30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਪੁਲਿਸ ਵਲੋਂ ਨਸ਼ੇ ਦੇ ਸੌਦਾਗਰਾਂ ਤੇ ਭੈੜੇ ਅਨਸਰਾਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ- ਇੰਸ: ਜਸਪ੍ਰੀਤ ਸਿੰਘ

ਫ਼ਤਹਿਗੜ੍ਹ ਸਾਹਿਬ, 29 ਅਕਤੂਬਰ (ਮਨਪ੍ਰੀਤ ਸਿੰਘ)- ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਵਲੋਂ ਭੈੜੇ ਅਨਸਰਾਂ ਤੇ ਪੈਨੀ ਨਜ਼ਰ ਰੱਖੀ ਜਾ ਰਹੀ ਹੈ ਤੇ ਮਾੜੇ ਅਨਸਰਾਂ ਨੂੰ ਕਿਸੇ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਥਾਣਾ ਸਰਹਿੰਦ ਦੇ ਮੁਖੀ ਇੰਸਪੈਕਟਰ ਜਸਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਇੰਸਪੈਕਟਰ ਜਸਪ੍ਰੀਤ ਸਿੰਘ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ। ਤਸਵੀਰ: ਕਰਨ 30-10-2026
ਫ਼ਤਹਿਗੜ੍ਹ ਸਾਹਿਬ, 29 ਅਕਤੂਬਰ (ਮਨਪ੍ਰੀਤ ਸਿੰਘ)- ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਵਲੋਂ ਭੈੜੇ ਅਨਸਰਾਂ ਤੇ ਪੈਨੀ ਨਜ਼ਰ ਰੱਖੀ ਜਾ ਰਹੀ ਹੈ ਤੇ ਮਾੜੇ ਅਨਸਰਾਂ ਨੂੰ ਕਿਸੇ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਥਾਣਾ ਸਰਹਿੰਦ ਦੇ ਮੁਖੀ ਇੰਸਪੈਕਟਰ ਜਸਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਥਾਣਾ ਮੁਖੀ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪੁਲਿਸ ਵਲੋਂ ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ, ਪੀ.ਜੀ. ਤੇ ਹੋਟਲਾਂ ਆਦਿ ਤੇ ਵਿਸ਼ੇਸ਼ ਗਸ਼ਤ ਕੀਤੀ ਜਾ ਰਹੀ ਹੈ ਅਤੇ ਪੀ.ਜੀ. ਤੇ ਹੋਟਲ ਮਾਲਕਾਂ ਨੂੰ ਵਿਸ਼ੇਸ਼ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ ਕਿ ਬਿਨਾਂ ਕਿਸੇ ਡਾਕੂਮੈਂਟ ਤੋਂ ਅਗਿਆਤ ਵਿਅਕਤੀ ਨੂੰ ਹੋਟਲ ਵਿਚ ਰੱਖਿਆ ਨਾ ਜਾਵੇ। ਇਸ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਇਸੇ ਤਰ੍ਹਾਂ ਬੱਸ ਸਟੈਂਡ ਤੇ ਰੇਲਵੇ ਸਟੇਸ਼ਨਾਂ ਤੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਅਗਿਆਤ ਵਸਤੂ ਨੂੰ ਛੂਹਿਆ ਨਾ ਜਾਵੇ ਅਤੇ ਸ਼ੱਕੀ ਵਿਅਕਤੀ ਦੀ ਇਤਲਾਹ ਫ਼ੌਰੀ ਤੌਰ ਤੇ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਦੁਆਰਾ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਭੈੜੇ ਅਨਸਰਾਂ ਖ਼ਿਲਾਫ਼ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਤੇ ਨਸ਼ੇ ਦੇ ਕਾਰੋਬਾਰੀਆਂ ਨੂੰ ਪੁਲਿਸ ਕਾਰਵਾਈ ਕਰ ਸ਼ਲਾਘਾ ਪਿੱਛੇ ਭੇਜਿਆ ਜਾ ਰਿਹਾ ਹੈ ਅਤੇ ਨਸ਼ੇ ਦੇ ਆਦਿ ਨੌਜਵਾਨਾਂ ਨੂੰ ਮੁੜ ਲਹਿਰ ਨਾਲ ਜੋੜਨ ਲਈ ਨਸ਼ਾ ਛਡਾਊ ਕੇਂਦਰਾਂ ’ਚ ਦਾਖ਼ਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਸ਼ਿਕਾਇਤ ਕਰਨ ਵਾਲੇ ਵਿਅਕਤੀ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ ਤੇ ਨਸ਼ੇ ਦੇ ਸੌਦਾਗਰਾਂ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ, ਇਸ ਲਈ ਸ਼ਹਿਰ ਤੇ ਪਿੰਡ ਵਾਸੀ ਪੂਰੀ ਤਰ੍ਹਾਂ ਪੁਲਿਸ ਦਾ ਸਾਥ ਦੇਣ।
ਪਿਛਲੀ ਖ਼ਬਰ ਪਿੰਡ ਮਾਲਾਖੇੜੀ ਦੇ ਡਾ. ਬਲਰਾਜ ਸਿੰਘ ਨੇ ਪੀ. ਐੱਚ. ਡੀ. ਦੀ ਡਿਗਰੀ ਕੀਤੀ ਪ੍ਰਾਪਤ ਅਗਲੀ ਖ਼ਬਰ ਸੰਗਰੂਰ ਰੈਲੀ ਨੂੰ ਸਫਲ ਬਣਾਉਣ ਲਈ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।