ਭੜੀ ਵਿਖੇ ਭਗਵਾਨ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ
ਸੰਘੋਲ, 26 ਅਕਤੂਬਰ (ਗੁਰਨਾਮ ਸਿੰਘ ਚੀਨਾ)- ਪਿੰਡ ਭੜੀ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ ਗਿਆ। ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਹਰਕੀਤ ਸਿੰਘ ਭੜੀ ਨੇ ਦੱਸਿਆ ਕਿ ਸਮਾਗਮ ਦੌਰਾਨ ਸ੍ਰੀ ਰਾਮਾਇਣ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਬੁਲਾਰਿਆਂ ਦੁਆਰਾ ਬਾਬਾ ਵਾਲਮੀਕਿ ਜੀ ਦੇ ਜੀਵਨ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਸੰਗਤਾਂ ਨੂੰ ਬਾਬਾ ਵਾਲਮੀਕਿ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਆ ਗਿਆ।
ਅਜੀਤ ਡੈਸਕ
27-10-2026