ਯੂਥ ਕਾਂਗਰਸ ਦੀ ਮਿਹਨਤ ਸਦਕਾ 2027 ’ਚ ਬਣੇਗੀ ਕਾਂਗਰਸ ਦੀ ਸਰਕਾਰ- ਮਾਨ
ਅਮਲੋਹ, 27 ਅਕਤੂਬਰ (ਕੇਵਲ ਸਿੰਘ)- ਯੂਥ ਕਾਂਗਰਸ ਹਲਕਾ ਅਮਲੋਹ ਦੇ ਪ੍ਰਧਾਨ ਜਗਦੀਪ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਯੂਥ ਕਾਂਗਰਸ ਦੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਮਿਹਨਤ, ਲਗਨ ਅਤੇ ਲੋਕਾਂ ਦੇ ਸਹਿਯੋਗ ਨਾਲ ਕਾਂਗਰਸ ਪਾਰਟੀ 2027 ਵਿਚ ਸੱਤਾ ਵਿਚ ਆਵੇਗੀ।
ਅਜੀਤ ਡੈਸਕ
28-10-2026