24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਛੱਪੜ ’ਚ ਟਰੈਕਟਰ-ਟਰਾਲੀ ਡਿੱਗਣ ਨਾਲ ਕਿਸਾਨ ਦੀ ਮੌਤ

ਬਸੀ ਪਠਾਣਾਂ, 23 ਅਕਤੂਬਰ (ਰਾਜਿੰਦਰ ਸ਼ਰਮਾ)- ਬਸੀ ਪਠਾਣਾਂ ਦੇ ਨੇੜੇ ਪੈਂਦੇ ਪਿੰਡ ਬਲਾੜਾ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਟਰੈਕਟਰ-ਟਰਾਲੀ ਸਮੇਤ ਛੱਪੜ ਵਿਚ ਡਿੱਗਣ ਕਾਰਨ ਇਕ 54 ਸਾਲਾ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਤਜਿੰਦਰ ਸਿੰਘ ਵਾਸੀ ਪਿੰਡ ਬਲਾੜਾ ਵਜੋਂ ਹੋਈ ਹੈ।

ਤਜਿੰਦਰ ਸਿੰਘ ਦੀ ਫਾਈਲ ਫ਼ੋਟੋ। 24-10-2026
ਬਸੀ ਪਠਾਣਾਂ, 23 ਅਕਤੂਬਰ (ਰਾਜਿੰਦਰ ਸ਼ਰਮਾ)- ਬਸੀ ਪਠਾਣਾਂ ਦੇ ਨੇੜੇ ਪੈਂਦੇ ਪਿੰਡ ਬਲਾੜਾ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਟਰੈਕਟਰ-ਟਰਾਲੀ ਸਮੇਤ ਛੱਪੜ ਵਿਚ ਡਿੱਗਣ ਕਾਰਨ ਇਕ 54 ਸਾਲਾ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਤਜਿੰਦਰ ਸਿੰਘ ਵਾਸੀ ਪਿੰਡ ਬਲਾੜਾ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤਜਿੰਦਰ ਸਿੰਘ ਦਾਣਾ ਮੰਡੀ ਸਰਹਿੰਦ ਤੋਂ ਝੋਨਾ ਵੇਚ ਕੇ ਟਰੈਕਟਰ-ਟਰਾਲੀ ਰਾਹੀਂ ਆਪਣੇ ਪਿੰਡ ਬਲਾੜਾ ਵਾਪਸ ਪਰਤ ਰਿਹਾ ਸੀ। ਜਦੋਂ ਉਹ ਪਿੰਡ ਦੇ ਨੇੜੇ ਪਹੁੰਚਿਆ ਤਾਂ ਅਚਾਨਕ ਟਰੈਕਟਰ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਟਰੈਕਟਰ-ਟਰਾਲੀ ਬੇਕਾਬੂ ਹੋ ਕੇ ਪਿੰਡ ਦੇ ਛੱਪੜ ਵਿੱਚ ਜਾ ਡਿੱਗਿਆ। ਇਸ ਹਾਦਸੇ ਵਿਚ ਤਜਿੰਦਰ ਸਿੰਘ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਹਾਦਸੇ ਸਬੰਧੀ ਜਾਣਕਾਰੀ ਇਕੱਠੀ ਕੀਤੀ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਰਾਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਮਨਵੀਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਵਲੋਂ ਕਾਨੂੰਨੀ ਕਾਰਵਾਈ ਕੀਤੀ ਗਈ ਹੈ। ਪੁਲਿਸ ਵਲੋਂ ਲਾਸ਼ ਦਾ ਪੋਸਟਮਾਰਟਮ ਕਰਵਾਕੇ ਮ੍ਰਿਤਕ ਦੇਹ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ। ਇਸ ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਅਤੇ ਮ੍ਰਿਤਕ ਦੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ।
ਪਿਛਲੀ ਖ਼ਬਰ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਖ਼ਿਲਾਫ਼ ਕਥਿਤ ਇਤਰਾਜ਼ਯੋਗ ਟਿੱਪਣੀਆਂ ਦਾ ਐਸ. ਜੀ. ਪੀ. ਸੀ. ਮੈਂਬਰ ਅਵਤਾਰ ਸਿੰਘ ਰਿਆ ਨੇ ਵ... ਅਗਲੀ ਖ਼ਬਰ ਨਾਬਾਲਗ ਲੜਕੀ ਨੂੰ ਲੈ ਜਾਣ ਵਾਲੇ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।