24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਨਸ਼ਿਆਂ ਦੇ ਖ਼ਾਤਮੇ ਅਤੇ ਕਾਨੂੰਨ ਵਿਵਸਥਾ ਸੁਧਾਰਨ ਲਈ ਅਕਾਲੀ ਦਲ (ਬ) ਨੂੰ ਮਜ਼ਬੂਤ ਕਰਨਾ ਜ਼ਰੂਰੀ-ਰਾਜੂ ਖੰਨਾ

ਅਮਲੋਹ, 24 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਪੰਜਾਬ ਬਚਾਓ ਮੁਹਿੰਮ ਤਹਿਤ ਡੋਰ-ਟੂ-ਡੋਰ ਪ੍ਰੋਗਰਾਮ ਦੌਰਾਨ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਦੌਰਾਨ ਰਾਜੂ ਖੰਨਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੇ ਵਧ ਰਹੇ ਪ੍ਰਭਾਵ, ਲੁੱਟ-ਖੋਹ ਦੀਆਂ ਘਟਨਾਵਾਂ, ਕਥਿਤ ਧੱਕੇਸ਼ਾਹੀਆਂ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਕਾਰਨ ਲੋਕ ਚਿੰਤਤ ਹਨ।

ਅਜੀਤ ਡੈਸਕ 25-10-2026
ਅਮਲੋਹ, 24 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਪੰਜਾਬ ਬਚਾਓ ਮੁਹਿੰਮ ਤਹਿਤ ਡੋਰ-ਟੂ-ਡੋਰ ਪ੍ਰੋਗਰਾਮ ਦੌਰਾਨ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਦੌਰਾਨ ਰਾਜੂ ਖੰਨਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੇ ਵਧ ਰਹੇ ਪ੍ਰਭਾਵ, ਲੁੱਟ-ਖੋਹ ਦੀਆਂ ਘਟਨਾਵਾਂ, ਕਥਿਤ ਧੱਕੇਸ਼ਾਹੀਆਂ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਕਾਰਨ ਲੋਕ ਚਿੰਤਤ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਅਸਫਲ ਰਹੀ ਹੈ। ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਵਿਚੋਂ ਨਸ਼ਿਆਂ ਦਾ ਖ਼ਾਤਮਾ ਕਰਨ, ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਹੱਲ ਕਰਨ ਅਤੇ ਸੂਬੇ ਨੂੰ ਮੁੜ ਖ਼ੁਸ਼ਹਾਲ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਲਾਮਬੰਦ ਹੋਣ ਅਤੇ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਲਈ ਅਕਾਲੀ ਦਲ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਮੀਟਿੰਗ ਵਿਚ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਰਾਮਗੜ੍ਹ, ਸਰਕਲ ਪ੍ਰਧਾਨ ਜਥੇਦਾਰ ਹਰਵਿੰਦਰ ਸਿੰਘ ਬਿੰਦਾ ਮਾਜਰੀ, ਜਥੇਦਾਰ ਕਰਮ ਸਿੰਘ ਘੁਟੀਡ, ਕੇਸਰ ਸਿੰਘ ਸਲਾਣਾ, ਰਾਜੂ ਖਾਂ ਸਲਾਣਾ, ਨਰਿੰਦਰ ਸਿੰਘ ਪਨਾਗ, ਪ੍ਰਧਾਨ ਸਦੀਕ ਮੁਹੰਮਦ, ਗੁਰਮੀਤ ਸਿੰਘ ਨੰਬਰਦਾਰ, ਸਾਬਕਾ ਸਰਪੰਚ ਹਰਅਵਤਾਰ ਸਿੰਘ, ਨਾਜ਼ਰ ਸਿੰਘ ਕਲਾਲ ਮਾਜਰਾ, ਸੁਖਵਿੰਦਰ ਸਿੰਘ ਸੁੱਖੂ ਸਲਾਣਾ, ਸਾਬਕਾ ਚੇਅਰਮੈਨ ਕਰਮਜੀਤ ਸਿੰਘ ਬਬਲੀ, ਜਰਨੈਲ ਸਿੰਘ ਆਗੂ ਐਸ.ਸੀ ਵਿੰਗ, ਗੁਰਕੀਰਤ ਸਿੰਘ ਪਨਾਗ, ਨੰਬਰਦਾਰ ਜਰਨੈਲ ਸਿੰਘ, ਜਸਵੀਰ ਕੌਰ ਸਲਾਣਾ, ਕੇਹਰ ਸਿੰਘ ਸਲਾਣਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਪਵਿੱਤਰ ਧਾਰਮਿਕ ਅਸਥਾਨ ਸਾਨੂੰ ਨਵੀਂ ਊਰਜਾ ਅਤੇ ਲੋਕ ਸੇਵਾ ਲਈ ਪ੍ਰੇਰਨਾ ਦਿੰਦੇ ਹਨ-ਰਾਜਪਾਲ ਅਗਲੀ ਖ਼ਬਰ ਡੀ.ਬੀ.ਯੂ ਦੇ ਫਾਰਮੇਸੀ ਵਿਦਿਆਰਥੀਆਂ ਨੇ ਆਈ.ਆਈ.ਐਸ.ਈ.ਆਰ ਵਿਚ ਉੱਨਤ ਖੋਜ ਸਹੂਲਤਾਂ ਬਾਰੇ ਹਾਸਿਲ ਕੀਤੀ ਜਾਣਕਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।