2027 ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣ ਲਈ ਲੋਕ ਉਤਾਵਲੇ-ਰਾਜੂ ਖੰਨਾ
ਅਮਲੋਹ, 3 ਨਵੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਸ਼੍ਰੋਮਣੀ ਅਕਾਲੀ ਦਲ ਲਿਆਓ, ਪੰਜਾਬ ਬਚਾਓ ਮੁਹਿੰਮ ਤਹਿਤ ਪਿੰਡ ਭੋਲੀਆ ਵਿਖੇ ਵੱਡੀ ਮੀਟਿੰਗ ਕੀਤੀ ਗਈ। ਇਸ ਮੌਕੇ ਪਾਰਟੀ ਦੇ ਚੋਣ ਮੈਨੀਫੈਸਟੋ ਨੂੰ ਲੈ ਕੇ ਲੋਕਾਂ ਨਾਲ ਡੋਰ-ਟੂ-ਡੋਰ ਸੰਪਰਕ ਕਰਕੇ ਉਨ੍ਹਾਂ ਦੇ ਸੁਝਾਅ ਪ੍ਰਾਪਤ ਕੀਤੇ ਗਏ।
ਅਮਲੋਹ, 3 ਨਵੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਸ਼੍ਰੋਮਣੀ ਅਕਾਲੀ ਦਲ ਲਿਆਓ, ਪੰਜਾਬ ਬਚਾਓ ਮੁਹਿੰਮ ਤਹਿਤ ਪਿੰਡ ਭੋਲੀਆ ਵਿਖੇ ਵੱਡੀ ਮੀਟਿੰਗ ਕੀਤੀ ਗਈ। ਇਸ ਮੌਕੇ ਪਾਰਟੀ ਦੇ ਚੋਣ ਮੈਨੀਫੈਸਟੋ ਨੂੰ ਲੈ ਕੇ ਲੋਕਾਂ ਨਾਲ ਡੋਰ-ਟੂ-ਡੋਰ ਸੰਪਰਕ ਕਰਕੇ ਉਨ੍ਹਾਂ ਦੇ ਸੁਝਾਅ ਪ੍ਰਾਪਤ ਕੀਤੇ ਗਏ। ਇਸ ਮੌਕੇ ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀਆਂ ਭਾਵਨਾਵਾਂ ਅਤੇ ਲੋੜਾਂ ਨੂੰ ਧਿਆਨ ਵਿਚ ਰੱਖ ਕੇ ਚੋਣ ਮੈਨੀਫੈਸਟੋ ਤਿਆਰ ਕਰ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਨੂੰ ਮਜ਼ਬੂਤ ਕਰਕੇ ਸਰਕਾਰ ਬਣਾਉਣ ਵਿਚ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਦੀਆਂ ਨਾਕਾਮੀਆਂ ਅਤੇ ਝੂਠੀਆਂ ਗਰੰਟੀਆਂ ਤੋਂ ਲੋਕ ਦੁਖੀ ਹਨ। ਪੰਜਾਬ ਵਿਚ ਨਸ਼ਿਆਂ ਦਾ ਵਧ ਰਿਹਾ ਪ੍ਰਸਾਰ ਅਤੇ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਬਚਾਉਣਾ ਸਮੇਂ ਦੀ ਵੱਡੀ ਲੋੜ ਹੈ। ਇਸ ਮੌਕੇ ਜਰਨੈਲ ਸਿੰਘ ਅਤੇ ਲਖਵਿੰਦਰ ਸਿੰਘ ਭੋਲੀਆ ਵਲੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ, ਜਥੇਦਾਰ ਹਰਬੰਸ ਸਿੰਘ ਬਡਾਲੀ, ਪ੍ਰਧਾਨ ਅਮਨਦੀਪ ਸਿੰਘ ਭੱਦਲਥੂਹਾ ਅਤੇ ਗੁਰਜੋਤ ਸਿੰਘ ਨਰੈਣਗੜ੍ਹ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੀਟਿੰਗ ਵਿਚ ਤਰਸੇਮ ਸਿੰਘ, ਗੁਲਜ਼ਾਰ ਸਿੰਘ ਭੋਲੀਆ, ਮਨਦੀਪ ਸਿੰਘ, ਕੁਲਵੀਰ ਸਿੰਘ, ਗੁਰਨਾਮ ਸਿੰਘ, ਅਵਤਾਰ ਸਿੰਘ, ਮਲਕੀਤ ਸਿੰਘ, ਗੁਰਜੰਟ ਸਿੰਘ, ਹਰਕੀਰਤ ਸਿੰਘ, ਇਮਾਨ ਸਿੰਘ, ਬਲਵੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।