01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਮੈਣ ਮਾਜਰੀ ਵਿਖੇ ‘ਪੰਜਾਬ ਬਚਾਓ’ ਪ੍ਰੋਗਰਾਮ ਤਹਿਤ ਫਾਰਮ ਭਰੇ

ਬਸੀ ਪਠਾਣਾਂ, 31 ਅਕਤੂਬਰ (ਰਾਜਿੰਦਰ ਸ਼ਰਮਾ, ਐਚ. ਐਸ.

ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਮੈਣ ਮਾਜਰੀ ਵਿਖੇ ਪੰਜਾਬ ਬਚਾਓ’ ਪ੍ਰੋਗਰਾਮ ਤਹਿਤ ਫਾਰਮ ਭਰਦੇ ਹੋਏ ਨਾਲ ਹੋਰ। ਅਜੀਤ ਤਸਵੀਰ 01-11-2026
ਬਸੀ ਪਠਾਣਾਂ, 31 ਅਕਤੂਬਰ (ਰਾਜਿੰਦਰ ਸ਼ਰਮਾ, ਐਚ. ਐਸ. ਗੌਤਮ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ‘ਪੰਜਾਬ ਬਚਾਓ’ ਪ੍ਰੋਗਰਾਮ ਤਹਿਤ ਪੰਜਾਬ ਦੇ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਦੇ ਹੋਏ ਘਰ-ਘਰ ਜਾ ਕੇ ਫਾਰਮ ਭਰਨ ਦੀ ਮੁਹਿੰਮ ਤਹਿਤ ਬਸੀ ਪਠਾਣਾਂ ਵਿਧਾਨ ਸਭਾ ਹਲਕੇ ਦੇ ਪਿੰਡ ਮੈਣ ਮਾਜਰੀ ਵਿਖੇ ਹਲਕਾ ਇੰਚਾਰਜ ਤੇ ਕੋਰ ਕਮੇਟੀ ਮੈਂਬਰ ਜਥੇਦਾਰ ਦਰਬਾਰਾ ਸਿੰਘ ਗੁਰੂ ਦੀ ਅਗਵਾਈ ਹੇਠ ਪਾਰਟੀ ਦੀ ਲੀਡਰਸ਼ਿਪ ਦੁਆਰਾ ਲੋਕਾਂ ਦੀਆਂ ਸਮੱਸਿਆਵਾਂ ਤੇ ਸੁਝਾਅ ਲੈਣ ਤੋਂ ਬਾਅਦ ਫਾਰਮ ਭਰੇ ਗਏ। ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਵਲੋਂ ਹਲਕਾ ਵਾਸੀਆਂ ਨੂੰ ਅਕਾਲੀ ਸਰਕਾਰ ਬਣਨ ’ਤੇ ਕਿਸਾਨਾਂ, ਨੌਜਵਾਨਾਂ, ਗ਼ਰੀਬਾਂ ਤੇ ਆਮ ਲੋਕਾਂ ਦੀ ਭਲਾਈ ਲਈ ਕੀਤੇ ਅਹਿਮ ਐਲਾਨਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਨੂੰ ਪਾਰਟੀ ਦੇ ਏਜੰਡੇ ’ਚ ਸ਼ਾਮਿਲ ਕਰਨਾ ਹੈ, ਤਾਂ ਜੋ ਪੰਜਾਬ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਠੋਸ ਨੀਤੀ ਤਿਆਰ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਬਚਾਓ ਪ੍ਰੋਗਰਾਮ ਦੌਰਾਨ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਸਰਕਾਰ ਬਣਨ ਦੀ ਸੂਰਤ ਵਿਚ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਮੁਹੱਈਆ ਕਰਵਾਉਣ, ਪੰਜਾਬ ਵਿਚ ਜ਼ਮੀਨ ਦੀ ਖ਼ਰੀਦ ਸੰਬੰਧੀ ਕਾਨੂੰਨੀ ਵਿਵਸਥਾ ਬਣਾਉਣ ਅਤੇ ਸਰਕਾਰੀ ਨੌਕਰੀਆਂ ਵਿਚ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਦੇਣ, ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਵਿਆਜ ਮੁਕਤ ਕਰਜ਼ੇ ਦੇਣ, ਗ਼ਰੀਬ ਪਰਿਵਾਰਾਂ ਨੂੰ ਪੱਕੇ ਮਕਾਨ ਮੁਹੱਈਆ ਕਰਵਾਉਣ ਤੇ ਬੇਘਰ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇਣ, ਸਿਹਤ ਸਹੂਲਤਾਂ ਅਤੇ ਪੜ੍ਹਾਈ ਮੁਫ਼ਤ ਮੁਹੱਈਆ ਕਰਵਾਉਣ, ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ ਇਕ ਲੱਖ ਰੁਪਏ ਕਰਨ ਅਤੇ ਹਰੇਕ ਗ਼ਰੀਬ ਪਰਿਵਾਰ ਨੂੰ ਪ੍ਰਤੀ ਮਹੀਨਾ 50 ਕਿੱਲੋ ਕਣਕ ਦੇਣ ਦੇ ਐਲਾਨ ਦੀ ਗੱਲ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ। ਇਸ ਮੌਕੇ ਨਰਿੰਦਰ ਸਿੰਘ ਚੀਮਾ ਗੁਣੀਆਂ ਮਾਜਰੀ ਸਰਕਲ ਪ੍ਰਧਾਨ, ਨਿਰਮਲ ਸਿੰਘ ਗੁਰੂ, ਹਰਜਿੰਦਰ ਸਿੰਘ ਬਾਠ, ਸੱਜਣ ਸਿੰਘ ਚੀਮਾ, ਬਲਬੀਰ ਸਿੰਘ, ਜਸਬੀਰ ਸਿੰਘ, ਕਰਮਜੀਤ ਸਿੰਘ, ਪ੍ਰੀਤਮ ਸਿੰਘ, ਸੰਦੀਪ ਸਿੰਘ, ਜਗਤਾਰ ਸਿੰਘ, ਗੁਰਜੋਤ ਸਿੰਘ, ਪਰਮਿੰਦਰ ਸਿੰਘ ਭਿੰਦਾ ਚੁੰਨ੍ਹੀ ਖ਼ੁਰਦ ਮੈਂਬਰ ਜਨਰਲ ਕੌਂਸਲ, ਹਰਭਜਨ ਸਿੰਘ, ਅਵਤਾਰ ਸਿੰਘ ਚੁੰਨੀ ਕਲਾਂ, ਬਲਜਿੰਦਰ ਸਿੰਘ, ਪ੍ਰਿਥੀ ਸਿੰਘ, ਕੇਸਰ ਸਿੰਘ, ਦਰਸ਼ਨ ਸਿੰਘ, ਭੁਪਿੰਦਰ ਸਿੰਘ, ਬਲਬੀਰ ਸਿੰਘ, ਇੰਦਰਜੀਤ ਸਿੰਘ ਅਤੇ ਮਲਕੀਤ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਹਲਕਾ ਵਾਸੀਆਂ ਦੇ ਸਹਿਯੋਗ ਤੇ ਪਿਆਰ ਸਦਕਾ, ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਵਾਂਗੇ-ਵਿਧਾਇਕ ਲਖਵੀਰ ਰਾਏ ਅਗਲੀ ਖ਼ਬਰ ਬਸੀ ਪਠਾਣਾਂ-ਫ਼ਤਹਿਗੜ੍ਹ ਸਾਹਿਬ ਸੜਕ ’ਤੇ ਬਣਿਆ ਡਵਾਈਡਰ ਵਾਹਨ ਚਾਲਕਾਂ ਲਈ ਜਾਨਲੇਵਾ ਸਾਬਿਤ ਹੋ ਰਿਹਾ ਕੋਈ ਰਿਫ਼ਲੈਕਟਰ ਜਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।