30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਖਮਾਣੋਂ ਤਹਿਸੀਲ ਦੇ ਵਿਦਿਆਰਥੀਆਂ ਦੀ ਬੱਸਾਂ ਸੰਬੰਧੀ ਸਮੱਸਿਆ ਨੂੰ ਲੈ ਕੇ ਡਾ. ਢੋਲੇਵਾਲ ਨੇ ਐਸ. ਡੀ. ਐਮ. ਨੂੰ ਸੌਂਪਿਆ ਮੰਗ ਪੱਤਰ

ਖਮਾਣੋਂ, 29 ਅਕਤੂਬਰ (ਜੋਗਿੰਦਰ ਪਾਲ)- ਖਮਾਣੋਂ ਤਹਿਸੀਲ ਦੇ ਵਿਦਿਆਰਥੀਆਂ ਤੇ ਵਿਦਿਆਰਥਣਾਂ ਨੂੰ ਸਰਕਾਰੀ ਟਰਾਂਸਪੋਰਟ ਸਬੰਧੀ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਡਾ. ਅਮਨਦੀਪ ਕੌਰ ਢੋਲੇਵਾਲ ਕੋ-ਕਨਵੀਨਰ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਵਲੋਂ ਐਸ.

ਅਜੀਤ ਡੈਸਕ 30-10-2026
ਖਮਾਣੋਂ, 29 ਅਕਤੂਬਰ (ਜੋਗਿੰਦਰ ਪਾਲ)- ਖਮਾਣੋਂ ਤਹਿਸੀਲ ਦੇ ਵਿਦਿਆਰਥੀਆਂ ਤੇ ਵਿਦਿਆਰਥਣਾਂ ਨੂੰ ਸਰਕਾਰੀ ਟਰਾਂਸਪੋਰਟ ਸਬੰਧੀ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਡਾ. ਅਮਨਦੀਪ ਕੌਰ ਢੋਲੇਵਾਲ ਕੋ-ਕਨਵੀਨਰ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਵਲੋਂ ਐਸ. ਡੀ. ਐਮ. ਖਮਾਣੋਂ ਨੂੰ ਮੰਗ ਪੱਤਰ ਦੇ ਕੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਗਈ। ਡਾ. ਢੋਲੇਵਾਲ ਨੇ ਕਿਹਾ ਕਿ ਖਮਾਣੋਂ ਤਹਿਸੀਲ ਦੇ ਬਹੁਤ ਸਾਰੇ ਵਿਦਿਆਰਥੀ ਰੋਜ਼ਾਨਾ ਚੰਡੀਗੜ੍ਹ ਅਤੇ ਲੁਧਿਆਣਾ ਵਿਖੇ ਵੱਖ-ਵੱਖ ਵਿੱਦਿਅਕ ਅਦਾਰਿਆਂ ਵਿਚ ਪੜ੍ਹਾਈ ਕਰਨ ਲਈ ਜਾਂਦੇ ਹਨ। ਪਰ ਸਰਕਾਰੀ ਬੱਸਾਂ ਵਲੋਂ ਨਿਰਧਾਰਿਤ ਸਟਾਪਾਂ ’ਤੇ ਨਾ ਰੁਕਣ ਤੇ ਫਲਾਈਓਵਰਾਂ ਤੋਂ ਲੰਘ ਜਾਣ ਕਾਰਨ ਵਿਦਿਆਰਥੀਆਂ ਨੂੰ ਭਾਰੀ ਖ਼ੱਜਲ-ਖ਼ੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਕਾਰਨ ਉਹ ਸਮੇਂ ਸਿਰ ਆਪਣੇ ਵਿੱਦਿਅਕ ਅਦਾਰਿਆਂ ਵਿਚ ਨਹੀਂ ਪਹੁੰਚ ਸਕਦੇ ਅਤੇ ਉਨ੍ਹਾਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦਾ ਸਭ ਤੋਂ ਵੱਧ ਪ੍ਰਭਾਵ ਵਿਦਿਆਰਥਣਾਂ ’ਤੇ ਪੈਂਦਾ ਹੈ, ਜਿਨ੍ਹਾਂ ਨੂੰ ਬੱਸਾਂ ਦੀ ਉਡੀਕ ਵਿਚ ਲੰਮਾ ਸਮਾਂ ਬਿਤਾਉਣਾ ਪੈਂਦਾ ਹੈ। ਵਿਦਿਆਰਥੀਆਂ ਨੂੰ ਸੁਰੱਖਿਅਤ ਅਤੇ ਸਮੇਂ ਸਿਰ ਆਵਾਜਾਈ ਦੀ ਸਹੂਲਤ ਮੁਹੱਈਆ ਕਰਵਾਉਣਾ ਸਬੰਧਿਤ ਵਿਭਾਗ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਗੰਭੀਰ ਮਸਲੇ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਦਿਆਂ ਸਬੰਧਿਤ ਟਰਾਂਸਪੋਰਟ ਅਧਿਕਾਰੀਆਂ ਨੂੰ ਤੁਰੰਤ ਨਿਰਦੇਸ਼ ਜਾਰੀ ਕੀਤੇ ਜਾਣ, ਤਾਂ ਜੋ ਖਮਾਣੋਂ ਤਹਿਸੀਲ ਦੇ ਵਿਦਿਆਰਥੀਆਂ ਨੂੰ ਰੋਜ਼ਾਨਾ ਦੀ ਖ਼ੱਜਲ-ਖ਼ੁਆਰੀ ਤੋਂ ਨਿਜਾਤ ਮਿਲ ਸਕੇ ਅਤੇ ਉਨ੍ਹਾਂ ਦੀ ਪੜ੍ਹਾਈ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹਿ ਸਕੇ। ਉਨ੍ਹਾਂ ਮੰਗ ਕੀਤੀ ਕਿ ਸਬੰਧਿਤ ਪੰਜਾਬ ਰੋਡਵੇਜ਼ ਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਤੁਰੰਤ ਲਿਖਤੀ ਨਿਰਦੇਸ਼ ਜਾਰੀ ਕਰਕੇ ਸਾਰੇ ਨਿਰਧਾਰਿਤ ਬੱਸ ਸਟਾਪਾਂ ’ਤੇ ਬੱਸਾਂ ਦਾ ਰੁਕਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ’ਤੇ ਕਮਲਜੀਤ ਸਿੰਘ, ਅਮਨਦੀਪ ਸਿੰਘ, ਜੈਦੀਪ ਸਿੰਘ ਤੇ ਬਲਜਿੰਦਰ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਕੀਰਤਨ ਕਰਵਾਇਆ ਅਗਲੀ ਖ਼ਬਰ ਕਾਂਗਰਸ ਪਾਰਟੀ ’ਚ ਦਲਿਤ ਆਗੂ ਸੁਰੱਖਿਅਤ ਨਹੀਂ- ਹਰਵੇਲ ਸਿੰਘ ਮਾਧੋਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।