ਪਿੰਡ ਜੱਲ੍ਹਾ ਵਿਖੇ ਸ਼ਰਧਾ ਨਾਲ ਮਨਾਇਆ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਸੰਗਤਾਂ ਨੇ ਭਗਵਾਨ ਵਾਲਮੀਕਿ ਮੰਦਰ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ
ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਬਲਜਿੰਦਰ ਸਿੰਘ)-ਨਜ਼ਦੀਕੀ ਪਿੰਡ ਜੱਲ੍ਹਾ ਸਥਿਤ ਭਗਵਾਨ ਵਾਲਮੀਕਿ ਮੰਦਿਰ ਵਿਖੇ ਮਹਾਂਰਿਸ਼ੀ ਵਾਲਮੀਕ ਜੀ ਦਾ ਪ੍ਰਗਟ ਦਿਵਸ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਭਗਵਾਨ ਸ੍ਰੀ ਵਾਲਮੀਕਿ ਮੰਦਿਰ ਵਿਖੇ ਨਤਮਸਤਕ ਹੋ ਕੇ ਭਗਵਾਨ ਦਾ ਅਸ਼ੀਰਵਾਦ ਪ੍ਰਾਪਤ ਕੀਤਾ।
ਅਜੀਤ ਡੈਸਕ
27-10-2026