅਤੇ ਕੌਮਾਂਤਰੀ ਪੱਧਰ ਦੇ ਰਗਬੀ ਖਿਡਾਰੀਆਂ ਅੰਮ੍ਰਿਤਪਾਲ ਸਿੰਘ ਤੇ ਅਮਨਦੀਪ ਸਿੰਘ, ਫਿਜ਼ਿਓਥੈਰੇਪੀ ਵਿਭਾਗ ਦੇ ਵਿਦਿਆਰਥੀ ਉਦੈ ਸੋਨਰੀਆ ਤੇ ਕੰਪਿਊਟਰ ਵਿਗਿਆਨ ਵਿਭਾਗ ਦੇ ਵਿਦਿਆਰਥੀ ਦਮਨਜੀਤ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨ ਤਗਮੇ ਜਿੱਤੇ।

ਅਜੀਤ ਡੈਸਕ 22-10-2026
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਗਬੀ ਸੂਬਾਈ ਮੁਕਾਬਲਿਆਂ ਵਿਚ ਫ਼ਰੀਦਕੋਟ ਜ਼ਿਲ੍ਹੇ ਦੀ ਟੀਮ ਵਲੋਂ ਖੇਡਦਿਆਂ ਸੋਨ ਤਗਮੇ ਜਿੱਤ ਕੇ ਯੂਨੀਵਰਸਿਟੀ ਦਾ ਮਾਣ ਵਧਾਇਆ। 21 ਤੋਂ 30 ਸਾਲ ਉਮਰ ਵਰਗ ਵਿਚ ਸਰੀਰਕ ਸਿੱਖਿਆ ਤੇ ਖੇਡ ਤਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਅਤੇ ਕੌਮਾਂਤਰੀ ਪੱਧਰ ਦੇ ਰਗਬੀ ਖਿਡਾਰੀਆਂ ਅੰਮ੍ਰਿਤਪਾਲ ਸਿੰਘ ਤੇ ਅਮਨਦੀਪ ਸਿੰਘ, ਫਿਜ਼ਿਓਥੈਰੇਪੀ ਵਿਭਾਗ ਦੇ ਵਿਦਿਆਰਥੀ ਉਦੈ ਸੋਨਰੀਆ ਤੇ ਕੰਪਿਊਟਰ ਵਿਗਿਆਨ ਵਿਭਾਗ ਦੇ ਵਿਦਿਆਰਥੀ ਦਮਨਜੀਤ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨ ਤਗਮੇ ਜਿੱਤੇ। ਇਸੇ ਤਰ੍ਹਾਂ, 21 ਸਾਲ ਤੋਂ ਘੱਟ ਉਮਰ ਵਰਗ ਵਿਚ ਸਰੀਰਕ ਸਿੱਖਿਆ ਅਤੇ ਖੇਡ ਵਿਗਿਆਨ ਦੇ ਵਿਦਿਆਰਥੀਆਂ ਹਰਸ਼ਪ੍ਰੀਤ ਸਿੰਘ ਅਤੇ ਦਵਿੰਦਰ ਸਿੰਘ ਨੇ ਵੀ ਆਪਣੀ ਖੇਡ-ਕੁਸ਼ਲਤਾ ਦਾ ਸ਼ਾਨਦਾਰ ਪ੍ਰਗਟਾਵਾ ਕਰਦਿਆਂ ਇਹ ਮਾਣਮੱਤੀ ਪ੍ਰਾਪਤੀ ਕੀਤੀ। ਇਸ ਮੌਕੇ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਪਰਿਤ ਪਾਲ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਪ੍ਰਾਪਤੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਉਨ੍ਹਾਂ ਦੀ ਮਿਹਨਤ, ਲਗਨ ਤੇ ਖੇਡਾਂ ਪ੍ਰਤੀ ਸਮਰਪਣ ਦਾ ਪ੍ਰਮਾਣ ਹੈ। ਸਰੀਰਕ ਸਿੱਖਿਆ ਅਤੇ ਖੇਡ ਤਕਨਾਲੋਜੀ ਵਿਭਾਗ ਦੇ ਮੁਖੀ ਡਾ. ਵਰਿੰਦਰ ਸਿੰਘ ਭੁੱਲਰ ਨੇ ਇਸ ਜਿੱਤ ਦਾ ਸਿਹਰਾ ਯੂਨੀਵਰਸਿਟੀ ਦੇ ਰਗਬੀ ਕੋਚ ਸੰਦੀਪ ਕੁਮਾਰ ਨੂੰ ਦਿੰਦਿਆਂ ਉਨ੍ਹਾਂ ਦੀ ਮਿਹਨਤ ਅਤੇ ਸਿਖਲਾਈ ਦੀ ਸ਼ਲਾਘਾ ਕੀਤੀ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਵਿਚ ਵੀ ਹੋਰ ਮਿਹਨਤ, ਲਗਨ ਅਤੇ ਸਮਰਪਣ ਨਾਲ ਖੇਡਦਿਆਂ ਨਵੀਆਂ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਪ੍ਰਮੁੱਖ ਸਕੱਤਰ ਨੂੰ ਮੰਗ ਪੱਤਰ ਭੇਜ ਕੇ ਸਾਰੇ ਬੱਚਿਆਂ ਨੂੰ ਐਚ. ਸੀ. ਐਮ. ਦੇਣ ਦੀ ਕੀਤੀ ਮੰਗ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਫੈਕਲਟੀ ਤਰੱਕੀ ਸਮਾਗਮ ਦਾ ਬਰੋਸ਼ਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।