02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਵਾਂਗਾ-ਅੰਕਿਤ ਗੱਖੜ

ਫ਼ਤਹਿਗੜ੍ਹ ਸਾਹਿਬ, 1 ਨਵੰਬਰ (ਸੁਰਜੀਤ ਸਿੰਘ ਸਾਹੀ)-ਭਾਰਤੀ ਜਨਤਾ ਪਾਰਟੀ ਵਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਵੱਖ-ਵੱਖ ਇਕਾਈਆਂ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ਦੇ ਮਕਸਦ ਨਾਲ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਬਸੀ ਪਠਾਣਾਂ ਦੇ ਅੰਕਿਤ ਗੱਖੜ ਨੂੰ ਭਾਰਤੀ ਜਨਤਾ ਪਾਰਟੀ ਦੇ ਲੀਗਲ ਸੈੱਲ ਦਾ ਸਟੇਟ ਕੋ-ਕਨਵੀਨਰ ਨਿਯੁਕਤ ਕੀਤਾ ਗਿਆ ਹੈ।

ਅੰਕਿਤ ਗੱਖੜ ਨੂੰ ਭਾਜਪਾ ਲੀਗਲ ਸੈੱਲ ਦਾ ਸਟੇਟ ਕੋ-ਕਨਵੀਨਰ ਨਿਯੁਕਤ ਹੋਣ ’ਤੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਸਨਮਾਨ ਕਰਦੇ ਹੋਏ। ਤਸਵੀਰ: ਕਰਨ 02-11-2026
ਫ਼ਤਹਿਗੜ੍ਹ ਸਾਹਿਬ, 1 ਨਵੰਬਰ (ਸੁਰਜੀਤ ਸਿੰਘ ਸਾਹੀ)-ਭਾਰਤੀ ਜਨਤਾ ਪਾਰਟੀ ਵਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਵੱਖ-ਵੱਖ ਇਕਾਈਆਂ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ਦੇ ਮਕਸਦ ਨਾਲ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਬਸੀ ਪਠਾਣਾਂ ਦੇ ਅੰਕਿਤ ਗੱਖੜ ਨੂੰ ਭਾਰਤੀ ਜਨਤਾ ਪਾਰਟੀ ਦੇ ਲੀਗਲ ਸੈੱਲ ਦਾ ਸਟੇਟ ਕੋ-ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਫ਼ਤਹਿਗੜ੍ਹ ਸਾਹਿਬ ਪਹੁੰਚਣ ’ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਅੰਕਿਤ ਗੱਖੜ ਵਲੋਂ ਪਾਰਟੀ ਸੰਗਠਨ ਪ੍ਰਤੀ ਕੀਤੀ ਜਾ ਰਹੀ ਮਿਹਨਤ, ਸਮਰਪਣ ਅਤੇ ਕਾਨੂੰਨੀ ਖੇਤਰ ਸਬੰਧੀ ਉਨ੍ਹਾਂ ਦੀ ਸਮਝ ਨੂੰ ਦੇਖਦੇ ਹੋਏ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਉਮੀਦ ਹੈ ਕਿ ਅੰਕਿਤ ਗੱਖੜ ਆਪਣੀ ਨਵੀਂ ਭੂਮਿਕਾ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਨਿਭਾਉਂਦੇ ਹੋਏ ਲੀਗਲ ਸੈੱਲ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਵਿਚ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਸੰਗਠਨ ਵਿਚ ਲੀਗਲ ਸੈਲ ਦੀ ਅਹਿਮ ਭੂਮਿਕਾ ਹੁੰਦੀ ਹੈ ਅਤੇ ਕਾਨੂੰਨੀ ਮਾਮਲਿਆਂ ਸਬੰਧੀ ਸਹੀ ਜਾਣਕਾਰੀ ਤੇ ਮਾਰਗ ਦਰਸ਼ਨ ਮੁਹੱਈਆ ਕਰਵਾਉਣਾ ਇਸ ਦੀ ਮੁੱਖ ਜ਼ਿੰਮੇਵਾਰੀ ਹੈ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸਰਬਜੀਤ ਸਿੰਘ ਮੱਖਣ ਅਤੇ ਦਵਿੰਦਰ ਭੱਟ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਨੇ ਵੀ ਅੰਕਿਤ ਗੱਖੜ ਨੂੰ ਇਸ ਨਵੀਂ ਨਿਯੁਕਤੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਆਗੂਆਂ ਨੇ ਕਿਹਾ ਕਿ ਲੀਗਲ ਸੈੱਲ ਪਾਰਟੀ ਦਾ ਇਕ ਮਹੱਤਵਪੂਰਨ ਅੰਗ ਹੈ, ਜੋ ਕਾਨੂੰਨੀ ਮਾਮਲਿਆਂ ਵਿਚ ਪਾਰਟੀ ਨੂੰ ਲੋੜੀਂਦੀ ਸਲਾਹ ਅਤੇ ਮਾਰਗ ਦਰਸ਼ਨ ਦੇਣ ਦੇ ਨਾਲ-ਨਾਲ ਪਾਰਟੀ ਵਰਕਰਾਂ (ਬਾਕੀ ਸਫਾ 6 ’ਤੇ)
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਉਦਯੋਗਪਤੀਆਂ ਨਾਲ ਮੀਟਿੰਗ ਕਰਨਗੇ-ਭੁੱਟਾ ਉਦਯੋਗਪਤੀਆਂ ਨੂੰ ਪੇਸ਼ ਆਉਂ... ਅਗਲੀ ਖ਼ਬਰ ਵਿਧਾਇਕ ਗੈਰੀ ਬੜਿੰਗ ਨੂੰ ਮੁੜ ਟਿਕਟ ਦੇਣ ਨਾਲ ਪਾਰਟੀ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ-ਚੇਅਰਮੈਨ ਰਣਜੀਤ ਪਨਾਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।