27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪੰਜਾਬ ਪ੍ਰਦੇਸ਼ ਵਾਲਮੀਕਿ ਸਭਾ ਵਲੋਂ ਕਰਵਾਏ ਸਮਾਗਮ ’ਚ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਨੇ ਕੀਤੀ ਸ਼ਿਰਕਤ

ਬਸੀ ਪਠਾਣਾਂ, 26 ਅਕਤੂਬਰ (ਰਾਜਿੰਦਰ ਸ਼ਰਮਾ, ਐਚ. ਐਸ.

ਅਜੀਤ ਡੈਸਕ 27-10-2026
ਬਸੀ ਪਠਾਣਾਂ, 26 ਅਕਤੂਬਰ (ਰਾਜਿੰਦਰ ਸ਼ਰਮਾ, ਐਚ.ਐਸ.ਗੌਤਮ)-ਪੰਜਾਬ ਪ੍ਰਦੇਸ਼ ਵਾਲਮੀਕਿ ਸਭਾ ਵਲੋਂ ਵੱਡੇ ਵਾਲਮੀਕਿ ਨਗਰ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਵੱਖ-ਵੱਖ ਰਾਜਨੀਤਿਕ ਪਾਰਟੀਆਂ, ਧਾਰਮਿਕ ਸੰਸਥਾਵਾਂ ਅਤੇ ਸਮਾਜਿਕ ਸ਼ਖਸ਼ੀਅਤਾਂ ਨੇ ਭਾਗ ਲੈ ਕੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਨੇ ਵੀ ਭਗਵਾਨ ਵਾਲਮੀਕਿ ਜੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਸਮੂਹ ਸੰਗਤ ਨੂੰ ਪ੍ਰਗਟ ਦਿਵਸ ਦੀ ਵਧਾਈ ਦਿੱਤੀ ਅਤੇ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਪ੍ਰੇਰਨਾ ਦਿੱਤੀ। ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਉਤਸਵ ਸਾਨੂੰ ਆਪਸੀ ਮਿਲਵਰਤਨ, ਪ੍ਰੇਮ-ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦਾ ਹੈ। ਅਜਿਹੇ ਧਾਰਮਿਕ ਸਮਾਗਮ ਜਿੱਥੇ ਸਾਨੂੰ ਆਪਣੇ ਮਹਾਨ ਗੁਰੂਆਂ ਅਤੇ ਮਹਾਪੁਰਖਾਂ ਦੀਆਂ ਸਿੱਖਿਆਵਾਂ ਨਾਲ ਜੋੜਦੇ ਹਨ,ਉੱਥੇ ਹੀ ਸਮਾਜ ਵਿਚ ਏਕਤਾ ਅਤੇ ਸਾਂਝ ਦੀ ਭਾਵਨਾ ਨੂੰ ਵੀ ਪ੍ਰਫੁੱਲਿਤ ਕਰਦੇ ਹਨ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਆਪਸੀ ਭੇਦਭਾਵ ਤੋਂ ਉੱਪਰ ਉੱਠ ਕੇ ਸਮਾਜ ਦੀ ਭਲਾਈ ਅਤੇ ਮਨੁੱਖਤਾ ਦੀ ਸੇਵਾ ਲਈ ਆਪਣਾ ਯੋਗਦਾਨ ਪਾਉਣ। ਇਸ ਮੌਕੇ ਰਾਜੀਵ ਵਾਲਮੀਕਿ ਸਮੇਤ ਹੋਰਨਾਂ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ, ਆੜ੍ਹਤੀ ਆਗੂ ਰਾਜੇਸ਼ ਸਿੰਗਲਾ, ਅਜੀਤ ਸਿੰਘ ਮੱਕੜ ਸਮੇਤ ਹੋਰਨਾਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਭਗਵਾਨ ਵਾਲਮੀਕੀ ਦੇ ਪ੍ਰਗਟ ਦਿਵਸ ਮੌਕੇ ਸਮਾਗਮ ਅਗਲੀ ਖ਼ਬਰ ਕਿਸਾਨ ਕ੍ਰੈਡਿਟ ਕਾਰਡ ਪਾਲਿਸੀ ਕਿਸਾਨਾਂ ’ਤੇ ਵਾਧੂ ਬੋਝ–ਭਟੇੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।