03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸੁਖਬੀਰ ਸਿੰਘ ਬਾਦਲ ਦਾ ਧਰਮਿੰਦਰ ਸਿੰਘ ਦੇ ਗ੍ਰਹਿ ਵਿਖੇ ਪਹੁੰਚਣ ’ ਤੇ ਸਨਮਾਨ

ਜਖਵਾਲੀ, 2 ਨਵੰਬਰ (ਨਿਰਭੈ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਧਰਮਿੰਦਰ ਸਿੰਘ ਦੇ ਗ੍ਰਹਿ ਵਿਖੇ ਉਚੇਚੇ ਤੌਰ ’ਤੇ ਪਹੁੰਚੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ, ਧਰਮਿੰਦਰ ਸਿੰਘ ਤੇ ਪਾਰਟੀ ਦੇ ਹੋਰ ਪ੍ਰਮੁੱਖ ਆਗੂਆਂ ਵਲੋਂ ਸੁਖਬੀਰ ਸਿੰਘ ਬਾਦਲ ਦਾ ਨਿੱਘਾ ਸਵਾਗਤ ਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

ਸੁਖਬੀਰ ਸਿੰਘ ਬਾਦਲ ਦਾ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਤੇ ਮੀਤ ਪ੍ਰਧਾਨ ਧਰਮਿੰਦਰ ਸਿੰਘ ਬੁੱਕਾ ਦੇ ਕੇ ਸਨਮਾਨ ਕਰਦੇ ਹੋਏ। ਅਜੀਤ ਤਸਵੀਰ 03-11-2026
ਜਖਵਾਲੀ, 2 ਨਵੰਬਰ (ਨਿਰਭੈ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਧਰਮਿੰਦਰ ਸਿੰਘ ਦੇ ਗ੍ਰਹਿ ਵਿਖੇ ਉਚੇਚੇ ਤੌਰ ’ਤੇ ਪਹੁੰਚੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ, ਧਰਮਿੰਦਰ ਸਿੰਘ ਤੇ ਪਾਰਟੀ ਦੇ ਹੋਰ ਪ੍ਰਮੁੱਖ ਆਗੂਆਂ ਵਲੋਂ ਸੁਖਬੀਰ ਸਿੰਘ ਬਾਦਲ ਦਾ ਨਿੱਘਾ ਸਵਾਗਤ ਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮਿਲਣੀ ਦੌਰਾਨ ਪਾਰਟੀ ਦੇ ਭਵਿੱਖੀ ਪ੍ਰੋਗਰਾਮਾਂ ਤੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ’ਤੇ ਵਿਚਾਰ-ਵਟਾਂਦਰਾ ਕੀਤਾ। ਗੱਲਬਾਤ ਕਰਦਿਆਂ ਸੀਨੀਅਰ ਮੀਤ ਪ੍ਰਧਾਨ ਧਰਮਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹੋ ਚੁੱਕੇ ਹਨ ਤੇ ਹੁਣ ਸ਼੍ਰੋਮਣੀ ਅਕਾਲੀ ਦਲ ਵੱਲ ਬੜੀ ਉਮੀਦ ਨਾਲ ਦੇਖ ਰਹੇ ਹਨ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਵੱਡੀ ਜਿੱਤ ਦਰਜ ਕਰੇਗਾ ਅਤੇ ਪੰਜਾਬ ਵਿਚ ਮੁੜ ਅਕਾਲੀ ਦਲ ਦੀ ਮਜ਼ਬੂਤ ਸਰਕਾਰ ਬਣੇਗੀ। ਧਰਮਿੰਦਰ ਸਿੰਘ ਨੇ ਆਖਿਆ ਕਿ ਪਾਰਟੀ ਦੇ ਸਾਰੇ ਵਰਕਰ ਅਤੇ ਆਗੂ ਜ਼ਮੀਨੀ ਪੱਧਰ ’ਤੇ ਇਕਜੁੱਟ ਹੋ ਕੇ ਕੰਮ ਕਰ ਰਹੇ ਹਨ। ਸੁਖਬੀਰ ਸਿੰਘ ਬਾਦਲ ਦੀ ਗਤੀਸ਼ੀਲ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਸੂਬੇ ਦੇ ਸਰਬਪੱਖੀ ਵਿਕਾਸ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਹਾਲ ਕਰਨ ਲਈ ਵਚਨਬੱਧ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਪਾਰਟੀ ਸਮਰਥਕ ਅਤੇ ਸਥਾਨਕ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਕੈਬਨਿਟ ਮੰਤਰੀ ਸੌਂਦ ਨੇ ਮਾਰਨਿੰਗ ਵਾਕਰ ਕਲੱਬ ਦੇ ਮੈਂਬਰਾਂ ਨਾਲ ਕੀਤਾ ਵਿਚਾਰ ਵਟਾਂਦਰਾ ਅਗਲੀ ਖ਼ਬਰ ਸੇਂਟ ਫ਼ਰੀਦ ਸਕੂਲ ਵਿਖੇ 50 ਵਾਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।