ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਨੂੰ ਸੱਚਾਈ, ਬਰਾਬਰਤਾ ਅਤੇ ਸਦਭਾਵਨਾ ਦਾ ਸੰਦੇਸ਼ ਦਿੰਦੀਆਂ ਹਨ-ਵਿਧਾਇਕ ਲਖਵੀਰ ਸਿੰਘ ਰਾਏ
ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਮਨਪ੍ਰੀਤ ਸਿੰਘ)-ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਹਲਕੇ ਅੰਦਰ ਵੱਖ-ਵੱਖ ਥਾਵਾਂ ’ਤੇ ਕਰਵਾਏ ਗਏ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮੰਦਰਾਂ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੱਤੀ।
ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਜੀ.ਟੀ ਰੋਡ ਬਾੜਾ ਵਿਖੇ ਕਰਵਾਏ ਧਾਰਮਿਕ ਸਮਾਗਮ ਦੌਰਾਨ ਵਿਧਾਇਕ ਲਖਵੀਰ ਸਿੰਘ ਰਾਏ ਸਾਥੀਆ ਸਮੇਤ ਸ਼ਿਰਕਤ ਕਰਨ ਮੌਕੇ। ਤਸਵੀਰ: ਕਰਨ
27-10-2026