25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

‘ ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਰਣਜੋਧ ਸਿੰਘ ਹਡਾਣਾ ਨੇ ਕੁੱਲੇਮਾਜਰਾ ਦੇ ਪਰਿਵਾਰਾਂ ਨੂੰ ਪ੍ਰਾਪਰਟੀ ਦੇ ਦਿੱਤੇ ਦਸਤਾਵੇਜ਼

ਭੁੱਨਰਹੇੜੀ, 24 ਅਕਤੂਬਰ (ਧਨਵੰਤ ਸਿੰਘ)-ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪਿੰਡ ਕੁੱਲੇਮਾਜਰਾ ਵਿਚ ਲਾਲ ਲਕੀਰ ਅੰਦਰ ਰਹਿੰਦੇ 70 ਦੇ ਕਰੀਬ ਪਰਿਵਾਰਾਂ ਨੂੰ ਪ੍ਰਾਪਰਟੀ ਦੇ ਦਸਤਾਵੇਜ਼ ਵੰਡੇ ਗਏ। ਇਹ ਕਾਰਡ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਇਕ ਸਮਾਗਮ ਦੌਰਾਨ ਲਾਭਪਾਤਰੀਆਂ ਨੂੰ ਸੌਂਪੇ ਗਏ।

ਅਜੀਤ ਡੈਸਕ 25-10-2026
ਭੁੱਨਰਹੇੜੀ, 24 ਅਕਤੂਬਰ (ਧਨਵੰਤ ਸਿੰਘ)-ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪਿੰਡ ਕੁੱਲੇਮਾਜਰਾ ਵਿਚ ਲਾਲ ਲਕੀਰ ਅੰਦਰ ਰਹਿੰਦੇ 70 ਦੇ ਕਰੀਬ ਪਰਿਵਾਰਾਂ ਨੂੰ ਪ੍ਰਾਪਰਟੀ ਦੇ ਦਸਤਾਵੇਜ਼ ਵੰਡੇ ਗਏ। ਇਹ ਕਾਰਡ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਇਕ ਸਮਾਗਮ ਦੌਰਾਨ ਲਾਭਪਾਤਰੀਆਂ ਨੂੰ ਸੌਂਪੇ ਗਏ। ਇਸ ਮੌਕੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਪ੍ਰਾਪਰਟੀ ਦੇ ਦਸਤਾਵੇਜ਼ ਮਿਲਣ ਨਾਲ ਸੰਬੰਧਿਤ ਪਰਿਵਾਰਾਂ ਨੂੰ ਆਪਣੇ ਘਰਾਂ ਦੀ ਮਾਲਕੀ ਹੱਕ ਪ੍ਰਾਪਤ ਹੋ ਗਿਆ, ਜੋ ਰਿਕਾਰਡ ਵਿਚ ਦਰਜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋ ਲੋਕ ਭਲਾਈ ਯੋਜਨਾਵਾਂ ਚਲਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ ਅਤੇ ਪੇਂਡੂ ਵਿਕਾਸ ਸਮੇਤ ਵੱਖ-ਵੱਖ ਖੇਤਰਾਂ ਵਿਚ ਲੋਕ ਭਲਾਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਯੋਜਨਾਵਾਂ ਦਾ ਉਦੇਸ਼ ਲੋਕਾਂ ਦੀਆਂ ਲੋੜਾਂ ਪੂਰੀਆਂ ਕਰਨਾ ਹੈ। ਹਲਕਾ ਇਚਾਰਜ ਨੇ ਕਿਹਾ ਕਿ ਪੰਜਬ ’ਚ ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਲੰਮੇ ਸਮੇ ਤੱਕ ਰਾਜ ਕੀਤਾ ਪਰ ਆਮ ਲੋਕਾਂ ਦੀਆਂ ਮੁਢਲੀਆਂ ਜਰੂਰਤਾਂ ਵੱਲ ਧਿਆਨ ਨਹੀਂ ਦਿੱਤਾ, ਸਿਰਫ ਆਪਣੇ ਪਰਵਾਰ ਹੀ ਪਾਲੇ। ਜਿਸ ਕਾਰਨ ਰੁਵਾਇਤੀ ਪਾਰਟੀਆਂ ਤੋਂ ਪੰਜਾਬੀਆਂ ਨੇ ਦੂਰੀ ਬਣਾਈ ਹੋਈ ਹੈ। ਇਸ ਮੌਕੇ ਚੇਅਰਮੈਨ ਗੁਰਵਿੰਦਰ ਸਿੰਘ ਹੈਪੀ ਪਹਾੜੀਪੁਰ, ਸਰਪੰਚ ਗੁਰਪ੍ਰੀਤ ਸਿੰਘ, ਪੀ.ਏ. ਲਾਲੀ ਰਹਿਲ, ਬਲਾਕ ਸੰਮਤੀ ਮੈਂਬਰ ਰਾਜ ਕੁਮਾਰ, ਬਲਾਕ ਸੰਮਤੀ ਮੈਂਬਰ ਗੁਰਿੰਦਰ ਸਿੰਘ ਅਦਾਲਤੀਵਾਲਾ, ‘ਆਪ’ ਆਗੂ ਹਰਪਿੰਦਰ ਚੀਮਾ, ਪੰਚ ਮਨਿੰਦਰ ਸਿੰਘ, ਬਲਰਾਜ ਸ਼ਰਮਾ ਅਤੇ ਤਰਨਜੋਤ ਸਮਰਾ ਸਮੇਤ ਹੋਰ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਪੀ.ਆਈ.ਐਮ.ਟੀ ਦੀ ਐਨ.ਐਸ.ਐਸ ਯੂਨਿਟ ਵਲੋਂ ਸੰਯੁਕਤ ਰਾਸ਼ਟਰ ਦਿਵਸ ਮੌਕੇ ਭਾਸ਼ਨ ਮੁਕਾਬਲਾ ਕਰਵਾਇਆ ਸ਼ਾਂਤੀ, ਏਕਤਾ ਅਤੇ ਸਹਿਯੋ... ਅਗਲੀ ਖ਼ਬਰ ਸ਼ੰਭੂ ਪੁਲਿਸ ਵਲੋਂ 24 ਕਿੱਲੋ ਗਾਂਜੇ ਸਮੇਤ ਇਕ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।