29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ ਵਿਖੇ ਖ਼ੂਨਦਾਨ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 28 ਅਕਤੂਬਰ (ਬਲਜਿੰਦਰ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਫ਼ਤਹਿਗੜ੍ਹ ਸਾਹਿਬ ਵਿਖੇ ਕਾਲਜ ਦੇ ਵਿਛੜੇ ਸਾਥੀਆਂ ਸਵ. ਨਿਰਮਲ ਸਿੰਘ ਸੁਪਰਡੈਂਟ, ਅਕਾਊਂਟਸ ਦਫ਼ਤਰ ਤੇ ਸਵ.

ਅਜੀਤ ਡੈਸਕ 29-10-2026
ਫ਼ਤਹਿਗੜ੍ਹ ਸਾਹਿਬ, 28 ਅਕਤੂਬਰ (ਬਲਜਿੰਦਰ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਫ਼ਤਹਿਗੜ੍ਹ ਸਾਹਿਬ ਵਿਖੇ ਕਾਲਜ ਦੇ ਵਿਛੜੇ ਸਾਥੀਆਂ ਸਵ. ਨਿਰਮਲ ਸਿੰਘ ਸੁਪਰਡੈਂਟ, ਅਕਾਊਂਟਸ ਦਫ਼ਤਰ ਤੇ ਸਵ. ਸਤਵਿੰਦਰਪਾਲ ਸਿੰਘ ਅਸਟੇਟ ਦਫ਼ਤਰ ਦੀ ਨਿੱਘੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਪੀ. ਜੀ. ਆਈ. ਐੱਮ. ਈ. ਆਰ. ਚੰਡੀਗੜ੍ਹ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮੌਕੇ ਸਮਾਗਮ ਦੀ ਸ਼ੁਰੂਆਤ ਸ੍ਰੀ ਜਪੁਜੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਨਾਲ ਕੀਤੀ ਗਈ। ਇਸ ਦੌਰਾਨ ਵਿੱਛੜੇ ਸਾਥੀਆਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਦੀ ਮੌਜੂਦਗੀ ਨੇ ਇਸ ਸਮਾਗਮ ਨੂੰ ਭਾਵਨਾਤਮਕ ਅਤੇ ਯਾਦਗਾਰੀ ਬਣਾ ਦਿੱਤਾ। ਇਸ ਮੌਕੇ ਬੀ. ਬੀ. ਐਸ. ਬੀ. ਐਜੂਕੇਸ਼ਨ ਟਰੱਸਟ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਬਲਜੀਤ ਸਿੰਘ ਭੁੱਟਾ ਤੇ ਮਨਮੋਹਨ ਸਿੰਘ ਮਕਾਰੋਂਪੁਰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ, ਅਧਿਆਪਕਾਂ ਅਤੇ ਹੋਰ ਸਟਾਫ਼ ਮੈਂਬਰਾਂ ਨੇ ਵੀ ਸ਼ਿਰਕਤ ਕੀਤੀ। ਇਸ ਖ਼ੂਨਦਾਨ ਕੈਂਪ ਦੌਰਾਨ ਖ਼ੂਨਦਾਨੀਆਂ ਵਲੋਂ ਉਤਸ਼ਾਹ ਨਾਲ ਭਾਗ ਲੈਂਦਿਆਂ ਲਗਭਗ 70 ਯੂਨਿਟ ਖ਼ੂਨਦਾਨ ਕੀਤਾ ਗਿਆ। ਇਹ ਉਪਰਾਲਾ ਮਨੁੱਖਤਾ ਦੀ ਸੇਵਾ, ਸਮਾਜਿਕ ਜ਼ਿੰਮੇਵਾਰੀ ਅਤੇ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਦੀ ਭਾਵਨਾ ਨੂੰ ਸਮਰਪਿਤ ਰਿਹਾ। ਕਾਲਜ ਦੇ ਸਮੂਹ ਸਟਾਫ਼ ਅਤੇ ਖ਼ੂਨਦਾਨੀਆਂ ਦੇ ਸਹਿਯੋਗ ਨਾਲ ਇਹ ਉਪਰਾਲਾ ਸਫਲ ਰਿਹਾ। ਇਸ ਸਮਾਗਮ ਦੇ ਆਯੋਜਨ ਵਿਚ ਐਨ. ਐਸ. ਐਸ. ਪ੍ਰੋਗਰਾਮ ਅਫ਼ਸਰ ਡਾ. ਦਿਵਿਆ ਗੁਪਤਾ, ਡਾ. ਬਿਕਰਮਜੀਤ ਸਿੰਘ ਅਤੇ ਰੈਡ ਰਿਬਨ ਕਲੱਬ ਦੇ ਕਨਵੀਨਰ ਡਾ. ਇਸ਼ਪ੍ਰੀਤ ਸਿੰਘ ਨੇ ਅਹਿਮ ਭੂਮਿਕਾ ਨਿਭਾਈ। ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਵਿੱਛੜੇ ਸਾਥੀਆਂ ਦੇ ਪਰਿਵਾਰਕ ਮੈਂਬਰਾਂ, ਐਜੂਕੇਸ਼ਨ ਟਰੱਸਟ ਦੇ ਮੈਂਬਰਾਂ, ਪਤਵੰਤੇ ਸੱਜਣਾਂ, ਅਧਿਆਪਕਾਂ, ਸਟਾਫ਼ ਮੈਂਬਰਾਂ, ਐਨ. ਐਸ. ਐਸ. ਪ੍ਰੋਗਰਾਮ ਅਫ਼ਸਰਾਂ, ਰੈਡ ਰਿਬਨ ਕਲੱਬ ਦੇ ਕਨਵੀਨਰ ਅਤੇ ਸਮੂਹ ਖ਼ੂਨਦਾਨੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਖ਼ੂਨਦਾਨ ਮਨੁੱਖਤਾ ਦੀ ਸੇਵਾ ਦਾ ਇਕ ਮਹਾਨ ਕਾਰਜ ਹੈ, ਜਿਸ ਨਾਲ ਅਨੇਕਾਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਖ਼ੂਨਦਾਨੀਆਂ ਦੇ ਇਸ ਨੇਕ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਮਾਜ ਵਿਚ ਸੇਵਾ ਅਤੇ ਪਰਉਪਕਾਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸਵ. ਨਿਰਮਲ ਸਿੰਘ ਤੇ ਸਵ. ਸਤਵਿੰਦਰਪਾਲ ਸਿੰਘ ਦੀ ਯਾਦ ਸੇਵਾ, ਸਮਰਪਣ ਅਤੇ ਮਨੁੱਖਤਾ ਦੇ ਭਲੇ ਦੇ ਕਾਰਜ ਰਾਹੀਂ ਸਦਾ ਜਿਉਂਦਾ ਰੱਖਣ ਦਾ ਸੰਦੇਸ਼ ਦਿੱਤਾ ਗਿਆ।
ਪਿਛਲੀ ਖ਼ਬਰ ‘ ਯੂਨੋਇਆ-2026’ ਪ੍ਰਤਿਭਾ, ਪ੍ਰਾਪਤੀਆਂ ਤੇ ਸੱਭਿਆਚਾਰ ਦਾ ਸੰਗਮ ਬਣਿਆ ਅਗਲੀ ਖ਼ਬਰ ਸੰਗਰੂਰ ਰੈਲੀ ਸੰਬੰਧੀ ਮੀਟਿੰਗ ’ਚ ਸਾਬਕਾ ਮੁੱਖ ਮੰਤਰੀ ਚੰਨੀ ਖਮਾਣੋਂ ਪਹੁੰਚੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।