01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਮਾਤਾ ਗੁਜਰੀ ਕਾਲਜ ਵਿਖੇ ਦੀਪ ਉਤਸਵ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 31 ਅਕਤੂਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਗਣਿਤ ਵਿਭਾਗ ਦੀ ਗਣਿਤ ਐਸੋਸੀਏਸ਼ਨ ‘ਦਿ ਲਾਜਿਕ ਲੈਜੈਂਡਜ਼’ ਵਲੋਂ ਵਿਦਿਆਰਥੀਆਂ ਵਿਚ ਰਚਨਾਤਮਿਕਤਾ, ਕਲਾਤਮਿਕ ਪ੍ਰਤਿਭਾ ਤੇ ਸਭਿਆਚਾਰਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਦੀਵਾਲੀ ਦੇ ਤਿਉਹਾਰ ਨਾਲ ਸਬੰਧਿਤ ਦੀਪ ਉਤਸਵ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਸਿਰਜਣਾਤਮਿਕ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਾ ਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਦੀਪ ਉਤਸਵ ਸਮਾਗਮ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਅਧਿਆਪਕ ਸਾਹਿਬਾਨ। ਅਜੀਤ ਤਸਵੀਰ 01-11-2026
ਫ਼ਤਹਿਗੜ੍ਹ ਸਾਹਿਬ, 31 ਅਕਤੂਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਗਣਿਤ ਵਿਭਾਗ ਦੀ ਗਣਿਤ ਐਸੋਸੀਏਸ਼ਨ ‘ਦਿ ਲਾਜਿਕ ਲੈਜੈਂਡਜ਼’ ਵਲੋਂ ਵਿਦਿਆਰਥੀਆਂ ਵਿਚ ਰਚਨਾਤਮਿਕਤਾ, ਕਲਾਤਮਿਕ ਪ੍ਰਤਿਭਾ ਤੇ ਸਭਿਆਚਾਰਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਦੀਵਾਲੀ ਦੇ ਤਿਉਹਾਰ ਨਾਲ ਸਬੰਧਿਤ ਦੀਪ ਉਤਸਵ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਸਿਰਜਣਾਤਮਿਕ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਾ ਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਗਮ ਦੌਰਾਨ ਦੀਵਾ ਸਜਾਉਣ, ਪੋਸਟਰ ਪੇਸ਼ਕਾਰੀ, ਮਹਿੰਦੀ ਲਗਾਉਣ ਅਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ਦੌਰਾਨ ਦੀਵਾ ਸਜਾਉਣ ਮੁਕਾਬਲੇ ਵਿਚ ਜਸਲੀਨ ਕੌਰ ਨੇ ਪਹਿਲਾ, ਹਰਮਨ ਕੌਰ ਨੇ ਦੂਸਰਾ ਅਤੇ ਜੈਸਮੀਨ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਪੋਸਟਰ ਪੇਸ਼ਕਾਰੀ ਮੁਕਾਬਲੇ ਵਿਚ ਪਰਨੀਤ ਕੌਰ ਨੇ ਪਹਿਲਾ, ਰਮਨਦੀਪ ਕੌਰ ਤੇ ਸ਼ੁਭਦੀਪ ਕੌਰ ਨੇ ਸਾਂਝੇ ਤੌਰ ’ਤੇ ਦੂਸਰਾ ਅਤੇ ਹਰਮਨ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਮਹਿੰਦੀ ਮੁਕਾਬਲੇ ਵਿਚ ਸ਼ਾਲੂ, ਨਵਲੀਨ ਕੌਰ ਤੇ ਹੀਨਾ ਰਾਣੀ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਰੰਗੋਲੀ ਮੁਕਾਬਲੇ ਵਿਚ ਰਮਨਦੀਪ ਕੌਰ ਤੇ ਹੀਨਾ ਨੇ ਸਾਂਝੇ ਤੌਰ ’ਤੇ ਪਹਿਲਾ, ਸੁਖਮਨ ਕੌਰ ਤੇ ਕਲੀ ਨੇ ਦੂਜਾ, ਜਦਕਿ ਤਮੰਨਾ ਅਤੇ ਦਿਲਮਨਜੋਤ ਕੌਰ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਮੁਕਾਬਲਿਆਂ ਵਿਚ ਜੱਜ ਸਾਹਿਬਾਨ ਦੀ ਭੂਮਿਕਾ ਪ੍ਰੋ. ਨਮਿਤਾ ਬੇਰੀ, ਡਾ. ਸਿਮੀ ਗੋਇਲ, ਡਾ. ਹਰਬੀਰ ਕੌਰ, ਪ੍ਰੋ. ਪੂਨਮ ਚਾਵਲਾ, ਡਾ. ਰਜਿੰਦਰ ਪਾਲ ਅਤੇ ਡਾ. ਸ਼ਾਮ ਬਾਂਸਲ ਨੇ ਨਿਭਾਈ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਅਜਿਹੀਆਂ ਸਭਿਆਚਾਰਕ ਅਤੇ ਸਿਰਜਣਾਤਮਿਕ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ, ਕਲਾਤਮਕ ਰੁਚੀ ਅਤੇ ਟੀਮ ਭਾਵਨਾ ਨੂੰ ਵਿਕਸਿਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦਾ ਅਵਸਰ ਵੀ ਮਿਲਦਾ ਹੈ। ਗਣਿਤ ਵਿਭਾਗ ਦੀ ਮੁਖੀ ਪ੍ਰੋ. ਨਮਿਤਾ ਬੇਰੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸਾਰੇ ਭਾਗੀਦਾਰਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਪਾਠਕ੍ਰਮ ਤੋਂ ਇਲਾਵਾ ਹੋਣ ਵਾਲੀਆਂ ਗਤੀਵਿਧੀਆਂ ਵਿਚ ਭਾਗ ਲੈਣਾ ਵੀ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਵਿਕਾਸ ਲਈ ਜ਼ਰੂਰੀ ਹੈ। ਇਨਾਮ ਵੰਡ ਸਮਾਰੋਹ ਮੌਕੇ ਜੇਤੂਆਂ ਅਤੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਗਣਿਤ ਐਸੋਸੀਏਸ਼ਨ ਦੇ ਇੰਚਾਰਜ ਪ੍ਰੋ. ਸ਼ਿਵਦੀਪ ਕੌਰ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਐਸੋਸੀਏਸ਼ਨ ਦੀ ਸਮੁੱਚੀ ਟੀਮ ਪ੍ਰਧਾਨ ਰਾਜਪ੍ਰੀਤ ਕੌਰ, ਮੀਤ ਪ੍ਰਧਾਨ ਰਮਨਦੀਪ ਕੌਰ, ਖ਼ਜ਼ਾਨਚੀ ਜਸਮੀਨ ਕੌਰ ਤੇ ਸੁਰਜੋਤ ਕੌਰ, ਮੀਡੀਆ ਇੰਚਾਰਜ ਸ਼ਾਲੂ ਤੇ ਕਰਨਵੀਰ ਸਿੰਘ, ਸੰਯੁਕਤ ਸਕੱਤਰ ਖੁਸ਼ਪ੍ਰੀਤ ਕੌਰ ਅਤੇ ਪਰਨੀਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਗਣਿਤ ਐਸੋਸੀਏਸ਼ਨ ਵਿਦਿਆਰਥੀਆਂ ਦੇ ਅਕਾਦਮਿਕ ਵਿਕਾਸ, ਬੌਧਿਕ ਆਦਾਨ-ਪ੍ਰਦਾਨ ਅਤੇ ਸਰਵਪੱਖੀ ਵਿਕਾਸ ਲਈ ਸਰਗਰਮ ਅਤੇ ਪ੍ਰਭਾਵਸ਼ਾਲੀ ਮੰਚ ਪ੍ਰਦਾਨ ਕਰਨ ਲਈ ਸਦਾ ਵਚਨਬੱਧ ਹੈ। ਇਸ ਮੌਕੇ ਪ੍ਰੋ. ਅਮਰਪ੍ਰੀਤ ਕੌਰ, ਪ੍ਰੋ. ਸਿਮਰਨਜੋਤ ਕੌਰ, ਪ੍ਰੋ. ਸਲੋਨੀ ਕੌਰ ਤੇ ਪ੍ਰੋ. ਮਨਜੋਤ ਕੌਰ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਮਾਮਲਾ ਪਿੰਡ ਭੰਮੇ ਕਲਾਂ ਦੇ 32 ਸਾਲਾ ਨੌਜਵਾਨ ਦਲਜੀਤ ਸਿੰਘ ਦੀ ਲਾਸ਼ ਜ਼ਬਰਦਸਤੀ ਖੋਹਣ ਦਾ ਅਗਲੀ ਖ਼ਬਰ ਵਿਧਾਇਕ ਗੈਰੀ ਬੜਿੰਗ ਨੇ ਹਲਕਾ ਅਮਲੋਹ ਦੇ 4 ਪਿੰਡਾਂ ’ਚ ਵੰਡੇ ਪ੍ਰਾਪਰਟੀ ਕਾਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।