23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਮੁਲਾਜ਼ਮ, ਪੈਨਸ਼ਨਰ ਸਾਂਝਾ ਫ਼ਰੰਟ ਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ’ਤੇ ਰੋਸ ਰੈਲੀ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਬਲਜਿੰਦਰ ਸਿੰਘ)- ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ’ਤੇ ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਵਫ਼ਦ ਦੁਆਰਾ ਪੰਜਾਬ ਸਰਕਾਰ ਵਿਰੁੱਧ ਸਾਰੇ ਅਦਾਰਿਆਂ ਦੇ ਮੁਲਾਜ਼ਮ ਅਤੇ ਅਧਿਆਪਕਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਦੇ ਬਾਹਰ ਵਿਸ਼ਾਲ ਧਰਨਾ ਲਗਾਇਆ ਗਿਆ। ਇਸ ਦੌਰਾਨ ਵੱਖ-ਵੱਖ ਆਗੂਆਂ ਨੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੀ ਸਰਕਾਰ ਪਿਛਲੇ ਸਾਢੇ ਚਾਰ ਸਾਲ ਤੋਂ ਮੁਲਾਜ਼ਮਾਂ ਦੇ ਲਈ ਕੁਝ ਵੀ ਨਹੀਂ ਕਰ ਸਕੀ।

ਮੁਲਾਜ਼ਮ, ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ਤੇ ਕੀਤੀ ਵਿਸ਼ਾਲ ਰੈਲੀ ਦੌਰਾਨ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪ੍ਰਦਰਸ਼ਨਕਾਰੀ। ਤਸਵੀਰ: ਕਰਨ 23-10-2026
ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਬਲਜਿੰਦਰ ਸਿੰਘ)- ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ’ਤੇ ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਵਫ਼ਦ ਦੁਆਰਾ ਪੰਜਾਬ ਸਰਕਾਰ ਵਿਰੁੱਧ ਸਾਰੇ ਅਦਾਰਿਆਂ ਦੇ ਮੁਲਾਜ਼ਮ ਅਤੇ ਅਧਿਆਪਕਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਦੇ ਬਾਹਰ ਵਿਸ਼ਾਲ ਧਰਨਾ ਲਗਾਇਆ ਗਿਆ। ਇਸ ਦੌਰਾਨ ਵੱਖ-ਵੱਖ ਆਗੂਆਂ ਨੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੀ ਸਰਕਾਰ ਪਿਛਲੇ ਸਾਢੇ ਚਾਰ ਸਾਲ ਤੋਂ ਮੁਲਾਜ਼ਮਾਂ ਦੇ ਲਈ ਕੁਝ ਵੀ ਨਹੀਂ ਕਰ ਸਕੀ। ਮੁਲਾਜ਼ਮਾਂ ਦੀਆਂ ਮੰਗਾਂ ਨੂੰ ਭਗਵੰਤ ਮਾਨ ਦੀ ਸਰਕਾਰ ਹੁਣ ਤੱਕ ਨਹੀਂ ਲਾਗੂ ਕਰ ਸਕੀ। ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਮੌਜੂਦਾ ਸਰਕਾਰ ਅਧਿਆਪਕਾਂ ਦੀਆਂ ਵਿਭਾਗੀ ਅਤੇ ਵਿੱਤੀ ਮੰਗਾਂ ਦਾ ਨਿਪਟਾਰਾ ਨਹੀਂ ਕਰਦੀ ਸਗੋਂ, ਲਾਰੇ ਲੱਪੇ ਨਾਲ ਸਮਾਂ ਲੰਘਾਇਆ ਜਾ ਰਿਹਾ ਹੈ। ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਾਂਅ ’ਤੇ ਧੋਖਾ ਕੀਤਾ ਜਾ ਰਿਹਾ ਹੈ। ਪ੍ਰਾਇਮਰੀ ਸਕੂਲ ਖੇਡਾਂ ਲਈ ਕੋਈ ਵੀ ਗਰਾਂਟ ਜਾਰੀ ਨਾ ਕਰਨਾ ਸਗੋਂ ’ਖੇਡਾਂ ਵਤਨ ਪੰਜਾਬ ਦੀਆਂ’ ਦੇ ਨਾਂਅ ’ਤੇ 1700 ਕਰੋੜ ਖ਼ਰਚ ਕਰਕੇ, ਰਾਜਨੀਤੀ ਕਰਨਾ ਮੰਦਭਾਗਾ ਹੈ। ਇਸ ਮੌਕੇ ਹਰਜੀਤ ਸਿੰਘ ਪ੍ਰਧਾਨ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ, ਸੁਖਵਿੰਦਰ ਸਿੰਘ ਚਾਹਲ ਸੂਬਾ ਪ੍ਰਧਾਨ ਜੀ.ਟੀ.ਯੂ., ਵਿਕਰਮਦੇਵ ਸਿੰਘ ਸੂਬਾ ਪ੍ਰਧਾਨ ਡੀ.ਟੀ.ਐਫ., ਬਲਜੀਤ ਸਿੰਘ ਸਲਾਣਾ, ਜਗਵਿੰਦਰ ਸਿੰਘ ਗਰੇਵਾਲ ਡੀ.ਟੀ.ਐਫ (ਦਿੱਗ ਵਿਜੇਪਾਲ), ਜਰਨੈਲ ਸਿੰਘ ਔਜਲਾ, ਜਸਵਿੰਦਰ ਸਿੰਘ ਸੈਦਪੁਰੀਆ ਪੁਰਾਣੀ ਪੈਨਸ਼ਨ ਬਹਾਲੀ ਯੂਨੀਅਨ, ਸ਼ਮਸ਼ੇਰ ਸਿੰਘ, ਜਸਵਿੰਦਰ ਸਿੰਘ ਸੂਬਾ ਪ੍ਰੈੱਸ, ਲਛਮਣ ਸਿੰਘ ਨਬੀਪੁਰ, ਹਰਜੀਤ ਕੌਰ ਪੰਜੋਲਾ, ਸੁਨੀਤਾ ਕੌਰ, ਬਰਜਿੰਦਰ ਸਿੰਘ, ਲਖਵੀਰ ਸਿੰਘ ਭੱਟੀ, ਗੁਰਿੰਦਰ ਸਿੰਘ ਗੁਰਮ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਅਕਾਲਗੜ੍ਹ ਏਟਕ, ਜਗਤਾਰ ਸਿੰਘ ਫੈਜੁੱਲਾਪੁਰ, ਬਹਾਦਰ ਸਿੰਘ ਬੁੱਗਾ, ਦਲਵਾਰਾ ਸਿੰਘ, ਬਲਵੀਰ ਸਿੰਘ, ਗੁਰਮੀਤ ਕੌਰ ਚੁੰਨੀ, ਗੁਰਬਚਨ ਕੌਰ ਅੱਤੇਵਾਲੀ, ਗੁਰਮੀਤ ਕੌਰ ਰੁੜਕੀ, ਪ੍ਰਭਜੋਤ ਕੌਰ, ਸੰਦੀਪ ਕੌਰ, ਬਲਜੀਤ ਕੌਰ ਤੇ ਗੁਰਿੰਦਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ ਵਿਖੇ ਆਟੋਮੋਟਿਵ ਸਿਸਟਮ ਬਾਰੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਦੀਵਾਨ ਟੋਡਰ ਮੱਲ ਦੀ ਜਹਾਜ਼ੀ ਹਵੇਲੀ ਦੇ ਵਿਰਾਸਤੀ ਰੂਪ ਨੂੰ ਸਾਕਾਰ ਕਰਨ ਲਈ ਸੇਵਾ ਤੀਜੇ ਪੜਾਅ ’ਚ ਪਹੁੰਚੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।