01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਪੰਜਾਬ ’ਚ ਵਧ ਰਹੀ ਕਤਲੋ-ਗਾਰਤ ਤੇ ਲੁੱਟਾਂ-ਖੋਹਾਂ ਨੂੰ ਰੋਕਣ ਵਿਚ ਅਸਫ਼ਲ ਪੰਜਾਬ ਸਰਕਾਰ- ਸਿੱਧੂਪੁਰ

ਖਮਾਣੋਂ, 31 ਅਕਤੂਬਰ (ਮਨਮੋਹਣ ਸਿੰਘ ਕਲੇਰ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਿੱਧੂਪੁਰ ਨੇ ਪੰਜਾਬ ਅੰਦਰ ਦਿਨ-ਬ-ਦਿਨ ਵਿਗੜ ਰਹੀ ਕਾਨੂੰਨ ਤੇ ਵਿਵਸਥਾ ਦੀ ਸਥਿਤੀ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਾਉਣਾ ਅੱਜ ਸਮੇਂ ਦੀ ਮੁੱਖ ਲੋੜ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂਪੁਰ ਨੇ ਕਿਹਾ ਕਿ ਸੂਬੇ ਵਿਚ ਰੋਜ਼ਾਨਾਂ ਹੋ ਰਹੀ ਕਤਲੋ-ਗਾਰਤ, ਡਾਕੇ, ਅਤੇ ਸ਼ਰੇਆਮ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੇ ਲੋਕਾਂ ਅੰਦਰ ਖ਼ੌਫ਼ ਤੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

ਅਜੀਤ ਡੈਸਕ 01-11-2026
ਖਮਾਣੋਂ, 31 ਅਕਤੂਬਰ (ਮਨਮੋਹਣ ਸਿੰਘ ਕਲੇਰ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਿੱਧੂਪੁਰ ਨੇ ਪੰਜਾਬ ਅੰਦਰ ਦਿਨ-ਬ-ਦਿਨ ਵਿਗੜ ਰਹੀ ਕਾਨੂੰਨ ਤੇ ਵਿਵਸਥਾ ਦੀ ਸਥਿਤੀ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਾਉਣਾ ਅੱਜ ਸਮੇਂ ਦੀ ਮੁੱਖ ਲੋੜ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂਪੁਰ ਨੇ ਕਿਹਾ ਕਿ ਸੂਬੇ ਵਿਚ ਰੋਜ਼ਾਨਾਂ ਹੋ ਰਹੀ ਕਤਲੋ-ਗਾਰਤ, ਡਾਕੇ, ਅਤੇ ਸ਼ਰੇਆਮ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੇ ਲੋਕਾਂ ਅੰਦਰ ਖ਼ੌਫ਼ ਤੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਭਾਜਪਾ ਆਗੂ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨਾਗਰਿਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕਰਨ ਵਿਚ ਪੂਰੀ ਤਰ੍ਹਾਂ ਅਸਫਲ ਸਿੱਧ ਹੋ ਰਹੀ ਹੈ। ਦਿਨ-ਦਿਹਾੜੇ ਗੋਲੀਆਂ ਚੱਲਣਾ, ਵਪਾਰੀਆਂ ਤੋਂ ਫਿਰੌਤੀਆਂ ਮੰਗੀਆਂ ਜਾਣਾ ਤੇ ਲੁੱਟ-ਮਾਰ ਦੀਆਂ ਘਟਨਾਵਾਂ ਆਮ ਹੋ ਚੁੱਕੀਆਂ ਹਨ। ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦਾ ਅਪਰਾਧੀਆਂ ’ਤੇ ਕੋਈ ਖ਼ੌਫ਼ ਨਜ਼ਰ ਨਹੀਂ ਆ ਰਿਹਾ, ਜਿਸ ਕਾਰਨ ਆਮ ਨਾਗਰਿਕ, ਕਿਸਾਨ, ਮਜ਼ਦੂਰ, ਔਰਤਾਂ ਅਤੇ ਵਪਾਰੀ ਆਪੋ-ਆਪਣੇ ਘਰਾਂ ਤੇ ਕਾਰੋਬਾਰਾਂ ਵਿਚ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਸਿੱਧੂਪੁਰ ਨੇ ਮੰਗ ਕੀਤੀ ਕਿ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਬਚਾਉਣ ਲਈ ਡਬਲ ਇੰਜਣ ਵਾਲੀ ਸਰਕਾਰ ਬਣਾਉਣਾ ਜ਼ਰੂਰੀ ਹੈ ਤੇ ਤੱਦ ਹੀ ਪੰਜਾਬ ਦੇ ਹਾਲਾਤ ਸੁਧਰ ਸਕਦੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਭਗਵੰਤ ਮਾਨ ਸਰਕਾਰ ਨੇ ਅਪਰਾਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਨਾ ਕੀਤੀ, ਤਾਂ ਭਾਜਪਾ ਆਮ ਜਨਤਾ ਦੇ ਹੱਕਾਂ ਅਤੇ ਸੁਰੱਖਿਆ ਲਈ ਹਮੇਸ਼ਾ ਤਿੱਖਾ ਸੰਘਰਸ਼ ਵਿੱਢਦੀ ਰਹੇਗੀ। ਇਸ ਮੌਕੇ ਭਾਜਪਾ ਆਗੂ ਸ਼ੇਰ ਸਿੰਘ, ਇੰਦਰ ਇਕਬਾਲ ਸਿੰਘ, ਬਾਬੂ ਸਿੰਘ ਡਡਿਆਣਾ, ਜਸਵੀਰ ਸਿੰਘ ਜੱਸੀ, ਅਮਰਜੀਤ ਸਿੰਘ, ਕੁਲਵੰਤ ਸਿੰਘ, ਬੂਟਾ ਸਿੰਘ, ਮਹਿੰਦਰ ਸਿੰਘ, ਹਰਨੇਕ ਸਿੰਘ ਫ਼ੌਜੀ, ਗੁਰਪ੍ਰੀਤ ਸਿੰਘ, ਧਰਮ ਸਿੰਘ, ਜਗਤਾਰ ਸਿੰਘ ਆਦਿ ਤੋਂ ਇਲਾਵਾ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਜੀ. ਸੀ. ਐੱਲ. ਵਿਖੇ ਕਰਵਾ ਚੌਥ ਮਨਾਇਆ ਅਗਲੀ ਖ਼ਬਰ ਸਰਕਾਰੀ ਸਕੂਲ ਡਡਹੇੜੀ ਵਿਖੇ ਪੋਕਸੋ ਐਕਟ ਤੇ ਸੁਰੱਖਿਅਤ ਬਚਪਨ ਸੰਬੰਧੀ ਜਾਗਰੂਕਤਾ ਨਾਟਕ ਦਾ ਮੰਚਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।