02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਸਮਾਣਾ ਵਿਖੇ ਵਿਸ਼ਾਲ ਨਸ਼ਾ ਵਿਰੋਧੀ ਰੋਸ ਰੈਲੀ

ਸਮਾਣਾ, 1 ਨਵੰਬਰ (ਸਾਹਿਬ ਸਿੰਘ, ਹਰਵਿੰਦਰ ਸਿੰਘ ਟੋਨੀ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ ਮੁਖੀ ਚਰਨਜੀਤ ਸਿੰਘ ਮਵੀ ਦੀ ਅਗਵਾਈ ਹੇਠ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੂੰ ਸਮਰਪਿਤ ਅਤੇ ਸਿੱਖ ਨਸਲਕੁਸ਼ੀ ਦੇ ਸ਼ਹੀਦਾਂ ਦੀ ਯਾਦ ਵਿਚ ਸਮਾਣਾ ਹਲਕੇ ਦੇ ਪਿੰਡਾਂ ਵਿਚ ਵਿਸ਼ਾਲ ਨਸ਼ਾ ਵਿਰੋਧੀ ਰੋਸ ਰੈਲੀ ਕੱਢੀ ਗਈ। ਇਸ ਰੈਲੀ ਵਿਚ ਮੋਟਰਸਾਈਕਲਾਂ, ਕਾਰਾਂ ਅਤੇ ਸਕੂਟਰਾਂ ਸਮੇਤ ਵੱਡੀ ਗਿਣਤੀ ਵਿਚ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ।

ਚਰਨਜੀਤ ਸਿੰਘ ਮਵੀ ਦੀ ਅਗਵਾਈ ਵਿਚ ਨਸ਼ਾ ਵਿਰੋਧੀ ਰੈਲੀ ਕੱਢਦੇ ਹੋਏ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ ਤੇ ਵਰਕਰ। ਤਸਵੀਰ : ਹਰਵਿੰਦਰ ਸਿੰਘ ਟੋਨੀ 02-11-2026
ਸਮਾਣਾ, 1 ਨਵੰਬਰ (ਸਾਹਿਬ ਸਿੰਘ, ਹਰਵਿੰਦਰ ਸਿੰਘ ਟੋਨੀ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ ਮੁਖੀ ਚਰਨਜੀਤ ਸਿੰਘ ਮਵੀ ਦੀ ਅਗਵਾਈ ਹੇਠ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੂੰ ਸਮਰਪਿਤ ਅਤੇ ਸਿੱਖ ਨਸਲਕੁਸ਼ੀ ਦੇ ਸ਼ਹੀਦਾਂ ਦੀ ਯਾਦ ਵਿਚ ਸਮਾਣਾ ਹਲਕੇ ਦੇ ਪਿੰਡਾਂ ਵਿਚ ਵਿਸ਼ਾਲ ਨਸ਼ਾ ਵਿਰੋਧੀ ਰੋਸ ਰੈਲੀ ਕੱਢੀ ਗਈ। ਇਸ ਰੈਲੀ ਵਿਚ ਮੋਟਰਸਾਈਕਲਾਂ, ਕਾਰਾਂ ਅਤੇ ਸਕੂਟਰਾਂ ਸਮੇਤ ਵੱਡੀ ਗਿਣਤੀ ਵਿਚ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਹ ਰੈਲੀ ਪਿੰਡ ਗਜੂਮਾਜਰਾ ਤੋਂ ਸ਼ੁਰੂ ਹੋ ਕੇ ਲਲੌਛੀਂ, ਮਾਜਰੀ, ਵੜੈਚਾਂ ਆਦਿ ਪਿੰਡਾਂ ਵਿਚੋਂ ਹੁੰਦੀ ਹੋਈ ਸਮਾਣਾ ਸ਼ਹਿਰ ਪਹੁੰਚੀ। ਸਮਾਣਾ ਦੇ ਅੰਬੇਡਕਰ ਚੌਕ ਵਿਖੇ ਸੰਬੋਧਨ ਕਰਨ ਉਪਰੰਤ ਰੈਲੀ ਪਿੰਡਾਂ ਵਿਚੋਂ ਹੁੰਦੀ ਹੋਈ ਗੁਰਦੁਆਰਾ ਸਾਹਿਬ ਕਰਹਾਲੀ ਵਿਖੇ ਪਹੁੰਚੀ, ਜਿੱਥੇ ਅਰਦਾਸ ਉਪਰੰਤ ਰੈਲੀ ਦੀ ਸਮਾਪਤੀ ਹੋਈ। ਰੈਲੀ ਨੂੰ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਮਵੀ ਨੇ ਕਿਹਾ ਕਿ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੂੰ ਸਿਰਫ਼ ਯਾਦ ਕਰਨਾ ਹੀ ਕਾਫੀ ਨਹੀਂ, ਸਗੋਂ ਉਨ੍ਹਾਂ ਦੇ ਸੰਘਰਸ਼ ਨੂੰ ਲੋਕ ਲਹਿਰ ਵਿਚ ਬਦਲਣਾ ਸਮੇਂ ਦੀ ਲੋੜ ਹੈ। ਪੰਜਾਬ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਪਿੰਡ-ਪਿੰਡ ਨਸ਼ਾ ਵਿਰੋਧੀ ਕਮੇਟੀਆਂ ਬਣਾਈਆਂ ਜਾਣ ਅਤੇ ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਸਮਾਜਿਕ ਤੌਰ ’ਤੇ ਨਕੇਲ ਪਾਉਣ ਲਈ ਲੋਕ ਇਕਜੁੱਟ ਹੋਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਸਿੱਖਿਆ, ਖੇਡਾਂ ਅਤੇ ਰੁਜ਼ਗਾਰ ਨਾਲ ਜੋੜਨਾ ਸਾਡਾ ਸਾਂਝਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਨਸ਼ਿਆਂ, ਬੇਰੁਜ਼ਗਾਰੀ, ਨੌਜਵਾਨਾਂ ਦੇ ਵਿਦੇਸ਼ਾਂ ਵਲ ਪਰਵਾਸ, ਗੈਂਗਸਟਰਵਾਦ ਅਤੇ ਆਰਥਿਕ ਸੰਕਟ ਵਰਗੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪਟਿਆਲਾ ਦੇ ਜਥੇਦਾਰ ਰਣਧੀਰ ਸਿੰਘ ਰੱਖੜਾ, ਸੀਨੀਅਰ ਆਗੂ ਦਵਿੰਦਰ ਸਿੰਘ ਸੋਢੀ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ, ਹਲਕਾ ਮੁਖੀ ਘਨੌਰ ਭੁਪਿੰਦਰ ਸਿੰਘ ਸ਼ੇਖੂਪੁਰ, ਸੀਨੀਅਰ ਮੀਤ ਪ੍ਰਧਾਨ ਰਣਧੀਰ ਸਿੰਘ ਮਵੀ, ਗੁਲਜ਼ਾਰ ਸਿੰਘ ਅਤੇ ਭਿੰਦਰ ਸਿੰਘ ਮਵੀ ਸੱਪਾਂ, ਜੋਰਾ ਸਿੰਘ ਕਕਰਾਲਾ, ਸੇਵਕ ਸਿੰਘ ਦੋਦੜਾ ਅਤੇ ਲਾਭ ਸਿੰਘ ਦੋਦੜਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਬਲਾਕ ਪੱਧਰੀ ਖੇਡਾਂ ਵਿਚ ਸੈਂਟਰ ਕਪੂਰਗੜ੍ਹ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ-ਅਨਿਲ ਬਾਂਸਲ ਅਗਲੀ ਖ਼ਬਰ ਬਲਜਿੰਦਰ ਸਿੰਘ ਭੁੱਚੀ ਨੂੰ ਹਲਕਾ ਆਬਜ਼ਰਵਰ ਲੱਗਣ ’ਤੇ ਬਲਜੀਤ ਸਿੰਘ ਭੁੱਟਾ ਨੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।