ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਰਾਜੂ ਖੰਨਾ ਵੱਖ-ਵੱਖ ਥਾਈਂ ਹੋਏ ਨਤਮਸਤਕ ਸਮੁੱਚੀਆਂ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਦਿੱਤੀ ਵਧਾਈ
ਮੰਡੀ ਗੋਬਿੰਦਗੜ੍ਹ, 26 ਅਕਤੂਬਰ (ਇਕਬਾਲਦੀਪ ਸੰਧੂ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਾਲਮੀਕਿ ਸ਼ਕਤੀ ਕਲੱਬ ਪ੍ਰੇਮ ਨਗਰ ਮੰਡੀ ਗੋਬਿੰਦਗੜ੍ਹ ਦੀਆਂ ਸੰਗਤਾਂ ਅਤੇ ਵਾਲਮੀਕਿ ਮੰਦਰ ਕਮੇਟੀ ਗਊਸ਼ਾਲਾ ਰੋਡ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।
ਅਜੀਤ ਡੈਸਕ
27-10-2026