ਮਨੁੱਖੀ ਅਧਿਕਾਰ ਮੰਚ ਵਲੋਂ ਅੱਖਾ ਦਾ ਚੈੱਕਅਪ ਅਤੇ ਖ਼ੂਨਦਾਨ ਕੈਂਪ ਲਗਾਇਆ
ਖਮਾਣੋਂ, 1 ਨਵੰਬਰ (ਮਨਮੋਹਣ ਸਿੰਘ ਕਲੇਰ)-ਮਨੁੱਖੀ ਅਧਿਕਾਰ ਮੰਚ ਵਲੋਂ ਜ਼ਿਲ੍ਹੇ ਦੇ ਪਿੰਡ ਜੱਲੋਵਾਲ ਵਿਖੇ ਜਗਤ ਮਾਤਾ ਗੁਜਰ ਕੌਰ ਅਤੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਫ਼ਰੀ ਅੱਖਾਂ ਦਾ ਚੈੱਕਅੱਪ ਅਤੇ ਖ਼ੂਨ ਦਾਨ ਕੈਂਪ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਚ ਹਰਭਜਨ ਸਿੰਘ ਜੱਲੋਵਾਲ ਕੌਮੀ ਸਕੱਤਰ ਦੀ ਪ੍ਰਧਾਨਗੀ ਹੇਠ ਲਗਵਾਇਆ ਗਿਆ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾ.
ਖਮਾਣੋਂ, 1 ਨਵੰਬਰ (ਮਨਮੋਹਣ ਸਿੰਘ ਕਲੇਰ)-ਮਨੁੱਖੀ ਅਧਿਕਾਰ ਮੰਚ ਵਲੋਂ ਜ਼ਿਲ੍ਹੇ ਦੇ ਪਿੰਡ ਜੱਲੋਵਾਲ ਵਿਖੇ ਜਗਤ ਮਾਤਾ ਗੁਜਰ ਕੌਰ ਅਤੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਫ਼ਰੀ ਅੱਖਾਂ ਦਾ ਚੈੱਕਅੱਪ ਅਤੇ ਖ਼ੂਨ ਦਾਨ ਕੈਂਪ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਚ ਹਰਭਜਨ ਸਿੰਘ ਜੱਲੋਵਾਲ ਕੌਮੀ ਸਕੱਤਰ ਦੀ ਪ੍ਰਧਾਨਗੀ ਹੇਠ ਲਗਵਾਇਆ ਗਿਆ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾ. ਜਸਵੰਤ ਸਿੰਘ ਖੇੜਾ , ਕੁਲਵੰਤ ਸਿੰਘ ਕੌਮੀ ਪ੍ਰਧਾਨ ਯੂਥ ਵਿੰਗ, ਰੁਘਵੀਰ ਸਿੰਘ ਬਡਲਾ ਐਡਵਾਈਜ਼ਰ ਕਮੇਟੀ, ਸੰਜੇ ਸਹਿਗਲ ਕੌਮੀ ਮੀਤ ਪ੍ਰਧਾਨ, ਹਰਭਜਨ ਸਿੰਘ ਦੁਲਵਾ ਕੌਮੀ ਮੁੱਖ ਬੁਲਾਰਾ, ਮਾਸਟਰ ਨੌਰੰਗ ਸਿੰਘ ਸਟੇਟ ਐਵਾਰਡੀ, ਸਿਮਰਨਜੀਤ ਕੌਰ, ਐਡਵੋਕੇਟ ਪ੍ਰਵੀਨ ਕੌਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਤਹਿਗੜ੍ਹ ਸਾਹਿਬ, ਜਸਵੀਰ ਸਿੰਘ ਬੱਲ ਪ੍ਰਧਾਨ ਯੂਥ ਵਿੰਗ ਪੰਜਾਬ, ਮੇਜਰ ਸਿੰਘ ਸਬ ਇੰਸਪੈਕਟਰ ਐਸ.ਐਚ.ਓ. ਥਾਣਾ ਖੇੜੀ ਨੌਧ ਸਿੰਘ, ਅਮਨਦੀਪ ਕੌਰ ਇੰਚਾਰਜ ਸਾਂਝ ਕੇਂਦਰ, ਗੁਰਪ੍ਰੀਤ ਸਿੰਘ ਝਾਮਪੁਰ ਚੇਅਰਮੈਨ , ਕੁਲਵਿੰਦਰ ਸਿੰਘ ਅਸਿਸਟੈਂਟ ਸਬ ਇੰਸਪੈਕਟਰ ਸਾਂਝ ਕੇਂਦਰ, ਕੁਲਵੰਤ ਸਿੰਘ ਸਾਬਕਾ ਸਰਪੰਚ ਨਿਊਆ, ਸੰਜੇ ਸਹਿਗਲ ਕੌਮੀ ਉਪ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਡਾ. ਪਰਦੀਪ ਸਿੰਘ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਲੋਂ ਲੱਗਭਗ 300 ਲੋਕਾਂ ਦੀਆਂ ਅੱਖਾਂ ਦਾ ਚੈੱਕਅੱਪ ਕੀਤਾ ਗਿਆ ਮਰੀਜ਼ਾਂ ਨੂੰ ਦਵਾਈਆਂ ਅਤੇ ਐਨਕਾਂ ਮੁਫ਼ਤ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮਰੀਜ਼ਾਂ ਨੂੰ ਅੱਖਾਂ ਦੇ ਆਪ੍ਰੇਸ਼ਨ ਦੀ ਜ਼ਰੂਰਤ ਹੈ ਉਨ੍ਹਾਂ ਦੇ ਅਪਰੇਸ਼ਨ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਲੋਂ ਮੁਫ਼ਤ ਕੀਤੇ ਜਾਣਗੇ। ਬੀ.ਟੀ.ਓ.ਡਾਕਟਰ ਪ੍ਰਵੀਨ ਕੌਰ ਦੀ ਸਮੁੱਚੀ ਟੀਮ ਵਲੋਂ ਖ਼ੂਨ ਇਕੱਤਰ ਕਰਕੇ ਸਿਵਲ ਹਸਪਤਾਲ ਭੇਜਿਆ ਗਿਆ। ਇਸ ਮੌਕੇ ਸੰਸਥਾ ਵੱਲੋਂ ਲਗਭਗ 200 ਛਾਂ ਦਾਰ, ਫਲ ਦਾਰ ਅਤੇ ਫੁੱਲਾਂ ਦੇ ਬੂਟੇ ਵੀ ਵੰਡੇ ਗਏ। ਇਸ ਮੌਕੇ ਸੰਸਥਾ ਵਲੋਂ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਅਤੇ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਖ਼ੂਨ ਦਾਨ ਕਰਨ ਵਾਲੇ ਵਿਅਕਤੀਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ.ਖੇੜਾ ਅਤੇ ਡਾ.ਨਰੇਸ਼ ਚੌਹਾਨ ਨੇ ਬੋਲਦਿਆਂ ਕਿਹਾ ਕਿ ਖ਼ੂਨ ਦਾਨ ਕਰਕੇ ਤੁਸੀਂ ਕਿਸੇ ਲੋੜਵੰਦ ਮਰੀਜ਼ ਦੀ ਜਾਨ ਬਚਾ ਸਕਦੇ ਹੋ। ਖ਼ੂਨ ਦਾਨ ਕਰਨ ਨਾਲ ਕਦੇ ਵੀ ਕਮਜ਼ੋਰੀ ਨਹੀਂ ਆਉਂਦੀ ਸਗੋਂ ਸਰੀਰ ਵਿਚ ਤੰਦਰੁਸਤੀ ਪੈਦਾ ਹੁੰਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਜੀਤ ਸਿੰਘ ਚੁੰਨੀ, ਉਂਕਾਰ ਸਿੰਘ ਦੁਬਈ, ਰਾਜਪਾਲ ਕੌਰ, ਮਾਇਆ ਕੌਰ ਜੱਲੋਵਾਲ, ਗੁਰਜੰਟ ਸਿੰਘ ਕੋਟਲਾ ਚੇਅਰਮੈਨ, ਜਤਿੰਦਰ ਸਿੰਘ, ਹਰਮੇਸ਼ ਸਿੰਘ, ਗ਼ਰੀਬ ਸਿੰਘ ਸਾਬਕਾ ਸਰਪੰਚ, ਸਨਦੀਪ ਸਿੰਘ ਸੀਪਾ ਰਾਏਪੁਰ, ਦਲਵੀਰ ਸਿੰਘ ਮੀਤ ਪ੍ਰਧਾਨ, ਜਸਪਾਲ ਸਿੰਘ, ਭੁਪਿੰਦਰ ਸਿੰਘ, ਗੁਰਜੀਤ ਸਿੰਘ, ਪਰਮਜੀਤ ਸਿੰਘ, ਕਰਮ ਸਿੰਘ, ਪ੍ਰਗਟ ਸਿੰਘ, ਜਸਪ੍ਰੀਤ ਸਿੰਘ, ਸੁਰਜੀਤ ਸਿੰਘ ਅਤੇ ਕੁਲਦੀਪ ਸਿੰਘ ਗੁਰਦੁਆਰਾ ਦੇ ਗ੍ਰੰਥੀ ਸਿੰਘ ਭਾਈ ਜਗਰੂਪ ਸਿੰਘ, ਪ੍ਰਧਾਨ ਸੱਤਨਾਮ ਸਿੰਘ , ਬੂਟਾ ਸਿੰਘ, ਬਲਦੇਵ ਸਿੰਘ ਮੀਤ ਪ੍ਰਧਾਨ, ਹਰਦੀਪ ਸਿੰਘ ਚੇਅਰਮੈਨ, ਗੁਰਜੋਤ ਸਿੰਘ ਔਜਲਾ, ਬਿੰਦਰ ਸਿੰਘ, ਕਰਨੈਲ ਸਿੰਘ ਏ, ਅੱਤਰ ਸਿੰਘ, ਗੁਰਪ੍ਰੀਤ ਸਿੰਘ ਸੁਹਾਵੀ, ਲਾਡੀ ਘੁਮਾਣ ਗਾਇਕ, ਦਰਸ਼ਨ ਸਿੰਘ ਨੰਬਰਦਾਰ ਆਦਿ ਨੇ ਵੀ ਇਸ ਮੌਕੇ ਸ਼ਮੂਲੀਅਤ ਕੀਤੀ।