26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਮਿਹਨਤ, ਅਨੁਸ਼ਾਸਨ ਅਤੇ ਟੀਮ ਭਾਵਨਾ ਸਦਕਾ ਖਿਡਾਰੀਆਂ ਨੇ ਜ਼ਿਲ੍ਹੇ ਦਾ ਮਾਣ ਵਧਾਇਆ-ਸੀਨੀਅਰ ਕੋਚ ਰਾਹੁਲਦੀਪ ਸਿੰਘ

ਫ਼ਤਹਿਗੜ੍ਹ ਸਾਹਿਬ, 25 ਅਕਤੂਬਰ (ਬਲਜਿੰਦਰ ਸਿੰਘ)-ਖੇਡਾਂ ਵਤਨ ਪੰਜਾਬ ਦੀਆਂ-2026 ਦੇ ਰਾਜ ਪੱਧਰੀ ਮੁਕਾਬਲਿਆਂ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਅੰਡਰ-17 ਲੜਕਿਆਂ ਦੀ ਬਾਸਕਟਬਾਲ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪੰਜਾਬ ਭਰ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਖਿਡਾਰੀਆਂ ਦੀ ਇਸ ਪ੍ਰਾਪਤੀ ਨਾਲ ਜ਼ਿਲ੍ਹੇ ਦੇ ਖੇਡ ਪ੍ਰੇਮੀਆਂ ਵਿਚ ਖ਼ੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ।

ਅਜੀਤ ਡੈਸਕ 26-10-2026
ਫ਼ਤਹਿਗੜ੍ਹ ਸਾਹਿਬ, 25 ਅਕਤੂਬਰ (ਬਲਜਿੰਦਰ ਸਿੰਘ)-ਖੇਡਾਂ ਵਤਨ ਪੰਜਾਬ ਦੀਆਂ-2026 ਦੇ ਰਾਜ ਪੱਧਰੀ ਮੁਕਾਬਲਿਆਂ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਅੰਡਰ-17 ਲੜਕਿਆਂ ਦੀ ਬਾਸਕਟਬਾਲ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪੰਜਾਬ ਭਰ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਖਿਡਾਰੀਆਂ ਦੀ ਇਸ ਪ੍ਰਾਪਤੀ ਨਾਲ ਜ਼ਿਲ੍ਹੇ ਦੇ ਖੇਡ ਪ੍ਰੇਮੀਆਂ ਵਿਚ ਖ਼ੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਬਾਸਕਟਬਾਲ ਕੋਚ ਰਾਹੁਲ ਦੀਪ ਸਿੰਘ ਨੇ ਦੱਸਿਆ ਕਿ ਟੀਮ ਦੇ ਖਿਡਾਰੀਆਂ ਨੇ ਪੂਰੇ ਟੂਰਨਾਮੈਂਟ ਦੌਰਾਨ ਇੱਕਜੁੱਟਤਾ, ਅਨੁਸ਼ਾਸਨ ਅਤੇ ਖੇਡ ਭਾਵਨਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਨੇ ਆਪਣੀ ਸਖ਼ਤ ਮਿਹਨਤ ਅਤੇ ਆਪਸੀ ਤਾਲਮੇਲ ਸਦਕਾ ਵੱਖ-ਵੱਖ ਮਜ਼ਬੂਤ ਟੀਮਾਂ ਨੂੰ ਹਰਾਉਂਦਿਆਂ ਰਾਜ ਪੱਧਰ ’ਤੇ ਇਹ ਮੁਕਾਮ ਹਾਸਲ ਕੀਤਾ। ਕੋਚ ਰਾਹੁਲਦੀਪ ਸਿੰਘ ਨੇ ਕਿਹਾ ਕਿ ਰਾਜ ਭਰ ਦੀਆਂ ਟੀਮਾਂ ਵਿਚਾਲੇ ਹੋਏ ਮੁਕਾਬਲਿਆਂ ਵਿਚ ਦੂਜਾ ਸਥਾਨ ਪ੍ਰਾਪਤ ਕਰਨਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਸਫਲਤਾ ਪਿੱਛੇ ਖਿਡਾਰੀਆਂ ਦਾ ਨਿਰੰਤਰ ਅਭਿਆਸ, ਖੇਡ ਪ੍ਰਤੀ ਸਮਰਪਣ ਅਤੇ ਹਰ ਮੁਕਾਬਲੇ ਵਿਚ ਆਪਣਾ ਸਰਵੋਤਮ ਪ੍ਰਦਰਸ਼ਨ ਕਰਨ ਦਾ ਜਜ਼ਬਾ ਰਿਹਾ ਹੈ। ਖਿਡਾਰੀਆਂ ਨੇ ਮੈਦਾਨ ਵਿਚ ਇਕ-ਦੂਜੇ ਦਾ ਸਾਥ ਦਿੰਦਿਆਂ ਟੀਮ ਦੀ ਜਿੱਤ ਲਈ ਸਾਂਝੇ ਯਤਨ ਕੀਤੇ। ਉਨ੍ਹਾਂ ਸਮੂਹ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਉਨ੍ਹਾਂ ਨੂੰ ਭਵਿੱਖ ਦੇ ਮੁਕਾਬਲਿਆਂ ਲਈ ਹੋਰ ਮਿਹਨਤ ਕਰਨ ਵਾਸਤੇ ਪ੍ਰੇਰਿਤ ਕਰੇਗੀ। ਉਨ੍ਹਾਂ ਖਿਡਾਰੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੀ ਖੇਡ ਨੂੰ ਹੋਰ ਨਿਖਾਰਨ ਲਈ ਨਿਯਮਤ ਅਭਿਆਸ ਜਾਰੀ ਰੱਖਣ ਅਤੇ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਖੇਡ ਦੀਆਂ ਤਕਨੀਕੀ ਬਾਰੀਕੀਆਂ ਵੱਲ ਵਿਸ਼ੇਸ਼ ਧਿਆਨ ਦੇਣ। ਰਾਹੁਲਦੀਪ ਸਿੰਘ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਵਰਗੇ ਮੁਕਾਬਲੇ ਨੌਜਵਾਨ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਮੁਕਾਬਲੇ ਦਾ ਤਜਰਬਾ ਹਾਸਲ ਕਰਨ ਲਈ ਅਹਿਮ ਮੰਚ ਪ੍ਰਦਾਨ ਕਰਦੇ ਹਨ। ਅਜਿਹੇ ਮੁਕਾਬਲਿਆਂ ਵਿਚ ਭਾਗ ਲੈਣ ਨਾਲ ਖਿਡਾਰੀਆਂ ਦਾ ਆਤਮਵਿਸ਼ਵਾਸ ਵਧਦਾ ਹੈ ਅਤੇ ਉਨ੍ਹਾਂ ਵਿਚ ਅਨੁਸ਼ਾਸਨ, ਆਪਸੀ ਸਹਿਯੋਗ ਤੇ ਖੇਡ ਭਾਵਨਾ ਹੋਰ ਮਜ਼ਬੂਤ ਹੁੰਦੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਜ਼ਿਲ੍ਹੇ ਦੇ ਇਹ ਹੋਣਹਾਰ ਖਿਡਾਰੀ ਆਉਣ ਵਾਲੇ ਮੁਕਾਬਲਿਆਂ ਵਿਚ ਵੀ ਵਧੀਆ ਪ੍ਰਦਰਸ਼ਨ ਕਰਦਿਆਂ ਆਪਣੇ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨਗੇ। ਉਨ੍ਹਾਂ ਹੋਰਨਾਂ ਨੌਜਵਾਨਾਂ ਨੂੰ ਵੀ ਇਨ੍ਹਾਂ ਖਿਡਾਰੀਆਂ ਤੋਂ ਪ੍ਰੇਰਨਾ ਲੈ ਕੇ ਖੇਡਾਂ ਨਾਲ ਜੁੜਨ ਅਤੇ ਖੇਡ ਮੈਦਾਨਾਂ ਦੀ ਰੌਣਕ ਵਧਾਉਣ ਦਾ ਸੱਦਾ ਦਿੱਤਾ।
ਪਿਛਲੀ ਖ਼ਬਰ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਫੂਡ ਸੇਫ਼ਟੀ ਟੀਮ ਨੇ ਖਾਣ-ਪੀਣ ਦੀਆਂ ਵਸਤਾਂ ਦੇ ਭਰੇ ਸੈਂਪਲ ਖਾਣ-ਪੀਣ ਦੀਆਂ ਵਸਤਾਂ ਵਿਚ ਮਿਲ... ਅਗਲੀ ਖ਼ਬਰ ਪਿੰਡ ਭਮਾਰਸੀ ਬੁਲੰਦ ਵਿਚ ਚੋਰਾਂ ਨੇ ਇਕੋ ਰਾਤ 9 ਕਿਸਾਨਾਂ ਦੀਆਂ ਮੋਟਰਾਂ ’ਤੇ ਕੀਤੀ ਚੋਰੀ ਬਲਜੀਤ ਸਿੰਘ ਭੁੱਟਾ ਵਲੋਂ ਜ਼ਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।